ਮਾਲਵਾ

ਮੁੱਖ ਮੰਤਰੀ ਨਿਵਾਸ ਅੱਗੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਵਿਖਾਵਾ
ਪ੍ਰਦਰਸ਼ਨ ਕਰਨ 'ਤੇ ਪਾਬੰਦੀਆਂ ਲਗਾਉਣ ਖ਼ਿਲਾਫ਼ ਭਗਵੰਤ ਮਾਨ ਦੀ ਕੋਠੀ ਤੱਕ ਰੋਸ਼ ਮਾਰਚ ਸੰਗਰੂਰ : ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਅੱਗੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ, ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈੰਟ ਅਤੇ ਸਮਾਨ ਨੂੰ ਜਬਤ ਕਰਨ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦੇ ਖਿਲਾਫ ਅੱਜ ਮੁੱਖ ਮੰਤਰੀ ਨਿਵਾਸ ਅੱਗੇ ਰੋਹ ਭਰਪੂਰ....
ਪੰਥਕ ਅਕਾਲੀ ਲਹਿਰ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।
ਰਾਏਕੋਟ (ਜੱਗਾ) : ਸਿੱਖ ਕੌਮ ਦੇ ਹੱਕਾਂ, ਪੰਥਕ ਮਸਲਿਆਂ ਅਤੇ ਕੇਂਦਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਐਸਜੀਪੀਸੀ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਆਦਿ ਮੰਗਾਂ ਸਬੰਧੀ ਪੰਥਕ ਅਕਾਲੀ ਲਹਿਰ ਦੇ ਵਰਕਿੰਗ ਕਮੇਟੀ ਮੈਂਬਰ ਰਾਜਦੀਪ ਸਿੰਘ ਆਂਡਲੂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਅਤੇ ਪੰਥਕ ਅਕਾਲੀ ਲਹਿਰ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਰਾਜਦੀਪ ਸਿੰਘ ਆਂਡਲੂ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਦੇ ਸਾਬਕਾ ਸਿੰਘ ਸਾਹਿਬ ਭਾਈ ਰਣਜੀਤ....
ਲਾਲੀ ਮਾਨਸਾਹੀਆ ਕਾਂਗਰਸ ਦੇ ਬਲਾਕ ਪ੍ਰਧਾਨ ਨਿਯੁਕਤ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਆਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੀਨੀਅਰ ਆਗੂ ਹਰਲਾਲ ਸਿੰਘ ਲਾਲੀ ਸਰਪੰਚ ਬੁਰਜ ਮਾਨਸਾਹੀਆ ਨੂੰ ਰਾਮਪੁਰਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।ਇਸ ਮੌਕੇ ਪ੍ਰਧਾਨ ਹਰਲਾਲ ਸਿੰਘ ਲਾਲੀ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ....
ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਰਾਏਕੋਟ ਵਿਖੇ ਝੋਨੇ ਸਿੱਧੀ ਬਿਜਾਈ ਫਸਲ ਦਾ ਜਾਇਜ਼ਾ ਲਿਆ।
ਕਿਸਾਨਾਂ ਨੂੰ ਕਿਸਾਨ ਬਲਵਿੰਦਰ ਸਿੰਘ ਤੋਂ ਸੇਧ ਲੈ ਕੇ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ : ਖਾਲਸਾ ਰਾਏਕੋਟ ( ਜੱਗਾ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਵੱਲੋਂ ਰਾਏਕੋਟ ਇਲਾਕੇ ਵਿੱਚ ਝੋਨੇ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਵਾਲੇ ਜਲਾਲਦੀਵਾਲ ਦੇ ਕਿਸਾਨ ਬਲਵਿੰਦਰ ਸਿੰਘ ਦੀ ਫਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ ਅਮਨਜੀਤ ਸਿੰਘ, ਡਾ ਜਗਦੇਵ ਸਿੰਘ, ਇੰਜ....
ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਕਿਰਤੀ ਲੋਕਾਂ ਦੀ ਮੁਕਤੀ ਦਾ ਮਾਰਗ : ਡਾ. ਰਜਿੰਦਰ ਪਾਲ
ਮਹਿਲਕਲਾਂ : ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਇਨਕਲਾਬੀ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ, ਪੰਜਾਬ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਡਾ. ਰਜਿੰਦਰ ਪਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ, ਮਜ਼ਦੂਰਾਂ, ਕਿਸਾਨਾਂ ਅਤੇ ਇਨਕਲਾਬੀ ਦਾਨਸ਼ਵਰਾਂ ਨੂੰ ਮੈਦਾਨ ਵਿੱਚ ਨਿੱਤਰਣ ਅਤੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ
ਸੁਨਾਮ : ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਤੇ ਲੈਕਚਰ ਤੇ ਕਵੀ ਦਰਬਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਇਆ ਜਾਵੇਗਾ। ਮੰਚ ਦੇ ਆਗੂ ਪਦਮ ਸ਼ਰਮਾ ਜੀ ਨੇ ਕਿਹਾ ਕਿ ਊਧਮ ਸਿੰਘ ਭਗਤ ਸਿੰਘ ਨੂੰ ਆਪਣਾ ਦੋਸਤ ਦੱਸਦਾ ਸੀ ਇਸ ਗੱਲ ਦਾ ਜ਼ਿਕਰ ਉਸ ਨੇ ਜੇਲ੍ਹ ਵਿਚੋਂ ਆਪਣੇ ਦੋਸਤ ਨੂੰ ਲਿਖਿਆ ਦੋ ਚਿੱਠੀਆਂ ਵਿਚ ਕੀਤਾ ਹੈ। ਮੰਚ ਦੇ ਸਕੱਤਰ ਵਿਸ਼ਵ ਕਾਂਤ ਜੀ ਨੇ ਦੱਸਿਆ ਅਤੇ ਦਾਤਾ ਸਿੰਘ ਨਮੋਲ ਨੇ ਦੱਸਿਆ ਕਿ ਭਗਤ....
ਡਿਪਟੀ ਕਮਿਸ਼ਨਰ ਨੇ ਬਰਸਾਤੀ ਪਾਣੀ ਦੇ ਨਿਕਾਸ ਦਾ ਢੁੱਕਵਾਂ ਹੱਲ ਕਰਨ ਦੇ ਆਦੇਸ਼ ਦਿੱਤੇ
ਮਾਨਸਾ : ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਅਤੇ ਨੂੰ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਓਵਰ ਬਰਿੱਜ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਅਤੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ....
ਯੁਵਾ ਰਾਮ ਲੀਲਾ ਕਲੱਬ ਵੱਲੋਂ ਅੱਜ ਤੋਂ ਸ੍ਰੀ ਰਾਮ ਲੀਲਾ ਸ਼ੁਰੂ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) :ਭਗਵਾਨ ਸ੍ਰੀ ਰਾਮ ਜੀ ਦੀ ਸਿੱਖਿਆਵਾਂ ਦਾ ਵਰਣਨ ਕੀਤਾ ਹੋਇਆ ਪਵਿੱਤਰ ਗਰੰਥ ਸ੍ਰੀ ਰਾਮਾਇਣ ਜੀ ਵਿੱਚੋਂ ਸਾਰ ਅੰਸ ਸ੍ਰੀ ਰਾਮ ਲੀਲਾ ਦਾ ਮੰਚਣ ਯੁਵਾ ਰਾਮ ਲੀਲਾ ਕਲੱਬ ਫੂਲ ਟਾਊਨ ਵੱਲੋੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਰਾਣੇ ਖੂਹ ( ਨੇੜੇ ਮੰਦਿਰ ਸ੍ਰੀ ਠਾਕੁਰ ਦਵਾਰਾ ) ਵਾਲੇ ਮੈਦਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਰਵਿੰਦਰਪਾਲ ਸ਼ਰਮਾਂ ( ਰਿੰਕੂ ਕੌਸ਼ਿਕ) ਨੇ ਦੱਸਿਆ ਕਿ ਮਰਿਯਾਦਾ ਪਰਸ਼ੋਤਮ ਭਗਵਾਨ ਸ੍ਰੀ ਰਾਮ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਪੀਏਯੂ ਕਿਸਾਨ ਮੇਲੇ ਦਾ ਦੌਰਾ
ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ ਵੱਖ ਸਟਾਲਾਂ ਵਿਖੇ ਜਾ ਕੇ ਖੇਤੀ ਸੰਦਾਂ ਅਤੇ ਸੁਧਰੇ ਹੋਏ ਬੀਜਾਂ ਦੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਗਈ । ਇਸ ਤੋਂ ਇਲਾਵਾ ਖੇਤੀਬਾੜੀ....
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ
ਮਲੇਰਕੋਟਲਾ : ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਵੱਧ ਪਰਾਲੀ ਦੀ ਨਾੜ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ।ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ ਕੀਤੇ ਹਨ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਝੋਨੇ ਦਾ....
ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲੀ ਲਾਸ਼
ਲੁਧਿਆਣਾ : ਸਥਾਨਕ ਮੋਤੀ ਨਗਰ ਇਲਾਕੇ ’ਚ ਸਥਿਤ ਡੈਂਟਲ ਕਾਲਜ ਦੇ ਵਾਰਡਨ ਦੀ ਟੈਂਕੀ ’ਚੋਂ ਲਾਸ਼ ਮਿਲਣ ਦੀ ਖ਼ਬਰ ਹੈ। ਜਦੋਂ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਕਾਲਜ ਪ੍ਰਬੰਧਕਾਂ ਦੀ ਮਦਦ ਨਾਲ ਵੀਰ ਸਿੰਘ (40) ਨੂੰ ਬਾਹਰ ਕੱਢ ਕੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦਾ ਕਤਲ ਕਰਕੇ ਟੈਂਕੀ ਵਿੱਚ....
ਰਾਮਪੁਰਾ ਫੂਲ ਵਿੱਚ ਸਫਾਈ ਦਾ ਬੁਰਾ ਹਾਲ
ਰਾਮਪੁਰਾ ਫੂਲ ( ਅਮਨਦੀਪ ਸਿੰਘ ਗਿਰ) : ਸ਼ਹਿਰ ਰਾਮਪੁਰਾ ਫੂਲ ਵਿੱਚ ਪੂਰੀ ਤਰ੍ਹਾਂ ਸਫ਼ਾਈ ਮੁਹਿੰਮ ਠੱਪ ਹੋ ਗਈ ਹੈ।ਜਿੱਥੇ ਵੀ ਨਜ਼ਰ ਜਾਂਦੀ ਹੈ ਉੱਥੇ ਹੀ ਕੂੜੇ ਦੇ ਢੇਰ ਲੱਗੇ ਹੋਏ ਹਨ। ਸੜਕ ਤੋਂ ਲੈ ਕੇ ਮੁਹੱਲੇ ਤੇ ਗਲੀਆਂ ਗੰਦਗੀ ਦੇ ਢੇਰਾਂ ਵਿੱਚ ਤਬਦੀਲ ਹੋ ਗਈਆਂ ਹਨ।ਲੋਕ ਸ਼ਿਕਾਇਤਾਂ ਕਰ ਕਰ ਕੇ ਥੱਕ ਚੁੱਕੇ ਹਨ।ਇਸ ਦੇ ਬਾਅਦ ਵੀ ਜਿੰਮੇਵਾਰ ਅਧਿਕਾਰੀ ਤੋਂ ਲੈ ਕੇ ਸਰਕਾਰ ਤੱਕ ਕੁੰਭਕਰਨੀ ਨੀਂਦ ਸੁੱਤੇ ਪਏ ਹਨ।ਹੁਣ ਤਾਂ ਸ਼ਹਿਰ ਵਿੱਚ ਮਹਾਂਮਾਰੀ ਵਰਗੀ ਸਥਿਤੀ ਪੈਦਾ ਹੋ ਗਈ ਹੈ। ਜੇਕਰ ਕੁੜੇ ਨੂੰ....
ਸਮਾਜ ਦੀ ਸੇਵਾ ਵੈਲਫੇਅਰ ਸੁਸਾਇਟੀ ਰਾਮਪੁਰਾ ਫੂਲ ਵੱਲੋਂ ਖੂਨਦਾਨ ਕੀਤਾ ਗਿਆ।
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਥਾਨਕ ਸਮਾਜ ਕੀ ਸੇਵਾ ਸੁਸਾਇਟੀ ਵੈਲਫੇਅਰ ਸੁਸਾਇਟੀ ਦੀ ਸਹਾਇਤਾ ਨਾਲ ਲੋੜੀਂਦਾ ਖੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਦੇਵਰਾਜ ਗਰਗ ਨੇ ਦੱਸਿਆ ਕਿ ਰਾਮਪੁਰਾ ਫੂਲ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ ਖੂਨ ਦੀ ਲੋੜ ਸੀ, ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ O-ve ਅਤੇ A+ve ਦੀ ਲੋੜ ਹੈ ਤਾਂ ਲਖਵਿੰਦਰ ਸਿੰਘ ਰਵੀ, ਜੱਸੀ, MLT ਗੁਰਿੰਦਰ ਸਿੰਘ ਵਿੱਕੀ ਦੀ ਪ੍ਰੇਰਨਾ ਨਾਲ ਸੰਸਥਾ ਦੇ ਨਿਰਸਵਾਰਥ ਖੂਨਦਾਨੀ, O-ve....
ਸਾਈਬਰ ਕ੍ਰਾਈਮ ਅਤੇ ਟ੍ਰੈਫਿਕ 'ਤੇ ਕੇ.ਐਮ.ਆਰ.ਡੀ ਜੈਨ ਕਾਲਜ ਮਲੇਰਕੋਟਲਾ ਵਿਖੇ ਸੈਮੀਨਾਰ
ਮਾਲੇਰਕੋਟਲਾ : ਕੇ.ਐਮ.ਆਰ.ਡੀ. ਜੈਨ ਕਾਲਿਜ ਫਾਰ ਵਿਮੈਨ, ਮਾਲੇਰਕੋਟਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਸੁਜਾਤਾ ਦੇ ਪ੍ਰਬੰਧਕ ਵਿੱਚ ਪੀ.ਸੀ.ਆਰ. ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੇ ਪੁਲਿਸ ਕਰਮਾਚਾਰੀਆਂ ਵਲੋਂ ਸਾਈਬਰ ਕਰਾਈਮ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।ਟ੍ਰੈਫਿਕ ਇੰਚਾਰਜ ਜਿਲ੍ਹਾਂ ਮਾਲੇਰਕੋਟਲਾ ਦੇ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਕਿਹਾ ਕਿ ਸਾਨੂੰ....
ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਪੀ.ਏ.ਯੂ. ਦਾ ਕਿਸਾਨ ਮੇਲਾ ਨੇਪਰੇ ਚੜ੍ਹਿਆ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਹਾੜੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਅੱਜ ਸਫਲਤਾ ਪੂਰਵਕ ਨੇਪਰੇ ਚੜਿਆ । ਮੇਲੇ ਦੇ ਦੂਸਰੇ ਦਿਨ ਹੋਏ ਇਨਾਮ ਵੰਡ ਸਮਾਰੋਹ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸੀਫ਼ੇਟ ਲੁਧਿਆਣਾ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀਵਾਲੇ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ....