ਮਾਲਵਾ

ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ 'ਚ ਸਰਕਾਰੀ ਅਧਿਆਪਕਾ ਦੀ ਮੌਤ
ਸਾਹਨੇਵਾਲ 20 ਦਸੰਬਰ : ਪੰਜਾਬ ਦੇ ਅੰਦਰ ਸੰਘਣੀ ਧੁੰਦ ਦੇ ਕਾਰਨ ਵਾਪਰ ਰਹੇ ਹਾਦਸਿਆਂ ਦਾ ਦੌਰ ਜਾਰੀ ਹੈ। ਤਾਜ਼ਾ ਘਟਨਾ ਸਾਹਨੇਵਾਲ ਤੋਂ ਸਾਹਮਣੇ ਆਈ ਹੈ, ਜਿਥੇ ਸੰਘਣੀ ਧੁੰਦ ਦੀ ਲਪੇਟ ਵਿਚ ਆਈ ਸਰਕਾਰੀ ਅਧਿਆਪਕਾ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਜੋਂ ਹੋਈ ਹੈ, ਜੋ ਸਰਕਾਰੀ ਹਾਈ ਸਕੂਲ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵਿਖੇ ਪੜ੍ਹਾਉਂਦੀ ਸੀ। ਦੱਸਿਆ ਜਾ ਰਿਹਾ ਹੈ ਕਿ, ਅੱਜ ਜਦੋਂ ਸਵੇਰੇ ਅਧਿਆਪਕਾ ਸਕੂਲ ਜਾ ਰਹੀ ਸੀ ਤਾਂ ਸੰਘਣੀ ਧੁੰਦ ਕਾਰਨ ਸਾਹਨੇਵਾਲ ਕੋਲ ਸੜਕ....
ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ
ਮਹਿਲਕਲਾਂ, 20 ਦਸੰਬਰ (ਗੁਰਸੇਵਕ ਸਿੰਘ ਸਹੋਤਾ/ ਭੁਪਿੰਦਰ ਧਨੇਰ) : ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਸੈਂਟਰਾਂ ਤੋਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ....
ਬਹਿਬਲ ਕਲਾਂ ਗੋਲ਼ੀਕਾਂਡ ’ਚ ਸ਼ਹੀਦ ਦੇ ਪੁੱਤਰ ਨੇ ਛੱਡੀ ਸਰਕਾਰੀ ਨੌਕਰੀ, ਇਨਸਾਫ਼ ਨਾ ਮਿਲਣਾ ਦੱਸਿਆ ਕਾਰਨ
ਫਰੀਦਕੋਟ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਇਨਸਾਫ਼ ਲਈ ਨੈਸ਼ਨਲ ਹਾਈਵੇ-54 'ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਗੋਲੀਕਾਂਡ 'ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਪ੍ਰਭਦੀਪ ਸਿੰਘ ਨੇ ਤਰਸ ਦੇ ਆਧਾਰ 'ਤੇ ਮਿਲੀ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ, 2015 'ਚ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਉਸ ਸਮੇਂ ਦੀ ਸਰਕਾਰ ਵੱਲੋਂ ਪ੍ਰਭਦੀਪ ਸਿੰਘ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਸੀ। ਪ੍ਰਭਦੀਪ ਸਿੰਘ ਬਹਿਬਲ ਕਲਾਂ ਦੇ ਸਰਕਾਰੀ ਸਕੂਲ ਵਿਚ....
ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਸਮਾਗਮ ਕੀਤੇ ਜਾਣਗੇ ਆਯੋਜਿਤ : ਧਾਲੀਵਾਲ
ਮੌਕੇ ਤੇ ਮੌਜੂਦ 4 ਜਿਲ੍ਹਿਆਂ ਦੇ ਡੀ.ਸੀ. ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬੀ ਆਪਣੇ ਸਾਕ ਸਬੰਧੀਆਂ ਰਾਹੀਂ ਪੇਸ਼ ਹੋ ਕੇ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਵਾ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ ਐਸ.ਏ.ਐਸ. ਨਗਰ, 19 ਦਸੰਬਰ : ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ....
ਵਿਧਾਇਕ ਸਿੱਧੂ ਦੀ ਅਗਵਾਈ 'ਚ, ਕਾਰੋਬਾਰੀਆਂ ਵਲੋਂ ਕੈਬਨਿਟ ਮੰਤਰੀ ਨਿੱਜਰ ਤੇ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ
ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਕੈਰੀ ਬੈਗ, ਪਲਾਸਟਿਕ ਉਦਯੋਗ ਅਤੇ ਮਿਕਸ ਲੈਂਡ ਯੂਜ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਪ੍ਰਸ਼ਾਸ਼ਕੀ ਸੁਧਾਰ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ....
ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਡਿਪੂ ਹੋਲਡਰਾਂ ਵਲੋਂ ਕਾਰਡ ਧਾਰਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਲਕਾ ਵਾਸੀਆਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਵਿੱਚ ਮੁਸ਼ਕਲ ਨਾ ਆਵੇ।....
ਪਿੰਡ ਪੰਡੋਰੀ ਵਿਖੇ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ
ਮਹਿਲ ਕਲਾਂ 19 ਦਸੰਬਰ (ਗੁਰਸੇਵਕ ਸਿੰਘ ਸਹੋਤਾ,ਭੁਪਿੰਦਰ ਸਿੰਘ ਧਨੇਰ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਗੋਗੀ ਜੌਹਲ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ....
‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਫਿਰ ਆਇਆ ਹਰਕਤ ਵਿੱਚ ਨਾਮਵਰ ਗਾਇਕਾਂ ਦੇ ਟਿਕਾਣਿਆਂ ਤੇ ਕੀਤੀ ਛਾਪਾਮਾਰੀ..!
ਗਾਇਕ ਕਨਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ ਜੱਦੀ ਘਰ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਛਾਪਾਮਾਰੀ ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਦੀ ਛਾਪਾਮਾਰੀ ਕਿਸਾਨੀ ਅੰਦੋਲਨ ਵਿੱਚ ਨਿਭਾਇਆ ਸੀ ਕੰਨਵਰ ਗਰੇਵਾਲ ਅਤੇ ਗਾਇਕ ਰਣਜੀਤ ਬਾਵਾ ਨੇ ਅਹਿਮ ਰੋਲ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਇੱਕ ਵਾਰ ਫਿਰ ਹਰਕਤ ਵਿੱਚ ਆਉਦਾ ਦਿਖਾਈ ਦੇ ਰਿਹਾ ਹੈ ਅੱਜ ਐਨਏਆਈ ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨੀ....
ਸਿਵਲ ਹਸਪਤਾਲ ਖ਼ੁਦ ਹੋਇਆ ਬਿਮਾਰ, ਕਾਲੇ ਪੀਲੀਏ ਦੀ ਦਵਾਈ ਹੋਈ ਖਤਮ, ਮਰੀਜ਼ ਹੋ ਰਹੇ ਪਰੇਸ਼ਾਨ
ਹੈਪੇਟਾਈਟਸ- ਸੀ (ਕਾਲੇ ਪੀਲੀਏ ) ਦੀ ਦਵਾਈ 8 ਦਿਨ ਤੋਂ ਖਤਮ ਜਲਦੀ ਆਉਣ ਦੀ ਸੰਭਾਵਨਾ: ਡਾ. ਮਨਿੰਦਰ ਸਿੰਘ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਸਿਵਲ ਹਸਪਤਾਲ ਖੁਦ ਬੀਮਾਰ ਨਜ਼ਰ ਆ ਰਿਹਾ ਹੈ ਕਿਉਕਿ ਸਟ੍ਰੈਚਰ ਟੁੱਟੇ ਪਏ ਹਨ, ਵੀਲ ਚੇਅਰ ਖਰਾਬ ਪਈਆਂ ਹਨ ਅਤੇ ਮਰੀਜ਼ਾਂ ਲਈ ਦਵਾਈ ਦਾ ਵੀ ਕੋਈ ਪ੍ਰਬੰਧ ਨਹੀਂ ਜਿਸ ਕਰਕੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ। ਸਿਵਲ ਹਸਪਤਾਲ ਬਠਿੰਡਾ ਇਹ ਹਲਾਤ ਸਾਹਮਣੇ ਆ ਰਹੇ ਹਨ ਕਿਉਂਕਿ ਪਿਛਲੇ 10 ਦਿਨ ਤੋਂ ਹੈਪੇਟਾਈਟਸ- ਸੀ (ਕਾਲੇ ਪੀਲੀਏ) ਦੀ ਦਵਾਈ ਖਤਮ ਹੈ ਜਿਸ ਕਰਕੇ ਮਰੀਜ਼....
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਨਟਰੈਕਟ ਕਾਮਿਆਂ ਨੇ ਡਿੱਪੂ ਦੇ ਗੇਟ ਅੱਗੇ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਕੱਚੇ ਕਾਮੇ ਰੈਗੂਲਰ ਕਰਨ ਸਮੇਤ ਮੰਗਾਂ ਕਰੇ ਪੂਰੀਆਂ ਨਹੀਂ ਤਾਂ ਕਰਾਂਗੇ ਚੱਕਾ ਜਾਮ : ਕੰਨਟਰੈਕਟ ਕਾਮੇ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਨਟਰੈਕਟ ਵਰਕਰ ਯੂਨੀਅਨ ਦੀ ਅਗਵਾਈ ਵਿੱਚ ਅੱਜ ਫਿਰ ਕਾਮਿਆਂ ਵੱਲੋਂ ਬਠਿੰਡਾ ਦੇ ਬੱਸ ਸਟੈਂਡ ਡਿੱਪੂ ਦੇ ਗੇਟ ਅੱਗੇ ਰੈਲੀ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੱਚੇ ਕਾਮੇ ਰੈਗੂਲਰ ਕਰਨ ਸਮੇਤ ਮੰਨੀਆ ਹੋਈਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੂਰੇ ਪੰਜਾਬ ਵਿਚ....
ਪੰਜਾਬ ਪ੍ਰਧਾਨ ਦੀ ਬਠਿੰਡਾ ਫੇਰੀ ਦੇ ਬਰਾਬਰ ਸਾਬਕਾ ਖਜ਼ਾਨਾ ਮੰਤਰੀ ਨੇ ਵੀ ਵਧਾਈਆਂ ਸਰਗਰਮੀਆਂ..!
ਸਾਬਕਾ ਖਜ਼ਾਨਾ ਮੰਤਰੀ ਨੇ ਕੀਤਾ ਸ਼ਹਿਰ ਦਾ ਦੌਰਾ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਕੀਤੀ ਮੀਟਿੰਗ ਨਗਰ ਨਿਗਮ ਵਿੱਚ ਕਾਂਗਰਸ ਦਾ ਹੈ ਪੂਰਨ ਬਹੁਮਤ, ਕੌਂਸਲਰਾਂ ਨੂੰ ਕਿਹਾ ਪਹਿਲ ਦੇ ਆਧਾਰ ਤੇ ਕਰੋ ਲੋਕਾਂ ਦੇ ਕੰਮ : ਜੋਜੋ ਜੋਹਲ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨਗਰ ਨਿਗਮ ਸ਼ਹਿਰ ਬਠਿੰਡਾ ਵਿੱਚ ਕਾਂਗਰਸ ਵਿਚ ਸਭ ਕੁਝ ਠੀਕ-ਠਾਕ ਨਜ਼ਰ ਨਹੀਂ ਆ ਰਿਹਾ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਸਿਜ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਗਰੁੱਪਾਂ ਵਿੱਚ ਖਿੱਚਤਾਨ ਲਗਾਤਾਰ ਵੱਧ ਰਹੀ ਹੈ।....
ਧਰਮ ਦੀ ਆੜ ਹੇਠ ਸਰਕਾਰੀ ਜਮੀਨ ’ਤੇ ਕਬਜੇ ਦੀ ਕੋਸਿਸ਼, ਤਿੰਨ ਵਾਰ ਕਬਜਾ ਹਟਾਏ ਜਾਣ ਤੋਂ ਬਾਅਦ ਚੌਥੀ ਵਾਰ ਫੇਰ ਸਰਗਰਮ ਹੋਏ ਨਜ਼ਾਇਜ ਕਬਜਾਕਾਰੀ
ਰਾਏਕੋਟ, 19 ਦਸੰਬਰ (ਚਰਨਜੀਤ ਸਿੰਘ ਬੱਬੂ) : ਕੁੱਝ ਲੋਕ ਧਰਮ ਦੀ ਆੜ ਲੈ ਕੇ ਸਰਕਾਰੀ ਥਾਵਾਂ ’ਤੇ ਕਬਜ਼ੇ ਕਰਨ ਲਈ ਬਾਜਿੱਦ ਜਾਪਦੇ ਹਨ। ਕਿਉਂਕਿ ਸ਼ਹਿਰ ਦੇ ਤਹਿਸੀਲ ਕੰਪਲੈਕਸ ਨੂੰ ਜਾਂਦੀ ਸੜਕ ’ਤੇ ਨਗਰ ਕੌਂਸਲ ਦੀ ਬੇਸ਼ਕੀਮਤੀ ਜਮੀਨ ’ਤੇ ਕਿਸੇ ਵਿਅਕਤੀ ਵੱਲੋਂ ਕੀਤੇ ਕਬਜੇ ਨੂੰ ਤਿੰਨ ਵਾਰ ਹਟਾਉਣ ਤੋਂ ਬਾਅਦ ਕਿਸੇ ਨੇ ਚੌਥੀ ਵਾਰ ਫੇਰ ਕਬਜੇ ਦੀ ਕੋਸ਼ਿਸ ਕੀਤੀ ਹੈ। ਜਿਕਰਯੋਗ ਹੈ ਕਿ ਉਕਤ ਸੜਕ ’ਤੇ ਤਹਿਸੀਲ ਕੰਪਲੈਕਸ ਨਾਲ ਲਗੱਦੀ ਜਗ੍ਹਾ ’ਤੇ ਇਕ ਜੰਡ ਦਾ ਦਰਖਤ ਪਿਛਲੇ ਕਾਫੀ ਸਮੇਂ ਤੋਂ ਖੜ੍ਹਾ ਸੀ। ਸਭ ਤੋਂ....
29 ਦਸੰਬਰ ਦੀ ਫਾਸ਼ੀਵਾਦ ਵਿਰੋਧੀ ਕਨਵੈਨਸ਼ਨ ਚ ਇਨਕਲਾਬੀ ਕੇਂਦਰ ਪੰਜਾਬ ਵਲੋਂ ਸ਼ਾਮਲ ਹੋਣ ਦਾ ਐਲਾਨ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਅੱਜ ਇਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਇਨਕਲਾਬੀ ਕੇਂਦਰ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਹਾਇਕ ਸਕੱਤਰ ਮਦਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਦੀਆਂ ਖੱਬੀਆਂ ਤੇ ਇਨਕਲਾਬੀ ਧਿਰਾਂ ਵਲੋਂ....
ਨਗਰ ਸੁਧਾਰ ਟਰੱਸਟ ਵਲੋਂ ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ 'ਚ ਨਾਜਾਇਜ਼ ਉਸਾਰੀ 'ਤੇ ਲਾਈ ਰੋਕ
ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰਸੇਮ ਸਿੰਘ ਭਿੰਡਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਟਰੱਸਟ ਇੰਜੀਨੀਅਰ ਸ. ਜਸਵਿੰਦਰ ਸਿੰਘ ਅਤੇ ਜੇ.ਈ. ਸ. ਰਵਿੰਦਰ ਸਿੰਘ ਵੱਲੋਂ ਫ਼ੀਲਡ ਸਟਾਫ ਦੀ ਮਦਦ ਨਾਲ ਸਥਾਨਕ ਮਹਾਂਰਿਸ਼ੀ ਬਾਲਮੀਕ ਨਗਰ ਵਿਖੇ ਨਜ਼ਾਇਜ਼ ਉਸਾਰੀ ਨੂੰ ਰੋਕ ਦਿੱਤਾ ਗਿਆ। ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਆਪਣੀਆਂ ਵੱਖ-ਵੱਖ ਵਿਕਾਸ ਸਕੀਮਾਂ ਵਿੱਚ ਨਜ਼ਾਇਜ਼ ਉਸਾਰੀਆਂ, ਇਨਕਰੋਚਮੈਂਟ ਸਬੰਧੀ ਸਮੇਂ-ਸਮੇਂ 'ਤੇ ਕਾਰਵਾਈ ਕੀਤੀ ਜਾਂਦੀ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ ਦੇ....
21 ਦਸੰਬਰ ਨੂੰ 50ਕੁ ਧਰਨਾਕਾਰੀਆਂ ਦਾ ਵਫਦ ਡੀਜੀਪੀ ਨੂੰ ਮਿਲਕੇ ਕਰੇਗਾ ਰੋਸ ਪ੍ਰਗਟ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਰੀਬ 9 ਮਹੀਨੇ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਧਰਨਾ ਲਗਾਈ ਬੈਠੇ ਪੀੜ੍ਹਤ ਪਰਿਵਾਰ ਅਤੇ ਧਰਨਾਕਾਰੀ ਕਿਸਾਨਾਂ-ਮਜ਼ਦੂਰਾਂ ਦਾ ਇੱਕ 50ਕੁ ਮੈਂਬਰੀ ਵਫਦ 21 ਦਸੰਬਰ ਨੂੰ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮਾ ਨੰਬਰ 274/21 ਦੀ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਵਿਰੁੱਧ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਰੋਸ ਪ੍ਰਗਟ ਕਰੇਗਾ। ਇਸ ਸਬੰਧੀ ਧਰਨਾਕਾਰੀ ਕਿਸਾਨ-ਮਜ਼ਦੂਰ ਜੱਥੇਬੰਦੀਆਂ ਦੀ ਹੋਈ ਇੱਕ ਸਾਂਝੀ ਮੀਟਿੰਗ....