ਮਾਲਵਾ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।
ਰਾਏਕੋਟ (ਜੱਗਾ) : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਅੱਜ ਇੱਥੇ ਭਾਵਾਧਸ ਇਕਾਈ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਭਾਵਾਧਸ ਦੇ ਤਹਿਸੀਲ ਪ੍ਰਧਾਨ ਦਵਿੰਦਰ ਬੌਬੀ ਗਿੱਲ ਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਅਗਵਾਈ ਹੇਠ ਸ਼ਰਧਾਲੂਆਂ ਵੱਲੋਂ ਪੂਜਾ ਅਰਚਨਾ ਕਰਨ ਉਪਰੰਤ ਸ਼ਹਿਰ’ ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸੋਭਾ ਯਾਤਰਾ ਦਾ ਉਦਘਾਟਨ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਕੀਤਾ ਗਿਆ, ਜਦਕਿ ਝੰਡੇ ਦੀ ਰਸਮ ਨਗਰ ਕੌਂਸਲ....
ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਵੱਲੋਂ ਬੀਤੇ ਕੱਲ੍ਹ ਪਿੰਡ ਸਹਾਰਨ ਮਾਜਰਾ ਵਿਖੇ ਇਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸਦੀ ਅਗਵਾਈ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਸ. ਪਰਮਿੰਦਰ ਸਿੰਘ ਸਰਪੰਚ ਸਹਾਰਨ ਮਾਜਰਾ ਵਲੋਂ ਕੀਤਾ ਗਿਆ ਜਿੱਥੇ 100 ਦੇ ਕਰੀਬ ਕਿਸਾਨਾਂ ਨੇ ਕੈਂਪ ਮੌਕੇ ਸ਼ਮੂਲੀਅਤ ਕੀਤੀ। ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸ. ਲਾਲਜੀਤ ਸਿੰਘ....
ਨਵੀਂ ਤਕਨੀਕ ਨਾਲ ਝੋਨਾ ਪੈਦਾ ਕਰਨ ਵਾਲੇ ਕਿਸਾਨ ਚੰਦਬਾਜਾ ਹੋਰਨਾ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ : ਸਪੀਕਰਸੰਧਵਾਂ
ਫਰੀਦਕੋਟ : ਡੂੰਘੇ ਅਤੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਪ੍ਰਤੀ ਚਿੰਤਤ ਰਹਿਣ ਵਾਲੀ ਸ਼ਖਸ਼ੀਅਤ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਪੰਜਾਬ ਭਰ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਨ ਜਾ ਰਹੀ ਹੈ, ਕਿਉਂਕਿ ਪਾਣੀ ਤੋਂ ਬਿਨਾਂ, ਸੁੱਕੇ ਖੇਤ ਵਿੱਚ ਸੁਹਾਗਾ ਮਾਰ ਕੇ, ਬਿਨਾਂ ਕੱਦੂ ਕੀਤਿਆਂ ਝੋਨਾ ਲਾ ਕੇ ਰਿਸਕ ਲੈਣ ਵਾਲੇ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਝੋਨੇ ਦਾ ਝਾੜ ਵੀ ਪੂਰਾ ਉੱਤਰਦਾ ਦਿਖਾਈ ਦੇ ਰਿਹਾ ਹੈ। ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ....
ਪੁਲਿਸ ਵੱਲੋਂ ਲਗਾਏ ਚਾਰ ਦਿਨਾਂ ਪੁਸ਼ਤਕ ਮੇਲੇ ਦਾ ਆਈਜੀ ਪਰਮਾਰ ਵੱਲੋਂ ਉਦਘਾਟਨ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੁਲਿਸ ਵਲੋਂ ‘ਪੁਸਤਕ ਮੇਲੇ’ ਦਾ ਆਯੋਜਨ ਕੀਤਾ ਗਿਆ।ਜਿਸਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ. ਐਸਪੀਐਸ ਪਰਮਾਰ ਵਲੋਂ ਕੀਤਾ ਗਿਆ।ਇਹ ਮੇਲਾ 8 ਅਕਤੂਬਰ ਤੋਂ ਸ਼ੁਰੂ ਹੋਕੇ 11 ਅਕਤੂਬਰ ਤੱਕ ਚੱਲੇਗਾ।ਇਸ ਮੇਲੇ ਵਿਚ ਕਵਿਤਾਵਾਂ ,ਨਾਟਕਾਂ, ਕਹਾਣੀਆਂ ਅਤੇ ਨਾਵਲ ਸਮੇਤ ਹੋਰ ਗਿਆਨ ਦੀਆਂ ਕਿਤਾਬਾਂ ਰੱਖੀਆਂ ਗਈਆਂ ਹਨ।ਇਸ ਤੋਂ ਇਲਾਵਾ ਇੱਕ ਮੰਚ ‘ਤੇ ਨਾਟਕ ਅਤੇ ਕਵੀ ਦਰਬਾਰ ਵੀ ਅੱਲਗ-ਅੱਲਗ ਦਿਨਾਂ ਵਿਚ ਲਗਾਏ ਜਾਣਗੇ।....
ਸਮੁੱਚਾ ਪੰਥ ਕੇਂਦਰ ਸਰਕਾਰ ਵੱਲੋਂ ਕਾਨੂੰਨ ਦੇ ਸਹਾਰੇ ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਅਤੇ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੇ ਖ਼ਿਲਾਫ਼ ਹਨ : ਪ੍ਰੋ. ਬਡੂੰਗਰ
ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਫਾੜ ਕਰਨ ਦੇ ਖਿਲਾਫ ਕੇਵਲ ਪੰਜਾਬ ਦੇ ਸਿੱਖ ਹੀ ਨਹੀਂ ਬਲਕਿ ਹਰਿਆਣਾ ਦੇ ਸਿੱਖ ਵੀ ਇਸ ਦਾ ਵਿਰੋਧ ਕਰ ਰਹੇ ਹਨ, ਜਿਸ ਦੀ ਮਿਸਾਲ ਸਮੁੱਚੀ ਸਿੱਖ ਕੌਮ ਵੱਲੋਂ ਦੇਖਣ ਨੂੰ ਮਿਲੀ, ਇੰਨਹਾਂ ਸ਼ਬਦਾਂ ਦਾ ਪ੍ਰਗਟਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੀਤਾ, ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ....
ਨਗਰ ਨਿਗਮ ਵੱਲੋਂ 'ਆਜੀਵੀਕਾ ਮੇਲੇ' ਦਾ ਆਯੋਜਨ
ਲੁਧਿਆਣਾ : ਨਗਰ ਨਿਗਮ ਲੁਧਿਆਣਾ ਵਲੋਂ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਜੁਆਇੰਟ ਕਮਿਸ਼ਨਰ, ਮੈਡਮ ਪੂਨਮਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ 7 ਅਕਤੂਬਰ ਤੋਂ 16 ਅਕਤੂਬਰ (ਸਮਾਂ ਸਵੇਰੇ 11 ਵਜੇ ਤੋਂ ਸ਼ਾਂਮ 4 ਵਜੇ) ਤੱਕ ਰੱਖ-ਬਾਗ (ਨੇੜੇ ਲੱਕੜ ਪੁੱਲ, ਸਿਵਲ ਲਾਈਨਜ਼, ਲੁਧਿਆਣਾ) ਵਿੱਚ 'ਆਜੀਵੀਕਾ ਮੇਲਾ' ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਡੇ-ਨੂਲਮ ਦੇ ਅਧੀਨ ਬਣੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦੁਆਰਾ....
ਨੂਰਾ ਮਾਹੀ ਬੱਸ ਸਟੈਂਡ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਪਿਛਲੀ ਕਾਂਗਰਸ ਸਰਕਾਰ ਵੱਲੋਂ ਰਾਏਕੋਟ ਸ਼ਹਿਰ ਵਿਚ ਸੰਸਦ ਮੈਂਬਰ ਡਾ ਅਮਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਨੂਰਾ ਮਾਹੀ ਬੱਸ ਸਟੈਂਡ ਮੁਕੰਮਲ ਹੋਣ ਤੇ ਅੱਜ ਉਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਰਾਏਕੋਟ ਸਰਦਾਰ ਗੁਰਬੀਰ ਸਿੰਘ ਕੋਹਲੀ, ਈ ਓ ਚਰਨਜੀਤ ਸਿੰਘ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। ਉਦਘਾਟਨ ਕਰਨ ਉਪਰੰਤ ਸਮਾਗਮ ਵਿੱਚ ਪੁੱਜੇ ਲੋਕਾਂ ਨੂੰ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼਼ ਸਨਮਾਨ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅੱਜ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿੱਥੇ ਡਾ. ਅਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਪਹੁੰਚ ਕੇ ਮਾਨਯੋਗ ਵਿਧਾਇਕਾ ਵੱਲੋਂ ਵਿਭਾਗ ਦੀ ਹੌਂਸਲਾ ਅਫਜਾਈ ਕੀਤੀ ਗਈ। ਸਮਾਗਮ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ....
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਇਨਸਾਫ 'ਚ ਦੇਰੀ ਸੂਬੇ ਦੀ ਸ਼ਾੰਤੀ ਤੇ ਬੁਰਾ ਅਸਰ ਪਾ ਰਹੀ ਹੈ : ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਲੰਬਿਤ ਜਾਂਚ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਕਿ ਬਿਨਾਂ ਭੜਕਾਹਟ ਵਾਲੀ ਪੁਲਿਸ ਗੋਲੀਬਾਰੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ, ਭਗਵਾਨ....
ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਕੀਤਾ ਲੋਕ ਅਰਪਣ
ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਮੀਨੂੰ ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਗੁਰਮੇਲ ਸਿੰਘ (ਡੀਨ, ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ) ਵੱਲੋਂ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ....
ਪਾਰਟੀਬਾਜੀ ਤੋਂ ਉਪਰ ਉਠ ਕੇ ਵਿਕਾਸ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪਿੰਡ ਬਲਮਗੜ ਅਤੇ ਮੰਡੀ ਲੱਖੇਵਾਲੀ ਦਾ ਦੌਰਾ ਕੀਤਾ ਅਤੇ ਸਰਕਾਰ ਵਲੋੰ ਸਵੱਛ ਭਾਰਤ ਮਿਸ਼ਨ ਤਹਿਤ ਚਲਾਈਆ ਜਾ ਰਹੀਆ ਵੱਖ ਵੱਖ ਸਕੀਮਾਂ ਸਬੰਧੀ ਜਾਣੂੰ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾ ਨੁੂੰ ਅਪੀਲ ਕੀਤੀ ਕਿ ਆਪਸੀ ਪਾਰਟੀਬਾਜੀ ਤੋਂ ਉਪਰ ਉਠ ਕੇ ਸਮੁੱਚੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ....
ਜ਼ਿਲ੍ਹਾ ਹਸਪਤਾਲ ਦਾ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵਲੋਂ ਦੌਰਾ
ਮੋਹਾਲੀ : ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਨੇ ਅੱਜ ਦੁਪਹਿਰ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ, ਮੈਡੀਕਲ ਸਾਜ਼ੋ-ਸਮਾਨ ਦੀ ਉਪਲਭਧਤਾ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਦੀ ਆਮਦ ਅਤੇ ਸਿਹਤ ਸਟਾਫ਼ ਬਾਰੇ ਵੀ....
ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ : ਸਿਹਤ ਮੰਤਰੀ
ਫ਼ਤਹਿਗੜ੍ਹ ਸਾਹਿਬ : ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਵਾਲੇ ਲਗਾਈਆਂ ਜਾਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਟੋਕਨ ਮਸ਼ੀਨਾ ਲਗਾਉਣ ਦੇ ਪਾਇਲਟ ਪ੍ਰੋਜੈਕਟ....
ਪੁਲਿਸ ਵੱਲੋਂ 8 ਤੋਂ 11 ਅਕਤੂਬਰ ਤੱਕ ਲਗਵਾਇਆ ਜਾਵੇਗਾ ਪੁਸਤਕ ਮੇਲਾ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਮਕਸ਼ਦ ਨਾਲ ਪੰਜਾਬ ਪੁਲਿਸ (ਦਿਹਾਤੀ) ਵੱਲੋਂ 8 ਤੋਂ 11 ਅਕਤੂਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਜਗਰਾਉਂ ਵਿਖੇ ਚਾਰ ਰੋਜਾ ਇੱਕ ਪੁਸ਼ਤਕ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ ਐਸ.ਪੀ.ਐਸ ਪਰਮਾਰ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦਿਹਾਤੀ ਦੇ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਪੁਸਤਕਾਂ ਸਾਨੂੰ ਦੁੱਖ ਵਿੱਚ ਸਹਾਏ ਦਾ ਅਤੇ ਦੁੱਖ ਵਿੱਚ....
ਪੰਜਾਬ ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਤੋਂ ਬਿਹਤਰ ਬਣਾਉਣ ਲਈ ਵਚਨਬੱਧ ਹੈ : ਜੌੜਾਮਾਜਰਾ
ਰਾਜਿੰਦਰਾ ਹਸਪਤਾਲ ਵਿਖੇ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕੀਤਾ। ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਨੇ ਪਿਛਲੇ 6 ਮਹੀਨਿਆਂ ਦੌਰਾਨ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕਰਵਾਇਆ ਹੈ। ਜਦੋਂਕਿ ਇੱਥੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ.) ਤਹਿਤ 18 ਸਾਲ ਤੱਕ ਦੇ ਸਰਕਾਰੀ ਅਤੇ ਏਡਿਡ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਣ ਵਾਲੀਆਂ ਦਿਲ ਦੀਆਂ ਜਮਾਂਦਰੂ ਬਿਮਾਰੀਆਂ, ਵਿੰਗੇ-ਟੇਡੇ ਪੈਰ, ਕੰਨਾਂ ਦੀਆਂ....