ਮਾਲਵਾ

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ : ਮੁੱਖ ਮੰਤਰੀ ਮਾਨ  
ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਲੁਧਿਆਣਾ, 12 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ....
ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ : ਮੋਹਿੰਦਰ ਭਗਤ
ਕਿਹਾ, ਸਾਬਕਾ ਫ਼ੌਜੀਆਂ ਨੂੰ ਪੈਨਸ਼ਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਮਹੀਨੇ ਮੀਟਿੰਗ ਕਰਵਾ ਕੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪਟਿਆਲਾ ‘ਚ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਪਟਿਆਲਾ, 12 ਨਵੰਬਰ 2024 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....
ਆਵਾਜਾਈ ਵਿਵਸਥਾ ਸੁਧਾਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਖਾਕਾ ਤਿਆਰ
'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਕੀਤੇ ਜਾ ਸਕਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗਾ ਪਰਚਾ ਦਰਜ, ਸੂਚਨਾ ਦੇਣ ਵਾਲਿਆਂ ਨੂੰ ਮਿਲਣਗੇ ਇਨਾਮ ਬਿਨਾ ਕਾਗਜ਼ਾਂ ਤੋਂ ਚੱਲਦੀਆਂ ਬੱਸਾਂ ਹੋਣਗੀਆਂ ਬੰਦ ਜ਼ਿਲ੍ਹਾ ਮੋਗਾ ਵਿੱਚ ਸਾਲ 2023 ਵਿੱਚ ਹੋਏ 198 ਸੜਕ ਹਾਦਸੇ ਅਤੇ 172 ਮੌਤਾਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ ਲਏ ਸਖ਼ਤ ਫੈਸਲੇ ਅਗਾਮੀ ਧੁੰਦ ਦੇ ਮੌਸਮ ਦੌਰਾਨ ਵਾਹਨ ਚਾਲਕ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ - ਡਿਪਟੀ....
ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ ਖੁਦ ਪਹੁੰਚੇ ਖੇਤਾਂ ਵਿੱਚ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ ਵਾਤਾਵਰਨ ਪੱਖੀ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ ਮੋਗਾ 12 ਨਵੰਬਰ 2024 : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ....
ਪੰਜਾਬ ਸਿਹਤ ਵਿਭਾਗ ਸਾਡੇ ਲਈ ਰੱਬ ਬਣ ਕੇ ਬਹੁੜਿਆ "
ਸਿਹਤ ਵਿਭਾਗ ਰਾਹੀਂ ਆਪਣੀ ਬੱਚੀ ਦਾ ਮੁਫ਼ਤ ਇਲਾਜ਼ ਕਰਵਾਉਣ ਉਪਰੰਤ ਮਾਂ ਹੋਈ ਭਾਵੁਕ ਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਚੁੱਕੀ ਹੈ ਮੌਤ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ: ਡਾ. ਸਿੱਧੂ ਮੋਗਾ, 12 ਨਵੰਬਰ 2024 : ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਗਣਵਾੜੀ ਮੋਗਾ ਦੀ 4 ਸਾਲ ਦੀ ਬੱਚੀ ਸੀਰਤ ਦੇ ਦਿਲ ਦਾ ਮੁਫਤ ਅਤੇ ਸਫ਼ਲ ਅਪਰੇਸ਼ਨ ਫੋਰਟਿਸ ਹਸਪਤਾਲ਼....
ਅਲਿਮਕੋ ਦੇ ਦੂਸਰੇ ਸਹਾਇਕ ਸਮੱਗਰੀ ਵੰਡ ਕੈਂਪ ਵਿੱਚ 144 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜ਼ਨਾਂ ਨੂੰ ਵੰਡੇ ਮੁਫ਼ਤ ਸਹਾਇਕ ਉਪਕਰਨ
ਹੁਣ ਨਗਰ ਕੌਂਸਲ ਧਰਮਕੋਟ ਵਿੱਚ 13 ਨਵੰਬਰ ਨੂੰ ਲੱਗੇਗਾ ਤੀਸਰਾ ਅਲਿਮਕੋ ਕੈਂਪ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, 12 ਨਵੰਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ....
ਕਿਸਾਨਾਂ ਨੂੰ ਹੁਣ ਤੱਕ ਖਰੀਦੇ ਗਏ ਝੋਨੇ ਦੀ ਕੀਤੀ ਜਾ ਚੁੱਕੀ ਹੈ 1063.21ਕਰੋੜ ਰੁਪਏ ਦੀ ਆਨਲਾਈਨ ਅਦਾਇਗੀ
ਖਰੀਦ ਏਜੰਸੀਆਂ ਵੱਲੋਂ 512125 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਫ਼ਰੀਦਕੋਟ 12 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 520959 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 512125 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।....
ਭਾਰਤ ਸਰਕਾਰ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਨੋਮੀਨੇਸ਼ਨ ਲਈ 14 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਲਈ ਅਰਜੀਆਂ ਦੀ ਮੰਗ ਫਰੀਦਕੋਟ 12 ਨਵੰਬਰ 2024 : ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੋਗ ਖਿਡਾਰੀਆਂ ਅਤੇ ਕੋਚਿਜ਼ ਨੂੰ ਸਾਲ 2024 ਲਈ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਦੇਣ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ....
ਡੀਏਪੀ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ
ਡੀ ਏ ਪੀ ਦੇ ਬਦਲ ਵਜੋਂ ਹੋਰ ਖਾਦਾਂ ਵਰਤ ਸਕਦਾ ਹੈ ਕਿਸਾਨ ਫਰੀਦਕੋਟ 12 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ....
ਮਲਚਿੰਗ ਤਕਨੀਕ ਆਪਣਾ ਕੇ ਪਿੰਡ ਬੇਗੂਵਾਲਾ ਦਾ ਕਿਸਾਨ ਜਗਮੀਤ ਸਿੰਘ ਬਣਿਆ ਬਾਕੀ ਕਿਸਾਨਾ ਲਈ ਰਾਹ ਦਸੇਰਾ
ਕਿਸਾਨਾਂ ਨੂੰ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਦੀ ਜ਼ਰੂਰਤ ਤਾਂ ਜੋਂ ਖੇਤੀ ਲਾਗਤ ਘੱਟ, ਮੁਨਾਫਾ ਵੱਧ ਅਤੇ ਵਾਤਾਵਰਨ ਸ਼ੁੱਧ ਰਹੇ ਫਰੀਦਕੋਟ 12 ਨਵੰਬਰ 2024 : ਜਿੱਥੇ ਇਹਨੀਂ ਦਿਨੀਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਜਿਆਦਾਤਰ ਅੱਗ ਲਗਾ ਰਹੇ ਹਨ, ਉੱਥੇ ਹੀ ਕੁਝ ਕੁ ਕਿਸਾਨ ਅਜਿਹੇ ਵੀ ਹਨ ਜੋ ਇਸ ਪਰਾਲੀ ਨੂੰ ਆਪਣੀ ਅਗਲੀ ਫਸਲ ਲਈ ਵਰਦਾਨ ਸਮਝ ਰਹੇ ਹਨ ਅਤੇ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ, ਬਿਨ੍ਹਾਂ ਪਰਾਲੀ ਦੀਆਂ ਗੱਠਾਂ ਬਣਾਏ ਪਰਾਲੀ ਨੂੰ ਖੇਤ ਵਿੱਚ ਵਰਤ ਕੇ ਮਲਚਿੰਗ ਵਿਧੀ ਰਾਹੀ....
ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ ਨਜ਼ਦੀਕ ਚੋਣ ਪ੍ਰਚਾਰ ਕਰਨ ਤੇ ਸਖਤ ਮਨਾਹੀ
ਸ੍ਰੀ ਮੁਕਤਸਰ ਸਾਹਿਬ 12 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਾ ਹੋਇਆ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 20 ਨਵੰਬਰ 2024 ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ....
ਡੀ.ਏ.ਪੀ. ਦੀ ਬਜਾਏ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2024 : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ, ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘਟਣਗੇ ਉਥੇ ਹੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ....
ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਨਿਰੰਤਰ ਚੈਕਿੰਗ ਜਾਰੀ
ਸਹਿਕਾਰੀ ਸਭਾਵਾਂ ਵਿੱਚ ਮੌਜੂਦ ਡੀ.ਏ.ਪੀ. ਸਹੀ ਅਨੁਪਾਤ ਵਿੱਚ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਵੰਡਣ ਦੀ ਕੀਤੀ ਹਦਾਇਤ ਜ਼ਿਲ੍ਹੇ ਦੀਆਂ 113 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ-ਸ਼ੀਨਾਜ਼ ਮਿੱਤਲ ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜੰਗੀ ਪੰਧਰ ਤੇ ਝੋਨੇ ਦੀ ਖਰੀਦ ਚੱਲ ਰਹੀ ਹੈ ਅਤੇ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ 98.78 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ....
ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਨਿਰੰਤਰ ਚੈਕਿੰਗ ਜਾਰੀ
ਸਹਿਕਾਰੀ ਸਭਾਵਾਂ ਵਿੱਚ ਮੌਜੂਦ ਡੀ.ਏ.ਪੀ. ਸਹੀ ਅਨੁਪਾਤ ਵਿੱਚ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਵੰਡਣ ਦੀ ਕੀਤੀ ਹਦਾਇਤ ਜ਼ਿਲ੍ਹੇ ਦੀਆਂ 113 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ-ਸ਼ੀਨਾਜ਼ ਮਿੱਤਲ ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ....