ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ‘ਦਸਤਖਤੀ ਮੁਹਿੰਮ’ ਦੀ ਸ਼ੁਰੂਆਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਦਸਤਖਤੀ ਮੁਹਿੰਮ ਦੇ ਆਗਾਜ਼ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸ਼ਮੂਲੀਅਤ ਕੀਤੀ।....
ਮਾਲਵਾ
ਲੁਧਿਆਣਾ : ਆਉਣ ਵਾਲੇ ਦਿਨਾਂ ਵਿਚ ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਗੁਜਰਾਤ ਚੋਣਾਂ ਵਿੱਚ ਕਾਂਗਰਸ ਪਾਰਟੀ ਠੰਡੀ ਨਜ਼ਰ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਉਣ ਨਾਲ ਉੱਥੇ ਦਾ ਸਿਆਸੀ ਮਾਹੌਲ ਪਾਰਾ ਉੱਤੇ ਚੜ੍ਹ ਗਿਆ ਹੈ। 'ਆਪ' ਅਤੇ ਭਾਜਪਾ ਦੋਵੇਂ ਹੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਰਹੇ ਹਨ। ਦੋਵਾਂ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਪੰਜਾਬ ਦੇ ਸਾਰੇ ਵੱਡੇ ਲੀਡਰ ਕਈ ਦਿਨਾਂ ਤੋਂ ਗੁਜਰਾਤ ਵਿੱਚ....
ਸੰਗਰੂਰ : ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉੱਤੇ ਪੁਲਿਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਮਜ਼ਦੂਰਾਂ ਦਾ ਕਾਫ਼ਲਾ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਉਣ ਲਈ ਜਿਵੇਂ ਹੀ ਕੋਠੀ ਵੱਲ ਵਧਿਆ ਤਾਂ ਪੁਲਸ ਨੇ ਲਾਠੀਚਾਰਜ ਕਰ....
ਰੋਪੜ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ 'ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ। ਰੇਲ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਨੇ ਕਿਹਾ ਹੈ ਕਿ ਉਹ ਦਰਦਨਾਕ ਹਾਦਸੇ ਵੱਲ ਤੁਹਾਡਾ ਧਿਆਨ....
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ....
ਲੁਧਿਆਣਾ : ਹੁਨਰਮੰਦ, ਪੇਸ਼ੇਵਰ ਅਤੇ ਪ੍ਰਮਾਣਿਤ ਡਰਾਈਵਰ ਤਿਆਰ ਕਰਨ ਅਤੇ ਸੜ੍ਹਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ, ਦੋਰਾਹਾ ਵਿਖੇ 27 ਏਕੜ ਜ਼ਮੀਨ 'ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕਰੇਗੀ। ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ ਅਤੇ 32.86 ਕਰੋੜ ਰੁਪਏ ਦੀ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ....
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਕਰੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਇਸ ਸੰਬੰਧ ਵਿੱਚ ਜਿਲ੍ਹਾ ਪ੍ਰਸਾਸ਼ਨ, ਲੁਧਿਆਣਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 30 ਨਵੰਬਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ ਲੁਧਿਆਣਾ ਵਿਖੇ ਸਵੈ ਰੋਜਗਾਰ ਕੈਂਪ ਦਾ ਆਯੋਜਨ....
ਪਟਿਆਲਾ : ਅਰੁਣ ਸ਼ਰਮਾ ਆਈ ਪੀ ਐੱਸ ਸੀਨੀਅਰ ਕਪਤਾਨ ਪੁਲੀਸ ਨੇ ਕਾਨਫਰੰਸ ਵਿੱਚ ਦੱਸਿਆ ਕਿ ਮਿਤੀ 28 ਜਨਵਰੀ 2022 ਨੂੰ ਯੂਕੇ ਬੈਂਕ ਘਨੋਰ ਵਿੱਚੋਂ 17 ਲੱਖ ਰੁਪਏ ਦੀ ਹੋਈ ਡਕੈਤੀ ਪੁਲਿਸ ਵੱਲੋ 24 ਘੰਟੇ ਵਿੱਚ ਹੀ ਟਰੇਸ ਕਰਦੇ ਹੋਏ ਸ਼ਾਮਲ 4 ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਲੁੱਟੀ 17ਲੱਖ ਨਕਦੀ ਅਤੇ ਅਸਲਾ ਬਰਾਮਦ ਕਰ ਲਿਆ ਹੈ। ਵਾਰਦਾਤ ਵਿਚ ਵਰਤੀ ਸਵਿਫ਼ਟ ਕਾਰ ਇਕ 12 ਬੋਰ ਗੰਨ 2ਰੋਦ ਜੋ ਬੈਂਕ ਦੀ ਲੁੱਟ ਦੋਰਾਂਨ ਥਾਣਾ ਖਮਾਣੋਂ ਦੇ ਏਰੀਏ ਵਿਚੋਂ ਖੋਈ ਸੀ ਵੀ ਬਰਾਮਦ ਕੀਤੇ ਗਈ....
ਐਸ.ਏ.ਐਸ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ । ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜ਼ਾਰੀ ਕੀਤੇ। ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਅਨਮੋਲ ਗਗਨ ਮਾਨ....
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਜੀਅ ਤੋੜ ਮਿਹਨਤ ਕਰ ਰਹੇ ਹਨ। ਉਨ੍ਹਾਂ ਮੇਹਸਾਣਾ ਵਿਧਾਨ ਸਭਾ ਹਲਕੇ ਦੀ ਨਾਦਨਪੁਰ ਚੌਂਕੜੀ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਸ਼ਾਂਤ ਭਾਈ ਪਟੇਲ (ਭਗਤ ਪਟੇਲ) ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕਰਦਿਆਂ ਹਲਕੇ ਦੇ ਵਸਨੀਕਾਂ ਨੂੰ ਕਿਹਾ ਕਿ ਭਗਤ ਪਟੇਲ ਨੂੰ ਸੇਵਾ ਦਾ ਇੱਕ ਮੌਕਾ ਜ਼ਰੂਰ ਦਿੱਤਾ ਜਾਵੇ। ਉਨ੍ਹਾਂ ਚੋਣ....
ਲੁਧਿਆਣਾ : ਰੂੰਮੀ(ਲੁਧਿਆਣਾ) ਦੇ ਜੰਮਪਲ ਅਤੇ 1964 ਵਿੱਚ ਵਤਨ ਤੋਂ ਅਧਿਆਪਕ ਵਜੋਂ ਵਲਾਇਤ ਗਏ ਪ੍ਰਸਿੱਧ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀ ਯੂ ਕੇ ਤੋਂ ਪੰਜਾਬ ਆਈ ਬੇਟੀ ਸ਼ਿਵਦੀਪ ਕੌਰ ਢੇਸੀ ਨੇ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਕਿਹਾ ਹੈ ਕਿ ਆਪਣੇ ਬਾਬਲ ਦੀ ਸਾਹਿੱਤਕ ਵਿਰਾਸਤ ਸੰਭਾਲਣ ਲਈ ਸਾਡੇ ਮਾਤਾ ਜੀ ਅਤੇ ਚਹੁੰ ਭੈਣ ਭਰਾਵਾਂ ਨੇ ਫ਼ੈਸਲਾ ਕੀਤਾ ਹੈ ਕਿ ਸ਼ਿਵਚਰਨ ਗਿੱਲ ਮੈਮੋਰੀਅਲ ਟਰਸਟ (ਰਜਿਃ )ਵੱਲੋ ਉਨ੍ਹਾਂ ਦੀਆਂ ਦੀਆਂ ਸਾਰੀਆਂ ਲਿਖਤਾਂ ਨੂੰ ਮੁੜ ਪ੍ਰਕਾਸ਼ਿਤ ਕੀਤਾ....
ਪਟਿਆਲਾ : ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ । ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ । ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਸਿੱਧੂ ਨੂੰ ਮਿਲਣ ਗਏ ਰਾਜ ਦੇ ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ....
ਫਿਲੌਰ : ਨੂਰਮਹਿਲ ਸੜਕ ‘ਤੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸਾ ਟਰੱਕ ਤੇ ਇਨੋਵਾ ਗੱਡੀ ਦੇ ਆਹਮੋ-ਸਾਹਮਣੇ ਟੱਕਰ ਹੋ ਜਾਣ ਨਾਲ ਹੋਇਆ। ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ। ਇਨੋਵਾ ਗੱਡੀ ਵਿਚ ਸਵਾਰ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਤੁਰੰਤ ਫਿਲੌਰ ਸਿਵਲ ਹਸਪਤਾਲ ਪਹੁੰਚਾਇਆ ਗਿਆ ਇਨ੍ਹਾਂ ਵਿਚੋਂ ਇਕ ਨੂੰ ਜ਼ਿਆਦਾ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕੀਤਾ ਗਿਆ ਹੈ। ਟਰੱਕ ਫਿਲੌਰ ਤੋਂ ਨਕੋਦਰ ਨੂੰ ਨੂਰਮਹਿਲ ਰੋਡ ‘ਤੇ ਜਾ ਰਿਹਾ ਸੀ। ਜਦੋਂਕਿ ਇਨੋਵਾ ਗੱਡੀ ਨਕੋਦਰ ਸਾਈਡ ਤੋਂ ਆ....
ਹਿੰਦੂ ਕਸ਼ਮੀਰੀ ਪੰਡਤਾਂ ਦੀ ਪੁਕਾਰ ’ਤੇ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਨੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ : ਪ੍ਰੋ. ਬਡੂੰਗਰ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਅਤੇ ਪੰਚਮੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ....
ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ । ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗ੍ਰਾਹਕ ਦਾ ਬੁਲਟ ਮੋਟਰਸਾਈਕਲ ਵੀ ਆਪਣੇ ਨਾਲ ਲੈ ਗਏ । ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ....