ਲੁਧਿਆਣਾ : ਆਬਕਾਰੀ ਵਿਭਾਗ ਵਲੋਂ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਕੈਨਾਇਨ ਟਰੇਨਿੰਗ ਇੰਸਟੀਚਿਊਟ ਵੱਲੋਂ ਸਿਖਲਾਈ ਪ੍ਰਾਪਤ ਕੁੱਤਿਆਂ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਵੱਖ-ਵੱਖ ਟਾਪੂਆਂ ਅਤੇ ਕਿਨਾਰਿਆਂ ਤੋਂ ਲਗਭਗ 330000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਟਿਊਬਾਂ ਵਿੱਚ 150 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਜਿਸਨੂੰ ਸਤਲੁਜ ਦਰਿਆ ਤੋਂ ਬਾਹਰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਵਿਸ਼ੇਸ਼ ਪਾਇਲਟ ਪ੍ਰੋਜੈਕਟ ਤਹਿਤ ਵਿੱਤ ਕਮਿਸ਼ਨਰ ਕਰ ਅਤੇ....
ਮਾਲਵਾ

ਜੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਪ੍ਰਦਰਸ਼ਨ ਕਰ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਕਿਸਾਨ ਆਗੂਆ ਵੱਲੋਂ ਨਿਖੇਧੀ
ਫਿਰੋਜ਼ਪੁਰ : ਪਿਛਲੇ ਕਈ ਮਹੀਨਿਆਂ ਤੋਂ ਜ਼ੀਰਾ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪੁਲਿਸ ਨੇ ਧਰਨਾ ਵਿਖੇ ਸਖਤੀ ਦਿਖਾਉਂਦੇ ਹੋਏ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੜਾਈ ਲੜਾਂਗੇ। ਇਸ ਦੌਰਾਨ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤੀ ਜਿਸ ਦੀ ਵੱਖ ਵੱਖ ਕਿਸਾਨ....

ਫਿਰੋਜ਼ਪੁਰ : ਪਿਛਲੇ ਸਮੇਂ ਤੋਂ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਚਕਾਉਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟ ਦਿੱਤੇ ਗਏ ਹਨ। ਇਸ ਦੌਰਾਨ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਨਾਕਿਆਂ ਨੂੰ ਵੀ ਪੁਲਿਸ ਨੇ ਢਾਹ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਲਾਕੇ ਦੇ ਲੋਕਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਫੈਕਟਰੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ....

ਲੁਧਿਆਣਾ : ਇੰਡਸ ਵਰਲਡ ਸਕੂਲ ਵਲੋਂ ਅੱਜ ਆਪਣਾ ਸਾਲਾਨਾ ਦਿਵਸ ਬਹੁਤ ਉਤਸ਼ਾਹ ਅਤੇ ਚਮਕ ਨਾਲ ਇੱਕ ਸੱਭਿਆਚਾਰਕ ਸਮਾਗਮ ਵਜੋਂ ਮਨਾਇਆ ਜਿਸ ਵਿੱਚ ਸਾਰੇ ਸੱਭਿਆਚਾਰਾਂ ਦਾ ਮਿਸ਼ਰਣ ਦੇਖਣ ਨੂੰ ਮਿਲਿਆ। ਵਿਧਾਨ ਸਭਾ ਡਿਪਟੀ ਸਪੀਕਰ ਸ੍ਰੀ ਜੈਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਸਮਾਗਮ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈਕ੍ਰਿਸ਼ਨ ਸਿੰਘ ਰੋੜੀ ਨੇ....

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਬੀਕੇਯੂ ਡਕੌਂਦਾ ਜਿਲਾ੍ ਲੁਧਿਆਣਾ ਦੀ ਮੀਟਿੰਗ ਜਗਰਾਉ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਤਰਸੇਮ ਸਿੰਘ ਬੱਸੂਬਾਲ ਨੇ ਕਿਹਾ ਕਿ ਟੋਲ ਪਰਚੀਆਂ ਤੇ ਜੱਥੇਬੰਦੀਆਂ ਦੇ ਆਈਡੀ ਕਾਰਡਾਂ ਸਬੰਧੀ ਪਏ ਭੰਬਲਭੂਸਏ ਬਾਰੇ ਵਿਚਾਰ ਕਰਕੇ ਇਹ ਫੈਸਲੇ ਤੇ ਪਹੁੰਚਿਆ ਗਿਆ ਕਿ ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ ਮੋਟਰਾਂ ਚਲਾਉਣ ਵਾਲਿਆਂ ਤੇ ਦੂਹਰੀ ਮਾਰ ਪੈ ਰਹੀ ਹੈ ਕਿਉਂਕਿ ਗੱਡੀ ਖਰੀਦਣ ਵੇਲੇ ਵੀ ਰੋਡ ਟੈਕਸ ਦੇ ਨਾਂ ਤੇ ਮੋਟੀ ਰਕਮ ਦੇਣੀ....

ਹਠੂਰ (ਰਛਪਾਲ ਸਿੰਘ) : ਸ਼ੋਸਲ ਮੀਡੀਆ 'ਤੇ ਹਥਿਆਰਾਂ ਵਾਲੀਆਂ ਫੋਟੋਆਂ ਅਪਲੋਡ ਕਰਨ ਵਾਲੇ ਇਕ ਨੌਜਵਾਨ ਤੇ ਥਾਣਾ ਹਠੂਰ ਵਿਖੇ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁੱਖੀ ਜਗਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੇਨ ਚੌਕ ਨੇੜੇ ਬੱਸ ਸਟੈਡ ਹਠੂਰ ਮੌਜੂਦ ਸੀ ਤਾਂ ਏ.ਐੱਸ.ਆਈ. ਕੁਲਦੀਪ ਸਿੰਘ ਨੇ ਆਪਣੇ ਮੋਬਾਇਲ ਫੋਨ 'ਤੇ ਇੰਸਟਾਗ੍ਰਾਮ ਦੇਖਿਆ ਕਿ ਪ੍ਰਿਤਪਾਲ ਗਿੱਲ ਨਾਮ ਦੀ ਆਈ.ਡੀ. ਤੇ ਇੱਕ ਨੌਜਵਾਨ ਨੇ ਆਪਣੇ ਹੱਥਾਂ ਵਿੱਚ ਹਥਿਆਰ....

ਜਗਰਾਉ (ਰਛਪਾਲ ਸ਼ਿੰਘ ਸ਼ੇਰਪੁਰੀ) : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਅਤੇ ਸਰਸਾ ਨਦੀ ‘ਤੇ ਪਏ ਪਰਿਵਾਰ ਵਿਛੋੜੇ ਦੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਂਦਾ ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਿਦੇਆਣਾ ਸਾਹਿਬ ਵਲੋਂ ’28 ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ’ (6-7 ਪੋਹ) 21-22 ਦਸੰਬਰ ਦੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਰਵਾਨਾ ਹੋਵੇਗਾ।ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ....

ਜਗਰਾਉ (ਰਛਪਾਲ ਸ਼ਿੰਘ ਸ਼ੇਰਪੁਰੀ) : ਸ਼ਬਦ ਅਦਬ ਸਾਹਿਤ ਸਭਾ ਮਾਣੂੰਕੇ ਅਤੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਮਾਣੂੰਕੇ ਵੱਲੋਂ ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਪ੍ਰੇਮ ਲਤਾ, ਪ੍ਰਧਾਨ ਸਾਧੂ ਸਿੰਘ ਸੰਧੂ, ਸਭਾ ਦੇ ਪ੍ਰਧਾਨ ਰਛਪਾਲ ਸਿੰਘ ਚਕਰ ਦੀ ਅਗਵਾਈ ਹੇਠ ਮਰਹੂਮ ਚੇਅਰਮੈਨ ਰਾਜ ਕੁਮਾਰ ਗੋਇਲ ਦੇ ਜਨਮ ਦਿਨ ਨੂੰ ਸਮਰਪਿਤ ‘ਦੂਜਾ ਵਿਸ਼ਾਲ ਸਾਹਿਤਕ ਸਮਾਗਮ’ 1867 ਈਸਵੀਂ ਵਿਚ ਬਣੀ ਪੁਰਾਤਨ ਧਰਮਸ਼ਾਲਾ ਦੇ ਵਿਹੜੇ ਪਿੰਡ ਮਾਣੂੰਕੇ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪਿੰਡ ਮਾਣੂੰਕੇ....

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾ ਵਿਖੇ ਐਸ, ਐਸ, ਪੀ ਹਰਜੀਤ ਸਿੰਘ ਆਈ ਪੀ ਐਸ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਐਜੂਕੇਸ਼ਨ ਸੈਲ ਦੇ ਏ, ਐਸ, ਆਈ ਹਰਪਾਲ ਸਿੰਘ ਚੋਕੀਮਾਨ ਵੱਲੋਂ ਪਿ੍ੰਸੀਪਲ ਸੰਜੀਵ ਕੁਮਾਰ ਮੈਣੀ ਦੀ ਅਗਵਾਈ ਵਿੱਚ ਸਕੂਲ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟਰੈਫਿਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਏ, ਐਸ, ਆਈ ਹਰਪਾਲ ਸਿੰਘ ਚੋਕੀਮਾਨ....

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਧੰਨ ਸ੍ਰੀ ਗੂਰੁ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਐਸ ਸੀ.ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਹਰ ਸਾਲ ਦੀ ਤਰਾਂ ਇਸ ਸਾਲ ਗਰੀਬ ਸਕੂਲੀ ਬੱਚਿਆਂ ਲਈ ਮੁਫਤ ਜਰਸੀਆਂ ਬੂਟ ਸਮਾਗਮ ਖਾਲਸਾ ਹਾਈ ਸਕੂਲ (ਲੜਕੇ)ਨੇੜੇ ਮਾਂਈ ਜੀਨਾਂ ਜਗਰਾਉ ਵਿਖੇ ਕਰਵਾਇਆ ਗਿਆ ਜਿਸ ਵਿੱਚ 200 ਬੱਚਿਆ ਨੂੰ ਬੂਟ ਜਰਸੀਆਂ ਵੰਡੀਆ ਗਈਆ।ਇਸ ਸਮਾਗਮ ਤੇ ਐਸ.ਪੀ ਹਰਿੰਦਰਪਾਲ ਸਿੰਘ ਪਰਮਾਰ,ਕਾਰਜ ਸਾਧਕ ਅਫਸਰ ਮਨੋਹਰ ਸਿੰਘ, ਸ੍ਰੀਮਤੀ ਗੁਰਕੀਰਤ ਕੌਰ ਐਡਵੋਕੇਟ ਸੁਪਰੀਮ ਕੋਰਟ ਤੇ ਟਹਿਲ....

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਕਰੀਬਨ 7 ਮਹੀਨੇ ਬਾਅਦ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ, ਜੋ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਬਣ ਕੇ ਰਹਿ ਗਈ, ਉਨ੍ਹਾਂ ਦੇ ਪਰਿਵਾਰ ਨੂੰ ਮਿਲ ਗਈ ਹੈ। ਭਾਵੇਂ ਕਿ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਤੇ ਪਿਸਤੌਲ ਸੌਂਪ ਦਿੱਤੇ ਗਏ ਹਨ, ਪਰ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਗੱਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਬਦਲਾਅ ਨਾ ਲਿਆਂਦਾ ਜਾਵੇ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ....

ਲੁਧਿਆਣਾ : ਪੁਲਿਸ ਨੇ 6 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ ’ਚ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੁਗਰੀ ਇਲਾਕੇ ਵਿੱਚ ਰਹਿਣ ਵਾਲੀ ਮਸੂਮ ਬੱਚੀ ਨੂੰ ਆਰੋਪੀ ਨੇ ਟੋਫੀ ਦੇਣ ਦਾ ਲਾਲਚ ਦੇ ਕੇ ਆਟੋ ਵਿਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਨੂੰ ਆਟੋ ਵਿਚ ਲਿਜਾਣ ਦੀ ਸੀਸੀਟੀਵੀ ਵੀ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਬਲਾਤਕਾਰ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ....

ਮੋਹਾਲੀ : ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਡਾ. ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੇਂਦਰੀ ਖੇਡ ਅਤੇ ਯੂਥ ਮਾਮਲਿਆਂ ਦੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨਾਲ ਐੱਨ.ਆਈ.ਐਸ. ਪਟਿਆਲਾ ਵਿਖੇ ਮੁਲਾਕਾਤ ਕੀਤੀ। ਇਸ ਬਾਰੇ ਡਾ. ਰਜਿੰਦਰ ਸਿੰਘ ਸੋਹਲ ਨੇ ਮੋਹਾਲੀ ਵਿਖੇ ਦੱਸਿਆ ਕਿ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਜੋ ਕਿ ਦਿੱਲੀ ਦੇ ਕਾਮਨਵੈਲਥ ਵਿਲੇਜ ਵਿਖੇ ਆਗਾਮੀ 26-27 ਦਸੰਬਰ ਨੂੰ ਹੋਣ ਜਾ ਰਹੀ ਹੈ ਦੇ ਸਿਲਸਿਲੇ ਵਿੱਚ ਵਫਦ ਨੇ ਉਨ੍ਹਾਂ....

ਕੇਂਦਰੀ ਖੇਡ ਮੰਤਰੀ ਠਾਕੁਰ ਨੇ ਸਪੋਰਟਸ ਅਥਾਰਿਟੀ ਆਫ ਇੰਡੀਆ ਐੱਨ.ਐੱਸ.ਐੱਨ.ਆਈ.ਐੱਸ ਦਾ ਕੀਤਾ ਦੌਰਾ ਪਟਿਆਲਾ : ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਪਟਿਆਲਾ ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਫ ਸਪੋਰਟਸ (ਐੱਨਐੱਸਐੱਨਆਈਐੱਸ) ਦਾ ਦੌਰਾ ਕੀਤਾ ਅਤੇ 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ ਕੀਤਾ, ਜਿਸ ਦੀ ਉਸਾਰੀ ਵਿੱਚ 26.77 ਕਰੋੜ ਰੁਪਏ ਦੀ ਲਾਗਤ ਆਈ ਹੈ। ਮੰਤਰੀਆਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ....

ਜ਼ੀਰਾ (ਫਿਰੋਜ਼ਪੁਰ) : ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੇ ਬਾਹਰ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਮੰਨਣ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਅਤੇ ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨਾਕਾਰੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੜੀ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ। ਜਿਸ ਵਿੱਚ....