ਮਾਲਵਾ

ਸਿੱਖਿਆ ਮੰਤਰੀ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦਾ ਸੱਦਾ
ਟੀਮ-1699' ਦੁਆਰਾ ਆਯੋਜਿਤ ਵਿਸ਼ਵ ਇੰਟਰਫੇਥ ਹਾਰਮਨੀ ਵੀਕ ਦਾ ਸਮਾਪਨ ਲੁਧਿਆਣਾ, 16 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ। ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਟੀਮ 1699 ਵੱਲੋਂ ਪੰਜਾਬ ਵਿੱਚ ਮਨਾਏ ਜਾ ਰਹੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦੇ ਸਮਾਪਤੀ ਸਮਾਰੋਹ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ....
ਵਿਧਾਇਕ ਭੋਲਾ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਮੱਦੇਨਜ਼ਰ, ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ 'ਚ ਕਰਵਾਈ ਤਬਦੀਲੀ
ਲੁਧਿਆਣਾ, 16 ਫਰਵਰੀ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾਂ ਦੇ ਮੱਦੇਨਜ਼ਰ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਜਪੁਰ ਰੋਡ ਅਤੇ ਟਿੱਬਾ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਡਿਜਾਇਨ ਵਿੱਚ ਤਬਦੀਲੀ ਕਰਵਾਈ ਗਈ। ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਫਲਾਈ ਓਵਰ ਦੇ ਮੌਜੂਦਾ ਡਿਜਇਨ ਰਾਹੀਂ ਟ੍ਰੈਫਿਕ ਸਮੱਸਿਆ ਪੈਦਾ ਹੋ ਸਕਦੀ ਹੈ ਜਿਸਦੇ ਤਹਿਤ ਉਨ੍ਹਾਂ ਐਨ....
ਲੋਕ ਨਿਰਮਾਣ ਮੰਤਰੀ ਵਿਧਾਇਕ ਸਿੱਧੂ ਦੇ ਦਫ਼ਤਰ ਪਹੁੰਚੇ
ਲੁਧਿਆਣਾ, 16 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਨ੍ਹਾ ਦੇ ਨਾਲ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਉਨ੍ਹਾਂ....
ਪਾਵਰ ਗਰਿੱਡ ਨੂੰ ਬਦਲਣ ਅਤੇ ਸੜਕੀ ਨੈਟਵਰਕ ਵਿੱਚ ਸੁਧਾਰ ਕਰਨ ਦਾ ਮੰਤਰੀ ਨੇ ਬਿਜਲੀ ਦੇ ਕੀਤਾ ਵਾਅਦਾ : ਵਿਧਾਇਕਾ ਛੀਨਾ 
ਲੁਧਿਆਣਾ ,16 ਫਰਵਰੀ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਸ਼ਹਿਰ ਦੇ ਦੌਰੇ 'ਤੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਸ਼ਹਿਰ ਦੇ ਜਨਤਕ ਕੰਮਾਂ ਲਈ 950 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਅਤੇ ਲੁਧਿਆਣਾ ਦੱਖਣੀ ਲਈ 66 ਕੇ ਵੀ ਬਿਜਲੀ ਸਟੇਸ਼ਨ ਦਾ ਵਾਅਦਾ ਕੀਤਾ। ਇਸ ਸਬੰਧੀ ਟਿੱਪਣੀ ਕਰਦਿਆਂ ਲੁਧਿਆਣਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਬਿਜਲੀ ਮੰਤਰੀ ਨੇ ਲੁਧਿਆਣਾ ਦੱਖਣੀ ਦੇ ਲੋਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਨ ਦਾ....
ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਨੂੰ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਏ : ਅਮਨ ਅਰੋੜਾ 
ਪਟਿਆਲਾ, 16 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਵੇ। ਅਮਨ ਅਰੋੜਾ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਪਦਮਸ੍ਰੀ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ ਚੜ੍ਹਦੀਕਲ੍ਹਾ ਮੀਡੀਆ ਗਰੁੱਪ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਫਾਊਂਡਰ ਡਾਇਰੈਕਟਰ ਸਵਰਗੀ ਸਤਬੀਰ ਸਿੰਘ ਦਰਦੀ ਦੀ ਯਾਦ ਵਿੱਚ ਕਰਵਾਈ 10ਵੀਂ ਸਾਲਾਨਾ ਜਰਨਲਿਜ਼ਮ ਕਾਨਫਰੰਸ ਮੌਕੇ ਬਤੌਰ ਮੁੱਖ ਮਹਿਮਾਨ....
ਭਵਿੱਖ 'ਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ
ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਭਵਿੱਖ ਵਿੱਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਮੁਫਤ ਸਿਖ਼ਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀਆਂ ਅਤੇ 02 ਫੋਟੋਆਂ ਨਾਲ ਲੈ ਕੇ ਸਕਰੀਨਿੰਗ ਅਤੇ ਟਰਾਇਲ ਲਈ ਕੈਂਪ ਵਿਚ ਆ ਸਕਦੇ ਹਨ।....
21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ
ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਏ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ 21 ਫਰਵਰੀ....
ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ
22.55 ਕਿਲੋਮੀਟਰ ਲੰਬੀ ਸੜ੍ਹਕ 'ਤੇ 23.18 ਕਰੋੜ ਰੁਪਏ ਕੀਤੇ ਜਾਣਗੇ ਖਰਚ ਵਿਸ਼ਵ ਪੱਧਰੀ ਸੜ੍ਹਕੀ ਬੁਨਿਆਦੀ ਢਾਂਚਾ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ - ਹਰਭਜਨ ਸਿੰਘ ਈ.ਟੀ.ਓ ਲੁਧਿਆਣਾ , 16 ਫਰਵਰੀ ( ਰਘਵੀਰ ਸਿੰਘ ਜੱਗਾ ) : ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵੱਲ ਵਧਦੇ ਹੋਏ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਲਤੋਂ ਦੇ ਮੁੱਖ ਚੌਂਕ ਵਿਖੇ 23.18 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ....
ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਵੱਲੋਂ ਹੋਲਾ ਮੁਹੱਲਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਅਨੰਦਪੁਰ ਸਾਹਿਬ, 16 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ।ਹਰ ਸਾਲ 3 ਦਿਨ ਮਨਾਇਆ ਜਾਣ ਵਾਲਾ ਸਿੱਖਾਂ ਦਾ ਤਿਉਹਾਰ ਹੋਲਾ....
ਵਿਜੀਲੈਂਸ ਨੇ ਆਪ ਵਿਧਾਇਕ ਦਾ ਸਾਥੀ 4 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਕੀਤਾ ਗ੍ਰਿਫ਼ਤਾਰ
ਬਠਿੰਡਾ, 16 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਜੋ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਨੇੜਲਾ ਸਾਥੀ ਦੱਸਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ....
ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 16 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਭਾਗ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ....
ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਨੇ ਪਿੰਡ ਬੁਰਜ ਹਰੀ ਸਿੰਘ ਦੀਆਂ ਸਮੱਸਿਆਵਾਂ ਸਬੰਧੀ ਤੂਰ ਅਤੇ ਵਿਧਾਇਕ ਠੇਕੇਦਾਰ ਨੂੰ ਦਿੱਤਾ ਮੰਗ ਪੱਤਰ
ਰਾਏਕੋਟ, 16 ਫਰਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਿਸ਼ਤੇਦਾਰ ਤਰਲੋਕ ਸਿੰਘ ਤੂਰ ਨੂੰ ਇੱਕ ਮੰਗ ਪੱਤਰ ਦੇ ਕੇ ਪਿੰਡ ਵਿੱਚ ਕਰਵਾਏ ਜਾਣ ਵਾਲੇ ਕੁਝ ਕੰਮਾਂ ਸਬੰਧੀ ਮੰਗ ਕੀਤੀ ਗਈ। ਜਿਕਰਯੋਗ ਹੈ ਕਿ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮੁੱਖ ਮੰਤਰੀ ਦੇ ਰਿਸ਼ਤੇਦਾਰ (ਜੀਜਾ ਜੀ) ਪਿੰਡ ਵਿੱਚ....
ਪਟਿਆਲਾ-ਸੰਗਰੂਰ ਰੋਡ ਤੇ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨ ਡਾਕਟਰਾਂ ਦੀ ਮੌਤ, ਇੱਕ ਜ਼ਖ਼ਮੀ
ਪਟਿਆਲਾ 15, ਫਰਵਰੀ : ਪਟਿਆਲਾ-ਸੰਗਰੂਰ ਰੋਡ ‘ਤੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਅਰਸ਼ਪ੍ਰੀਤ ਸਿੰਘ (ਵਾਸੀ ਹੁਸ਼ਿਆਰਪੁਰ) ਅਤੇ ਅੰਸ਼ੁਲ ਚਲਾਨਾ ਜੋ ਕਿ ਗੰਗਾਨਗਰ ਦਾ ਰਹਿਣ ਵਾਲਾ ਸੀ, ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ....
ਪਿੰਡ ਛਾਪਾ ਤੋਂ ਭਾਕਿਯੂ (ਡਕੌਦਾ) ਦਾ ਕਾਫਲਾ ਕੌਮੀ ਇਨਸਾਫ ਮੋਰਚੇ ਵਿੱਚ ਹਾਜਰੀ ਭਰਨ ਲਈ ਰਵਾਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿੱਚ ਹਜਾਰਾਂ ਕਿਸਾਨਾਂ ਮਜਦੂਰਾਂ ਭਰੀ ਹਾਜਰੀ ਮਹਿਲ ਕਲਾਂ 15 ਫਰਵਰੀ (ਗੁਰਸੇਵਕ ਸਹੋਤਾ) ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਕਮੇਟੀ ਵੱਲੋਂ ਮੁਹਾਲੀ ਚੰਡੀਗੜ੍ਹ ਵਿਖੇ ਲਗਾਏ ਪੱਕੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਆਗੂਆਂ ਵੱਲੋਂ ਹਾਜਰੀ ਭਰੀ ਗਈ। ਕਿਸਾਨਾਂ ਦਾ ਵੱਡਾ ਕਾਫਲਾ ਪਿੰਡ ਛਾਪਾ ਤੋਂ ਕੌਮੀ ਇਨਸਾਫ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ ਕਾਫਲੇ ਨੇ ਰਵਾਨਗੀ....
ਮਨਜੋਤ ਸਿੰਘ ਸੋਢੀ ਨੇ ਬਲਾਕ ਮਹਿਲ ਕਲਾਂ ਵਿਖੇ ਨਵੇਂ ਬੀ ਡੀ ਪੀ ਓ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ    
ਮਹਿਲ ਕਲਾਂ,15 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਬੀਡੀਪੀਓ ਬਲਾਕ ਬਰਨਾਲਾ ਵਿਖੇ ਸੀਨੀਅਰ ਸਹਾਇਕ ਵਜੋਂ ਆਪਣੀ ਡਿਊਟੀ ਦੀਆਂ ਸੇਵਾਵਾਂ ਦੇ ਰਹੇ ਮਨਜੋਤ ਸਿੰਘ ਸੋਢੀ ਨੇ ਅੱਜ ਬੀ ਡੀ ਪੀ ਓ ਦਫਤਰ ਮਹਿਲ ਕਲਾਂ ਵਿਖੇ ਖਾਲੀ ਪਈ ਅਸਾਮੀ ਤੇ ਸਮੂਹ ਸਟਾਫ ਦੀ ਹਾਜਰੀ ਵਿੱਚ ਨਵੇਂ ਬੀ ਡੀ ਪੀ ਓ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ ।ਇਸ ਮੌਕੇ ਨਵੇਂ ਆਏ ਬੀਡੀਪੀਓ ਮਨਜੋਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਮੈਨੂੰ ਬਲਾਕ ਮਹਿਲ ਕਲਾਂ ਵਿਖੇ....