ਲੁਧਿਆਣਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ ‘ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ....
ਮਾਲਵਾ
ਕੋਟਕਪੂਰਾ : ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਆਦਿ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਨਾੜ/ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ਵਿੱਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫਰੀਦਕੋਟ ਅਤੇ ਫਰੀ ਪਲਾਂਟਟੇਸ਼ਨ ਬਠਿੰਡਾ ਵਲੋਂ ਗੁਰਦੁਆਰਾ ਪਾਤਸ਼ਾਹੀ ਸਤਵੀਂ ਹਰਿਰਾਏਪੁਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।....
ਰੂਪਨਗਰ : ਕਨੇਡਾ ਸਮੇਤ ਹੋਰ ਦੇਸ਼ਾਂ ਵਿਚ ਪ੍ਰਵਾਸੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਵਿਦੇਸ਼ੀ ਸਰਕਾਰਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਮਿਲਦਾ ਅਤੇ ਨਾ ਹੀ ਬਾਹਰਲੇ ਮੁਲਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਈ ਮਦੱਦ ਦੇਣ ਲਈ ਕੋਈ ਤਕਨੀਕੀ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਕਰਕੇ ਭਾਰਤ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਪੜ੍ਹਾਈ ਲਈ ਆਪਣੀ ਕਿਸਮਤ ਅਜਮਾਉਣ ਜਾਉਂਦੇ ਹਨ ਉਨ੍ਹਾਂ ਨੂੰ ਆਪਣੇ ਪੱਧਰ ਉੱਤੇ ਹੀ ਸਾਰੇ ਪ੍ਰਬੰਧ ਕਰਨੇ ਪੈਂਦੇ ਹਨ। ਇਨ੍ਹਾਂ ਵਿਚਾਰਾਂ ਦਾ....
ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਅਗਵਾਈ ਵਿਚ ਟਰੱਕ ਆਪ੍ਰੇਟਰਾਂ ਦੀ ਹੋਈ ਤਕਰਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਹਲਕੇ ਦੀ....
ਲੁਧਿਆਣਾ : ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਨੇ ਆਪਣਾ 43ਵਾਂ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ, ਜਿਸ ਵਿੱਚ ਸ਼ਾਮਲ ਸਰੋਤਿਆਂ ਨੇ ਗੀਤ-ਸੰਗੀਤ, ਸ਼ਾਨਦਾਰ ਗਿੱਧਾ ਅਤੇ ਭੰਗੜੇ ਦਾ ਆਨੰਦ ਮਾਣਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ. ਹਰਦੀਪ ਸਿੰਘ ਲੋਧੀ ਅਤੇ ਸ. ਜਸਦੇਵ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਦੇ ਫੁੱਲਾਂ ਦੀ ਵਰਖਾ ਨਾਲ ਹੋਈ ਜਿਸ ਤੋਂ....
ਲੁਧਿਆਣਾ : ਪਾਕਿਸਤਾਨ ਦੇ ਉੱਘੇ ਵਿਦਵਾਨ ਤੇ ਕਾਨੂੰਨਦਾਨ ਸੱਯਦ ਅਫ਼ਜ਼ਲ ਹੈਦਰ ਅਕਾਲ ਚਲਾਣਾ ਕਰ ਗਏ ਹਨ। ਸੱਯਦ ਅਫ਼ਜ਼ਲ ਹੈਦਰ ਪਾਕਿਸਤਾਨ ਵਿੱਚ ਸ਼ਰੀਅਤ ਕੋਰਟ ਦੇ ਚੀਫ ਜਸਟਿਸ ਵੀ ਕਹੇ। 2008 ਵਿੱਚ ਪਾਕਿਸਤਾਨ ਦੀ ਕੰਮ ਚਲਾਊ ਕੌਮੀ ਸਰਕਾਰ ਦੇ ਵੀ ਕਾਨੂੰਨ ਮੰਤਰੀ ਹੁੰਦਿਆਂ ਆਨੰਦ ਮੈਰਿਜ ਐਕਟ ਦਾ ਆਰਡੀਨੈਂਸ ਜਾਰੀ ਕਰਨ ਵਿੱਚ ਪਹਿਲ ਕਦਮੀ ਕੀਤੀ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਸੱਯਦ ਅਫ਼ਜ਼ਲ ਹੈਦਰ ਦੇ ਚਲਾਣੇ ਤੇ ਡੂੰਘੇ ਅਫ਼ਸੋਸ ਦੀ ਪ੍ਰਗਟਾਵਾ ਕਰਦਿਆਂ....
ਕੋਟਕਪੂਰਾ : 12 ਅਕਤੂਬਰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੱਤੀਆਂ ਵਾਲੇ ਚੌਕ ਵਿੱਚ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗੁਵਾਈ ਵਾਲੀ ਐਸਆਈਟੀ ਨੇ ਅੱਜ ਕੋਟਕਪੂਰਾ ਦੇ ਮੁੱਖ ਬੱਤੀਆਂ ਵਾਲਾ ਚੌਕ ਵਿੱਚ ਪਹੁੰਚ ਕੇ ਘਟਨਾਕ੍ਰਮ ਦਾ ਜਾਇਜ਼ਾ ਲਿਆ। 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ....
ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ ਸੜਕਾਂ ਵਿੱਚ ਹੋਰ ਸੁਧਾਰ ਅਤੇ ਨਾਗਰਿਕਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ....
ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਕਿਸਾਨ ਯੂਨੀਅਨਾਂ ਉਤੇ ਬੋਲੇ ਹਮਲੇ ਮਗਰੋਂ ਕਿਸਾਨਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ। ਇਥੋਂ ਤੱਕ ਕੇ ਸਿਆਸੀ ਧਿਰਾਂ ਨੇ ਵੀ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ....
ਲੁਧਿਆਣਾ : ਅੱਜ ਲੁਧਿਆਣਾ ਦੇ ਬੱਸ ਸਟੈਂਡ ਸਥਿਤ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨਾਂ ਨੇ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਦਿਆਂ ਮੀਟਿੰਗ ਦੇ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸ਼ੋਧ ਬਿੱਲ ਅਤੇ ਲਖੀਮਪੁਰ ਖੀਰੀ ਕਾਂਡ 'ਚ ਇਨਸਾਫ਼ ਦੀ ਘਾਟ ਸਮੇਤ ਕਈ ਅਹਿਮ ਮੁੱਦੇ ਹਨ। ਜਿਨ੍ਹਾਂ ਸਬੰਧੀ ਕੇਂਦਰ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਗੰਨੇ ਦੀ ਬਕਾਇਆ ਰਾਸ਼ੀ....
ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ....
ਮੋਹਾਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ਾਂ ਨੇ ਅਜੇਵੀਰ ਸਿੰਘ ਦੀ ਗੱਡੀ ਘੇਰ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ । ਦਰਅਸਲ ਉਹਨਾਂ ਦੀ ਗੱਡੀ ਸੜਕ ਉਪਰ ਜਾ ਰਹੀ ਸੀ ਤਾਂ ਰਸਤਾ ਦੇਣ ਨੂੰ ਲੈ ਕੇ ਅਣਪਛਾਤਿਆਂ ਨੇ ਉਨ੍ਹਾਂ ਨਾਲ ਲੜਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਰੋਪੜ ਦੇ SSP ਵਿਵੇਕਸ਼ੀਲ ਸੋਨੀ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਜਾਣਕਾਰੀ ਸਾਂਝੀ ਕੀਤੀ....
ਲੁਧਿਆਣਾ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਵੱਲੋਂ 69ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਬੈਂਕ ਬਿਲਡਿੰਗ ਵਿਖੇ ਮਨਾਇਆ ਗਿਆ।ਇਸ ਮੋਕੇ ਬੈਂਕ ਦੇ ਸਹਾਇਕ ਮੈਨੇਜਰ ਸ਼੍ਰੀ ਸੁਰਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਹਿਕਾਰੀ ਸਪਤਾਹ ਦੀ ਵਧਾਈ ਦਿੱਤੀ। ਬੈਂਕ ਮੈਨੇਜਰ ਸ਼੍ਰੀ ਸ਼ਵਿੰਦਰ ਸਿੰਘ ਬਰਾੜ ਵੱਲੋਂ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ. ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ, ਬੈਂਕ ਚੇਅਰਮੈਨ ਨੇ ਸਹਿਕਾਰਤਾ ਲਹਿਰ ਸਬੰਧੀ ਜਾਣਕਾਰੀ ਦਿੰਦਿਆਂ....
ਦੋਰਾਹਾ (ਬਲਜੀਤ ਸਿੰਘ ਜੀਰਖ) : ਕਦੇ ਹਾਕਮ ਧਿਰ ਦੀ ਸਰਪ੍ਰਸਤੀ ਨਾਲ ਸ਼ਹਿਰ ਦੋਰਾਹਾ ਅੰਦਰ ਕੁਰਸੀਆਂ ਤੇ ਸੁਭਾਇਮਾਨ ਸਿਆਸੀ ਲੋਕਾ ਦੀ ਸਰਪਰਸਤੀ ਹੇਠ ਨਜਾਇਜ ਅਤੇ ਅਣਅਧਿਕਾਰਤ ਕਲੋਨੀਆ ਕੱਟ ਕੇ ਨਕਸੇ ਪਾਸ ਕਰ ਦਿੱਤੇ ਜਾਦੇ ਰਹੇ ਹਨ। ਪਰ ਇਨਾਂ ਕਲੋਨੀਆਂ 'ਚ ਮੁੱਢਲੀਆਂ ਸਹੂਲਤਾਂ ਨੁੂੰ ਲੈ ਕੇ ਲੋਕ ਮੁਸ਼ਕਿਲਾਂ ਨਾਲ ਜੂਝਦੇ ਰਹਿ ਜਾਂਦੇ ਸਨ। ਜਿੰਨਾ ਜਿੰਮੇਵਾਰ ਲੋਕਾਂ ਨੇ ਅਜਿਹੇ ਗੈਰ ਕਾਨੂੰਨੀ ਕਾਰਜਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਜਿੰਮੇਵਾਰੀ ਲਈ ਸੀ । ਉਹ ਖੁਦ ਅਜਿਹੇ ਕਾਰਜਾਂ ਚ ਲਿਪਤ ਹੋ ਕੇ ਰਹਿ ਗਏ....
ਰਾੜਾ ਸਾਹਿਬ (ਬਲਜੀਤ ਸਿੰਘ ਜੀਰਖ) :1999 ਵਿੱਚ ਖਾਲਸੇ ਦੇ 300 ਸਾਲਾ ਸਾਜਨਾ ਦਿਵਸ ਮੌਕੇ ਇੱਕ ਦਿਨ ਵਿੱਚ 5202 ਖੂਨਦਾਨੀਆਂ ਵੱਲੋਂ ਖੂਨਦਾਨ ਕਰਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਸਰਬ ਧਰਮਾਂ ਦੇ ਸਾਂਝੇ ਮਹਾਂਪੁਰਸ਼ ਸੰਤ ਬਾਬਾ ਦਰਸ਼ਨ ਸਿੰਘ ਜੀ ਵੱਲੋਂ ਹੁਣ ਉਸੇ ਪਿਰਤ ਨੂੰ ਅੱਗੇ ਵਧਾਉਂਦਿਆਂ ਤਿਲਕ ਜੰਝੂ ਦੇ ਰਾਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਮਿਤੀ 23 ਨਵੰਬਰ ਦਿਨ ਬੁੱਧਵਾਰ ਨੂੰ ਮੱਸਿਆ ਦੇ....