ਮਾਲਵਾ

ਅਤਿ ਆਧੁਨਿਕ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਮੋਹਾਲੀ ਵਿਚ ਖੁੱਲ੍ਹਿਆ
ਮੋਹਾਲੀ : ਮੋਹਾਲੀ ਜ਼ਿਲੇ ਨੂੰ ਸੋਹਣਾ ਹਸਪਤਾਲ ਵੱਲੋਂ ਤਿਆਰ ਕੀਤਾ ਗਿਆ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਆਮ ਲੋਕਾਂ ਲਈ ਖ਼ੋਲ ਦਿਤਾ ਗਿਆ। ਇਸ ਹਸਪਤਾਲ ਦੇ ਖੁੱਲਣ ਨਾਲ ਉੱਤਰੀ ਭਾਰਤ ਤੋਂ ਲੰਬੇ ਸਮੇਂ ਤੋਂ ਅਤਿ ਆਧੁਨਿਕ ਮਸ਼ੀਨਾਂ ਵਾਲੇ ਇਕ ਸੰਪੂਰਨ ਕੈਂਸਰ ਦੇ ਇਲਾਜ ਕਰਨ ਦੇ ਹਸਪਤਾਲ ਦੀ ਕਮੀ ਪੂਰੀ ਹੋ ਗਈ। ਇਸ ਹਸਪਤਾਲ ਦਾ ਉਦਘਾਟਨ ਸਿੰਘ ਸਾਹਿਬਾਨਾਂ ਅਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ‘ਚ ਕਰਵਾਏ ਸਾਲਾਨਾ ਗੁਰਮਤਿ....
ਮੁੱਖ ਮੰਤਰੀ ਮਾਨ ਆਪਣੇ ਮੰਤਰੀ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ : ਸ਼ਰਮਾ
ਬਠਿੰਡਾ : ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ ਵਾਇਰਲ ਹੋ ਰਹੀ ਹੈ, ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਇਸ ਗੱਲ ਦਾ ਮੁੱਖ ਮੰਤਰੀ ਮਾਨ ਜਵਾਬ ਜ਼ਰੂਰ ਦੇਣ।ਵਿਜੀਲੈਂਸ ਨੂੰ....
ਵਾਰਿਸ ਸ਼ਾਹ ਨੇ ਰੀਤ ਤੋਂ ਵੱਧ ਪ੍ਰੀਤ ਨੂੰ ਕਿੱਸਾ ਹੀਰ ਰਾਂਝਾ ਵਿੱਚ ਨਿਭਾਇਆ : ਡਾ. ਸੁਰਜੀਤ ਪਾਤਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ ਨਾਲੋਂ ਵੱਧ ਪ੍ਰੀਤ ਨਿਭਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਰੀਤ ਸਥੂਲ ਹੁੰਦੀ ਹੈ ਪਰ ਪ੍ਰੀਤ ਤਰਲ ਸਰੂਪ ਹੈ ਅਤੇ....
ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਵਿਧਾਇਕ ਪਠਾਣਮਾਜਰਾ ਨੇ ਕੀਤੀ ਹੌਸਲਾ ਅਫਜ਼ਾਈ
ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ਉਤੇ ਖੇਡ ਮੈਦਾਨ ਵਿੱਚ ਪੁੱਜੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਮੌਜੂਦ ਸਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ....
‘ਆਪ’ ਪੰਜਾਬ ਨੂੰ ਜੰਗਲ ਤੇ ਕੰਗਾਲੀ ਰਾਜ ਵੱਲ ਧੱਕ ਰਹੀ ਹੈ: ਜਸਵੀਰ ਗੜ੍ਹੀ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੈ। ਉਨ੍ਹਾਂ ਕਿਹਾ ਕਿ 7 ਮਹੀਨਿਆਂ ਵਿੱਚ ਪੰਜਾਬ ਅੰਦਰ ਲਾਅ ਐਂਡ....
ਰਾਜ ਪੱਧਰੀ ਖੇਡਾਂ ਦੇ ਦੂਜੇ ਦਿਨ ਫੁੱਟਬਾਲ, ਬੈਡਮਿੰਟਨ, ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ
ਐਸ ਏ ਐਸ ਨਗਰ : 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਫੁੱਟਬਾਲ, ਬੈਡਮਿੰਟਨ, ਲਾਅਨ ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ । ਖੇਡਾਂ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਫੁੱਟਬਾਲ ਅੰਡਰ 17 ਸਾਲ ਉਮਰ ਵਰਗ ਲੜਕਿਆਂ ਦੇ ਪਹਿਲੇ ਮੈਚ ਵਿਚ ਮਲੇਰਕੋਟਲਾ ਨੇ ਰੋਪੜ ਨੂੰ 3-0 ਦੇ ਫਰਕ ਨਾਲ ਹਰਾਇਆ, ਦੂਜੇ ਮੈਚ ਵਿੱਚ....
ਸੰਨੀ ਭੱਲਾ ਅਦਾਲਤੀ ਹੁਕਮਾਂ ਮਗਰੋਂ ਵਿਜੀਲੈਂਸ ਨੇ ਕੀਤਾ ਰਿਹਾਅ
ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਵਿਜੀਲੈਂਸ ਨੇ ਸੰਨੀ ਭੱਲਾ ਨੂੰ ਰਿਹਾਅ ਕਰ ਦਿੱਤਾ। ਇਸ ਮੌਕੇ ਐਮ ਪੀ ਰਵਨੀਤ ਬਿੱਟੂ ਵੀ ਸੰਨੀ ਭੱਲਾ ਨੂੰ ਸਮਰਥਨ ਦੇਣ ਲਈ ਅਦਾਲਤ ਪਹੁੰਚੇ। ਉਨ੍ਹਾਂ ਕਿਹਾ ਕਿ ਅਸੀਂ ਹਰ ਜਾਂਚ ਦੇ ਵਿਚ ਸਮਰਥਨ ਦੇਣ ਨੂੰ ਤਿਆਰ ਹਾਂ ਪਰ ਜਾਂਚ ਸਹੀ....
ਵਿਧਾਇਕ ਸਿੱਧੂ ਵੱਲੋਂ ਦਿਵਾਲੀ ਦੇ ਤਿਉਂਹਾਰ ਦੇ ਮੱਦੇਨਜ਼ਰ ਹਲਕੇ 'ਚ ਸਫਾਈ ਅਭਿਆਨ ਚਲਾਇਆ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ ਅਧਿਕਾਰੀਆਂ ਵੱਲੋਂ ਆਗਾਮੀ ਦਿਵਾਲੀ ਦੇ ਤਿਉਂਹਾਰ ਨੂੰ ਮੁੱਖ ਰੱਖਦਿਆਂ 'ਮੇਰਾ ਸ਼ਹਿਰ ਮੇਰਾ ਮਾਣ, ਮੇਰਾ ਕੂੜਾ ਮੇਰੀ ਜਿੰਮੇਵਾਰੀ' ਅਧੀਨ ਵਾਰਡ ਨੰਬਰ 46 ਅਤੇ 48 ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਵਿਧਾਇਕ ਸਿੱਧੂ ਵੱਲੋਂ ਹਲਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਾਰੇ ਦਿਵਾਲੀ ਦੇ ਪਵਿੱਤਰ ਤਿਉਂਹਾਰ ਤੋਂ ਪਹਿਲਾਂ ਆਪੋ-ਆਪਣੇ ਘਰਾਂ ਦੀ ਸਾਫ-ਸਫਾਈ, ਘਰਾਂ ਨੂੰ ਰੰਗ ਕਰਵਾਉਂਦੇ....
ਟਰੱਸਟ ਵੱਲੋਂ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਇਆ ਜਾਵੇਗਾ : ਅਰੋੜਾ
ਲੁਧਿਆਣਾ : ਪੰਜਾਬ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਸਮੇਤ ਵੱਖ-ਵੱਖ ਮੁੱਦਿਆਂ 'ਤੇ ਉਸਾਰੂ ਚਰਚਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਦੱਸਣਯੋਗ....
ਤਲਵੰਡੀ ਮੱਲੀਆਂ ਵਿਖੇ ਜਾਗਰਣ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜੈ ਮਾਂ ਭਗਵਤੀ ਵੈਲਫ਼ੇਅਰ ਕਮੇਟੀ (ਰਜਿ:) ਤਲਵੰਡੀ ਮੱਲੀਆਂ ਵੱਲੋਂ ਅੱਠਵਾਂ ਸਾਲਾਨਾ ਜਾਗਰਣ ਬਾਬਾ ਘਮੰਡੀ ਦਾਸ ਜੀ ਦੀ ਸਮਾਧ ਤੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ। ਜਾਗਰਣ ਤੋਂ ਇਕ ਦਿਨ ਪਹਿਲਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਗਈ ਪਵਿੱਤਰ ਜੋਤ ਨਾਲ ਪਿੰਡ ਦੀ ਪਰਿਕਰਮਾ ਸ਼ੋਭਾ ਯਾਤਰਾ ਦੇ ਰੂਪ ਵਿੱਚ ਕੀਤੀ ਗਈ। ਇਸ ਯਾਤਰਾ ਵਿੱਚ ਸੰਗਤਾਂ ਹੁੰਮ ਹੁਮਾ ਕੇ ਪਹੁੰਚੀਆਂ। ਯਾਤਰਾ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲੱਗੇ ਹੋਏ ਸਨ। ਦੂਜੇ ਦਿਨ ਬਾਬਾ ਜੀ....
ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਸ. ਅਮਨਦੀਪ ਸਿੰਘ ਮੋਹੀ, ਸ੍ਰੀ ਸੁਰੇਸ਼ ਗੋਇਲ, ਸ. ਤਰਸੇਮ ਸਿੰਘ ਭਿੰਡਰ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਥਾਨਕ ਮੋਤੀ ਨਗਰ ਕਮਿਊਨਿਟੀ ਸੈਂਟਰ ਵਿਖੇ ਰੱਖਿਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਦਖਣੀ ਤੋਂ ਵਿਧਾਇਕਾ ਬੀਬੀ ਰਾਜਿੰਦਰ ਪਾਲ ਕੌਰ ਛੀਨਾ, ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ, ਹਲਕਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ....
ਜੀਜੀਐਨ ਪਬਲਿਕ ਸਕੂਲ ਨੂੰ  ਸੰਸਦ ਮੈਂਬਰ ਸੰਜੀਵ ਅਰੋੜਾ ਨੇ ਗਰਾਂਟ ਦੇਣ ਦਾ ਐਲਾਨ ਕੀਤਾ
ਲੁਧਿਆਣਾ : ਪੁਰਾਤਨ ਅਮੀਰ ਸੱਭਿਆਚਾਰ ਅਤੇ ਵਿਰਸੇ ਦੀ ਭਾਵਨਾ ਨੂੰ ਨੌਜਵਾਨ ਪੀੜ੍ਹੀ ਵਿੱਚ ਅੱਗੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਹੈ ਕਿ ਲੋਕਾਂ, ਵਿਸ਼ੇਸ਼ ਤੌਰ ’ਤੇ ਬੱਚਿਆਂ, ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕਤਾ ਪੈਦਾ ਕਰਨ ਦੀ ਵੀ ਸਖ਼ਤ ਲੋੜ ਹੈ।ਅਰੋੜਾ ਅੱਜ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਸਿਵਲ ਲਾਈਨ, ਲੁਧਿਆਣਾ ਵਿਖੇ 35ਵੇਂ ਸਾਲਾਨਾ ਇਨਾਮ ਵੰਡ ਸਮਾਰੋਹ 'ਪਿੰਨਾਕੁਲਮ' ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।....
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ‘ਲਲਕਾਰ ਦਿਵਸ’
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 20 ਅਕਤੂਬਰ ਨੂੰ ਸਖ਼ਤ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਅੱਜ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਕਿਸਾਨਾਂ ਮਜ਼ਦੂਰਾ ਨੌਜਵਾਨਾਂ ਸਾਹਮਣੇ ਮਾਨ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੜ੍ਹ....
ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਆਗਾਜ਼ 
ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ ਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਅਜੀਤਾ ਵੀ ਮੌਜੂਦ ਸਨ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ....
ਖੇਤਰੀ ਸਰਸ ਮੇਲੇ `ਚ ਵੱਖ-ਵੱਖ ਰਾਜਾਂ ਦੇ ਰਵਾਇਤੀ ਨਾਚਾਂ ਨੇ ਮੰਤਰ ਮੁਗਧ ਕੀਤੇ ਦਰਸ਼ਕ
ਸੰਗਰੂਰ : ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ `ਚ 8 ਅਕਤੂਬਰ ਤੋਂ ਚੱਲ ਰਹੇ ਖੇਤਰੀ ਸਰਸ ਮੇਲੇ `ਚ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰ ਆਪੋ-ਆਪਣੇ ਰਾਜਾਂ ਦੇ ਰਵਾਇਤੀ ਨਾਚ ਪੇਸ਼ ਕਰਕੇ ਲਗਾਤਾਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਰਹੇ ਹਨ। ਅੱਜ ਖੇਤਰੀ ਸਰਸ ਮੇਲੇ ਦੇ ਮੰਚ ਤੋਂ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜ਼ੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਅਸਮ ਦਾ ਬੀਹੂ ਭੋਰਤਲ, ਓਡੀਸ਼ਾ ਦਾ ਗੋਟੀਪੂਆ ਅਤੇ ਕਸ਼ਮੀਰ ਦਾ ਰਵਾਇਤੀ ਨਾਚ ਰਾੳਫ਼ ਪੇਸ਼ ਕੀਤਾ ਗਿਆ ਅਤੇ ਰਵਾਇਤੀ ਸੰਗੀਤ ਦੀਆਂ ਧੁੰਨਾਂ ਨੇ....