ਮਾਲਵਾ

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ ਚੋਰੀ ਕੀਤੀਆਂ ਹੋਈਆਂ 9 ਲਗਜ਼ਰੀ ਕਾਰਾਂ ਸਮੇਤ ਕਾਬੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ 2024 : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ....
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ 'ਚ ਕਰਾਟੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦਾ ਕੀਤਾ ਸਹਿਯੋਗ 
ਲੁਧਿਆਣਾ, 26 ਜੁਲਾਈ 2024 : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰਨ ਅਤੇ ਯੂ.ਐਸ.ਏ. ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਲਈ 2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਅਤੇ ਨਾਲ ਹੀ ਸਰਕਾਰੀ ਸਕੂਲ ਖੰਨਾ ਵਿੱਚ ਲੜਕੀਆਂ ਨੂੰ ਕਰਾਟੇ ਸਿਖਾਉਣ ਲਈ ਪਾਰਟ ਟਾਈਮ ਨੌਕਰੀ ਦਿੱਤੀ। ਇਹ ਜਾਣਕਾਰੀ ਸੀਨੀਅਰ ਮੈਨੇਜਰ ਸੀ.ਐਸ.ਆਰ/ਐਡਮਿਨ ਅਮਿਤ ਧਵਨ ਵੱਲੋਂ ਸਾਂਝੀ ਕੀਤੀ ਗਈ। ਦਫਤਰ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਤੋਂ....
ਡਿਪਟੀ ਕਮਿਸ਼ਨਰ ਵੱਲੋਂ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਜੰਗ 'ਚ ਭਾਰਤੀ ਸੈਨਿਕਾਂ ਦੀ ਬੇਮਿਸਾਲ ਬਹਾਦਰੀ ਨੂੰ ਵੀ ਕੀਤਾ ਯਾਦ ਲੁਧਿਆਣਾ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਮਾਤ-ਭੂਮੀ ਲਈ ਦਿੱਤੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕੀਤੀ। ਡਿਪਟੀ ਕਮਿਸ਼ਲਰ ਸਾਹਨੀ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਮਿਸਾਲੀ....
ਗਲਾਡਾ ਨੇ ਪਿੰਡ ਭਾਮੀਆਂ ਖੁਰਦ ਅਤੇ ਭਾਮੀਆਂ ਕਲਾਂ 'ਚ 11 ਅਣਅਧਿਕਾਰਤ ਕਲੋਨੀਆਂ 'ਚ ਨਾਜਾਇਜ਼ ਉਸਾਰੀਆਂ ਨੂੰ ਢਹਿ-ਢੇਰੀ ਕੀਤਾ 
ਲੁਧਿਆਣਾ, 26 ਜੁਲਾਈ 2024 : ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼....
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ
ਲੁਧਿਆਣਾ, 26 ਜੁਲਾਈ, 2024 : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਸ਼ੁੱਕਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਵਾਰ ਮਿਉਜ਼ਿਅਮ ਵਿਖੇ 25ਵੇਂ ਕਾਰਗਿਲ ਵਿਜੇ ਦਿਵਸ ਨੂੰ ਮਨਾਉਣ ਲਈ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਬੋਲਦਿਆਂ ਅਰੋੜਾ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਨੇ ਕਾਰਗਿਲ ਦੇ ਇੱਕ ਸ਼ਹੀਦ ਦੇ ਅੰਸ਼ਾਂ ਦਾ ਹਵਾਲਾ ਦਿੱਤਾ ਜਿਸ ਨੇ ਯੁੱਧ ਲਈ....
ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿਤ
ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਿਨੈਕਾਰਾਂ ਨੂੰ ਮੌਕੇ 'ਤੇ ਸੌਂਪੇ ਦਸਤਾਵੇਜ਼ ਲੁਧਿਆਣਾ, 26 ਜੁਲਾਈ 2024 : ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਅੱਜ ਸਾਹਨੇਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ ਅਤੇ ਹੋਰ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਕੈਂਪ ਦੌਰਾਨ, ਜਸਵਿੰਦਰ ਕੌਰ (60), ਚੰਦਨ ਦੇਵੀ (59), ਗੁਰਮੀਤ ਕੌਰ (76), ਜਸਵੀਰ ਕੌਰ (59), ਨਰਿੰਦਰ ਕੌਰ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਅਲੱਗ ਅਲੱਗ ਪਿੰਡਾਂ ਵਿੱਚ ਬਣਾਈਆਂ 74 ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਆਈ.ਜੀ.ਫਰੀਦਕੋਟ ਵੱਲੋਂ ਕਮੇਟੀ ਮੈਬਰਾਂ ਨੂੰ ਨਸ਼ਿਆਂ ਖਿਲਾਫ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਹਿਬ, 26 ਜੁਲਾਈ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚਲਦਿਆ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆ ਬਣਾ ਕੇ ਨਸ਼ਿਆ ਦੇ ਸੁਦਾਗਰਾਂ ਨੂੰ ਫੜਿਆ....
ਜੁਲਾਈ ਮਹੀਨਾ ਡੇਂਗੂ ਵਿਰੁੱਧ ਮੁਹਿੰਮ ਆਓ ਮਿਲ ਕੇ ਰੋਕੀਏ ਡੇਂਗੂ :ਸਿਵਲ ਸਰਜਨ ਬਰਨਾਲਾ
ਸਿਹਤ ਵਿਭਾਗ ਵੱਲੋਂ ਸਲੱਮ ਏਰੀਆ,ਝੁੱਗੀ ਝੌਪੜੀ ਅਤੇ ਉਸਾਰੀ ਅਧੀਨ ਇਮਾਰਤਾਂ ‘ਚ ਕੀਤਾ ਗਿਆ ਡੇਂਗੂ ਸਬੰਧੀ ਨਰੀਖਣ ਬਰਨਾਲਾ, 26 ਜੁਲਾਈ 2024 : ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦਸ਼ਾਂ ਹੇਠ ਅਤੇ ਡਾ.ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ ਝੌਪੜੀ,ਉਸਾਰੀ ਅਧੀਨ ਇਮਾਰਤਾਂ ਅਤੇ ਘਰ-ਘਰ ਜਾ ਕੇ....
ਪਿੰਡ ਫਰਵਾਹੀ ਵਿਖੇ ਲੱਗੇ ਵਿਸ਼ੇਸ਼ ਕੈਂਪ ‘ਚ ਲੋਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ, ਡਿਪਟੀ ਕਮਿਸ਼ਨਰ 
ਪਿੰਡ ਫਰਵਾਹੀ, ਰਾਜਗੜ੍ਹ, ਧਨੌਲਾ(ਦਿਹਾਤੀ), ਕੋਠੇ ਰਜਿੰਦਰਪੁਰਾ, ਹੰਡਿਆਇਆ (ਦਿਹਾਤੀ) ਦੇ ਵਾਸੀ ਪੁੱਜੇ ਕੈਂਪ ‘ਚ ਬਰਨਾਲਾ, 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਲਈ ਉਨ੍ਹਾਂ ਦੇ ਘਰ ਦੇ ਨੇੜੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਪਿੰਡ ਫਰਵਾਹੀ ਵਿਖੇ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ....
ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ : ਜਸਵੰਤ ਸਿੰਘ ਜਫ਼ਰ
ਭਾਸ਼ਾ ਵਿਭਾਗ ਦੇ ਡਾਇਰੇਕਟਰ ਜਸਵੰਤ ਸਿੰਘ ਜਫ਼ਰ ਵੱਲੋਂ ਬੀਬੀ ਪਰਮਜੀਤ ਕੌਰ ਸਰਹਿੰਦ ਨਾਲ ਮੁਲਾਕਾਤ ਜ਼ਿਲ੍ਹਾ ਲਿਖਾਰੀ ਸਭਾ, ਫ਼ਤਹਿਗੜ੍ਹ ਸਾਹਿਬ ਦੇ ਕੰਮਾਂ ਦੀ ਸ਼ਲਾਘਾ ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਪੰਜਾਬੀ ਸਾਹਿਤ ਦੇ ਖੇਤਰ ਵਿੱਚ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਦੇਣ ਵਡਮੁੱਲੀ ਹੈ। ਉਹਨਾਂ ਨੇ ਜਿੱਥੇ ਪੰਜਾਬੀ ਸੱਭਿਆਚਾਰ ਨੂੰ ਆਪਣੇ ਸ਼ਬਦਾਂ ਜ਼ਰੀਏ ਸਾਂਭਿਆ ਹੈ, ਉੱਥੇ ਮਨੁੱਖੀ ਜੀਵਨ ਦੇ ਵਿਖੜੇ ਪੈਂਡਿਆਂ ਦੀਆਂ ਬਾਤਾਂ ਨੂੰ ਵੀ ਸ਼ਬਦਾਂ ਰੂਪੀ ਮੋਤੀਆਂ ਵਿੱਚ ਪਰੋਇਆ ਹੈ। ਉਹਨਾਂ ਦੀਆਂ....
ਪੰਜਾਬ ਦੇ ਮੁੱਖ ਸਕੱਤਰ ਨੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ
ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਕੀਤੀਆਂ ਜਾਰੀ ਫਤਿਹਗੜ੍ਹ ਸਾਹਿਬ 26 ਜੁਲਾਈ 2024 : ਮੁੱਖ ਸਕੱਤਰ, ਪੰਜਾਬ, ਸ੍ਰੀ ਅਨੁਰਾਗ ਅਗਰਵਾਲ (ਆਈ.ਏ.ਐਸ) ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ, ਅਤੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ " ਇੰਟੈਗਰੇਟਡ ਡਿਜ਼ੀਜ ਸਰਵੇਲੈਂਸ ਪ੍ਰੋਗਰਾਮ" ਤਹਿਤ ਵਾਟਰ ਬੌਰਨ ਡਿਜ਼ੀਜ (ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ) ਨੂੰ ਰਿਵਿਊ ਕੀਤਾ। ਇਸ ਬਾਰ ਜਾਣਕਾਰੀ ਦਿੰਦਿਆਂ ਡਿਪਟੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲ੍ਹੋਂ ਸਪੈਸ਼ਲ ਬੱਚਿਆਂ ਦੇ ਕੇਅਰ ਸੈਂਟਰ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਦੇਖਭਾਲ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ ਫਤਹਿਗੜ੍ਹ ਸਾਹਿਬ, 26 ਜੁਲਾਈ 2024 : ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਅੰਡਰ ਟਰੇਨਿੰਗ ਨਿਆਂ ਅਧਿਕਾਰੀ ਮਿਸ ਸੰਦੀਪ ਕੌਰ ਦੇ ਨਾਲ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਫਤਹਿਪੁਰ ਅਰਾਈਆਂ ਵਿਖੇ ਸਥਿਤ ਸਪੈਸ਼ਲ ਬੱਚਿਆਂ ਲਈ ਸਮਾਜ ਸੇਵੀ ਸੰਸਥਾ ਵੱਲ੍ਹੋਂ ਚਲਾਏ ਜਾ ਰਹੇ ਕੇਅਰ ਸੈਂਟਰ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ....
ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ, ਉਨ੍ਹਾਂ ਦਾ ਖਿਆਲ ਰੱਖਣਾ ਸਭਨਾ ਦਾ ਨੈਤਿਕ ਫਰਜ਼- ਦੀਪਤੀ ਗੋਇਲ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਿਰਧ ਆਸ਼ਰਮ ਬਸੀ ਪਠਾਣਾ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ। ਫਤਹਿਗੜ੍ਹ ਸਾਹਿਬ, 26 ਜੁਲਾਈ 2024 : ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ, ਜਿਨ੍ਹਾਂ ਦੇ ਜ਼ਿੰਦਗੀ ਭਰ ਦੇ ਲੰਮੇ ਤਜਰਬੇ ਤੋਂ ਸਾਨੂੰ ਸਾਰਿਆਂ ਨੂੰ ਪ੍ਰੈਕਟੀਕਲ ਗਿਆਨ ਹਾਸਲ ਕਰਨਾ ਚਾਹੀਦਾ ਹੈ। ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇਣਾ ਅਤੇ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸਾਡਾ ਮੁੱਢਲਾ ਫਰਜ਼ ਹੈ ਕਿਉਂਕਿ ਉਨ੍ਹਾਂ ਦੀ ਬਦੌਲਤ ਹੀ ਆਉਣ ਵਾਲੀ ਪੀੜ੍ਹੀ ਸਮਾਜ ਨੂੰ ਸਹੀ ਸੇਧ ਦੇ....
ਸਾਲ 2024-25 ਦੌਰਾਨ 7 ਕਰੋੜ ਦੀ ਸਬਸਿਡੀ ਤੇ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਖੇਤੀ ਮਸ਼ੀਨਾਂ: ਡਿਪਟੀ ਕਮਿਸ਼ਨਰ
ਸਬਸਿਡੀ ਤੇ ਖੇਤੀ ਮਸ਼ੀਨਾਂ ਦੇਣ ਵਾਸਤੇ ਕੱਢੇ ਗਏ ਆਨ ਲਾਇਨ ਡਰਾਅ ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਪਰਾਲੀ ਨੂੰ ਖੇਤ ਵਿੱਚ ਵਾਹੁਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2024-25 ਦੌਰਾਨ ਸੀ.ਆਰ.ਐਮ.ਇਨ-ਸੀਟੂ ਸਕੀਮ ਕਿਸਾਨਾਂ ਨੂੰ ਅਧੀਨ 07 ਕਰੋੜ ਰੁਪਏ ਦੀ ਸਬਸਿਡੀ ਤੇ ਵੱਖ-ਵੱਖ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨੋਂ ਦਿਨ....
10+2 ਪਾਸ ਵਿਦਿਆਰਥੀ ਬੀ.ਐਸ. ਸੀ. ਫੈਸ਼ਨ ਡਿਜਾਇਨ ਤੇ ਟੈਕਸਟਾਈਲ ਡਿਜਾਇਨ ਦੇ ਕੋਰਸਾਂ ਵਿੱਚ ਲੈਣ ਦਾਖਲਾ
ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਜਗਦੀਸ਼ ਸਿੰਘ ਨੇ ਜ਼ਿਲ੍ਹੇ ਦੇ 10+2 ਪਾਸ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਨਾਰਦਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਤਕਨਾਲੌਜੀ, ਮੋਹਾਲੀ ਵੱਲੋਂ ਕਰਵਾਏ ਜਾਣ ਵਾਲੇ ਤਿੰਨ ਸਾਲ ਦੇ ਬੀ.ਐਸ. ਸੀ. ਫੈਸ਼ਨ ਡਿਜਾਇਨ ਤੇ ਬੀ.ਐਸ. ਸੀ. ਟੈਕਸਟਾਈਲ ਡਿਜਾਇਨ ਦੇ ਕੋਰਸਾਂ ਵਿੱਚ ਦਾਖਲਾ ਲੈਣ। ਉਨ੍ਹਾਂ ਦੱਸਿਆ ਕਿ ਨਿਫਟ ਵੱਲੋਂ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ ਵੈਬਸਾਈਟ www....