ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਜਿਥੇ ਇਲਾਕੇ ਵਿੱਚ ਵਿੱਦਿਅਕ ਅਦਾਰੇ ਵਜੋਂ ਸ਼ਾਨਦਾਰ ਭੂਮਿਕਾ ਨਿਭਾਅ ਰਿਹਾ ਹੈਙ ਉਥੇ ਸਮੇਂ-ਸਮੇਂ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇੰਟਰਐਕਟਿਵ ਸੈਸ਼ਨ ਵੀ ਕਰਵਾਏ ਜਾਂਦੇ ਹਨ। ਪ੍ਰਿੰਸੀਪਲ ਸ੍ਰੀ ਪਵਨ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 13 ਦਸੰਬਰ 2022 ਦਿਨ ਮੰਗਲਵਾਰ ਨੂੰ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿੱਚ "ਸਾਈਬਰ ਸੁਰੱਖਿਆ, ਟ੍ਰੈਫਿਕ ਨਿਯਮਾਂ ਅਤੇ ਕੈਰੀਅਰ ਕਾਉਂਸਲਿੰਗ" ਵਿਸ਼ੇ 'ਤੇ ਇੱਕ....
ਮਾਲਵਾ

ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਔਰਤਾਂ ਵਿਰੁੱਧ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯਤਨਾਂ ਦੀ ਪੂਰਤੀ ਲਈ ਕਈ ਉਪਾਅ ਕੀਤੇ ਹਨ। ਉਹ ਬੁੱਧਵਾਰ ਨੂੰ ਰਾਜ ਸਭਾ ਵਿੱਚ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਅਰੋੜਾ ਨੇ ਮੰਤਰੀ ਨੂੰ ਦੁਰਵਿਵਹਾਰ, ਅਸ਼ਲੀਲਤਾ, ਪਿੱਛਾ ਕਾਰਨ, ਚੋਰੀ ਆਦਿ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਔਰਤਾਂ ਵਿਰੁੱਧ ਸਾਈਬਰ....

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਚੰਦਰ ਨਗਰ ਦੀਆਂ ਪ੍ਰਮੁੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ....

ਲੁਧਿਆਣਾ : ਲੁਧਿਆਣਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 900 ਕਿੱਲੋ ਭੁੱਕੀ, 3 ਕਿੱਲੋਗ੍ਰਾਮ, 850 ਗ੍ਰਾਮ ਅਤੇ 500 ਮਿਲੀਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਕਿੱਲੋ ਗਾਂਜਾ ਅਤੇ 214 ਗ੍ਰਾਮ ਸਮੈਕ ਨਸ਼ਟ ਕੀਤੀ ਹੈ। ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 43 ਮਾਮਲਿਆਂ ਵਿੱਚ 445 ਗ੍ਰਾਮ ਪਾਬੰਦੀਸ਼ੁਦਾ ਪਾਊਡਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਡਰੱਗ ਡਿਸਪੋਜ਼ਲ ਕਮੇਟੀ ਦੀ ਅਗਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਡੀ.ਸੀ.ਪੀ. ਸ. ਵਰਿੰਦਰ ਸਿੰਘ ਬਰਾੜ, ਐਡੀਸ਼ਨਲ....

ਲੁਧਿਆਣਾ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ 26 ਜਨਵਰੀ, 2023 ਨੂੰ ਲੁਧਿਆਣਾ ਵਿਖੇ 38 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰਾਂ (ਸ਼ਹਿਰੀ ਅਤੇ ਪੇਂਡੂ) ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਕਾਰਜਕਾਰੀ ਏਜੰਸੀਆਂ ਦੁਆਰਾ ਸਿਵਲ ਅਤੇ ਹੋਰ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।....

ਲੁਧਿਆਣਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ. ਰਾਜ ਕੁਮਾਰ, ਸੰਯੁਕਤ ਡਾਇਰੈਕਟਰ, ਪੌਦਾ ਸੁਰੱਖਿਆ ਵੱਲੋਂ ਅੱਜ ਜਿਲ੍ਹਾ ਲੁਧਿਆਣਾ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਨਾਲ ਲੈ ਕੇ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰਵਾਏ ਗਏ। ਉਨ੍ਹਾਂ ਵੱਲੋਂ ਖੇਤੀ ਮਾਹਿਰਾਂ ਦੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਡਾ. ਜਗਦੇਵ ਸਿੰਘ, ਐਗਰੋਨੋਮਿਸਟ, ਡਾ. ਬਖਸ਼ੀਸ....

ਲੁਧਿਆਣਾ : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 30 ਨਵੰਬਰ ਰੱਖੀ ਗਈ ਸੀ ਜਿਸ ਵਿੱਚ ਵਾਧਾ ਕਰਦਿਆਂ ਹੁਣ 31 ਦਸੰਬਰ, 2022 ਤੱਕ ਕਰ ਦਿੱਤਾ ਗਿਆ ਹੈ....

ਲੁਧਿਆਣਾ : ਹਲਕਾ ਪੂਰਬੀ ਦੇ ਵਾਰਡ ਨੰਬਰ 13 ਅਧੀਨ ਮੁਹੱਲਾ ਪ੍ਰੇਮ ਵਿਹਾਰ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲ਼ਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਪੂਰਬੀ ਨੁੰ ਵਿਕਾਸ ਪੱਖੋਂ ਕਾਫ਼ੀ ਪਛਾੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਹਲਕੇ ਅੰਦਰ ਵਿਕਾਸ ਦੇ....

ਕੋਟਕਪੂਰਾ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ....

ਮੁਹਾਲੀ : ਪੰਜਾਬ ਦੇ ਮੁਹਾਲੀ ਦੇ ਲਾਲੜੂ-ਡੇਰਾਬੱਸੀ ਹਾਈਵੇਅ 'ਤੇ ਇੱਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਹਾਦਸੇ ਕਾਰਨ ਲੋਕਾਂ ਨੂੰ ਕਰੀਬ 6 ਘੰਟੇ ਤੱਕ ਟਰੈਫਿਕ ਜਾਮ ਵਿੱਚ ਫਸਣਾ ਪਿਆ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਹਰਿਆਣਾ ਨੰਬਰ ਦੇ ਟਰੱਕ ਵਿਚਕਾਰ ਹੋਇਆ। ਟਰਾਲੀ ਵਿੱਚ ਆਲੂ ਭਰ ਕੇ ਵਿਅਕਤੀ ਚੰਡੀਗੜ੍ਹ ਜਾ ਰਿਹਾ ਸੀ। ਟਰੱਕ ਵਿੱਚ ਤਾਰਾਂ ਦੇ ਰੋਲ ਸਨ। ਮ੍ਰਿਤਕ ਟਰੈਕਟਰ-ਟਰਾਲੀ ਚਾਲਕ ਦੀ ਪਛਾਣ ਰਵੀ ਵਜੋਂ ਹੋਈ ਹੈ। ਇਹ ਘਟਨਾ ਸਵੇਰੇ 4 ਵਜੇ ਦੀ ਹੈ। ਦੋਵੇਂ ਗੱਡੀਆਂ ਚੰਡੀਗੜ੍ਹ....

ਫ਼ਰੀਦਕੋਟ : ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ....

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਅਵੈਧ ਟੈਕਸੀ ਚਾਲਕਾਂ 'ਤੇ ਬਣਦੀ ਕਾਰਵਾਈ ਕਰਵਾਉਣਗੇ ਅਤੇ ਲੁਧਿਆਣਾ ਸ਼ਹਿਰ ਦੀ ਜਨਤਾ ਨਾਲ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ....

ਲੁਧਿਆਣਾ : ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਏ.ਓ.ਸੀ. ਸ੍ਰੀ ਸੰਦੀਪ ਚੌਧਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਦਕਿ ਪੰਜਾਬ....

ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵੱਲੋਂ ਅੱਜ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦਰ ਘੱਟ ਹੈ। ਲੁਧਿਆਣਾ ਤੋਂ ਸੰਸਦ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਦੇਸ਼ ਵਿੱਚ ਅਪਰਾਧ ਦਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਅਪਰਾਧ ਦੇ ਅੰਕੜੇ ਪੇਸ਼ ਕੀਤੇ। ਅਰੋੜਾ ਨੇ ਪੁੱਛਿਆ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਵਿੱਚ ਅਪਰਾਧ ਦਰ ਵਿੱਚ ਕੀ ਫਰਕ ਆਇਆ ਹੈ, ਨਾਲ ਹੀ ਰਾਜ-ਵਾਰ ਅਤੇ....

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਸਿੰਚਾਈ, ਮਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਨਾਲੇ ਦੀ ਜ਼ਮੀਨ ਦੀ ਸ਼ਨਾਖਤ ਜਲਦ ਤੋਂ ਜਲਦ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ....