ਮਾਲਵਾ

ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ
ਸੀ.ਐਮ ਦੀ ਯੋਗਸ਼ਾਲਾ ਤਹਿਤ 2255 ਵਿਅਕਤੀਆਂ ਨੇ ਕਰਵਾਈ ਰਜਿਸਟ੍ਰੇਸ਼ਨ ਲਗਭਗ 1500 ਵਿਅਕਤੀਅ 71 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ - ਡਿਪਟੀ ਕਮਿਸ਼ਨਰ ਕਿਹਾ, ਨਿਰੋਗ ਜੀਵਨ ਲਈ ਯੋਗ ਜ਼ਰੂਰੀ ਮਾਲੇਰਕੋਟਲਾ 11 ਨਵੰਬਰ 2024 : ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਅਧਿਆਪਕਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ....
ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਨਪੁਰ ਦੇ ਚਤਰ ਸਿੰਘ ਨੇ ਪੈਦਾ ਕੀਤੀ ਮਿਸਾਲ
ਖੇਤੀਬਾੜੀ ਅਫ਼ਸਰ ਨੇ ਕਿਸਾਨ ਦੇ ਖੇਤ ਦਾ ਦੌਰਾ ਕਰਕੇ ਕਿਸਾਨ ਅਤੇ ਹੋਰ ਕਿਸਾਨ ਭਰਾਵਾਂ ਨੂੰ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ ਮਾਲੇਰਕੋਟਲਾ 11 ਨਵੰਬਰ 2024 : ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖਾਨਪੁਰ ਦੇ ਅਗਾਂਹਵਧੂ ਕਿਸਾਨ ਚਤਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ 'ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ।ਚਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 10 ਏਕੜ ਜ਼ਮੀਨ 'ਚ ਤਿੰਨੇ ਭਰਾਵਾਂ ਵੱਲੋ ਸਾਂਝੀ....
ਕਿਸਾਨਾਂ ਨੂੰ 581 ਕਰੋੜ 34 ਲੱਖ ਰੁਪਏ ਦਾ ਭੁਗਤਾਨ- ਡਾ ਪੱਲਵੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,17,412 ਮੀਟ੍ਰਿਕ ਟਨ ਝੋਨੇ ਦੀ ਆਮਦ ,2,98,440 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰਿਆਂ ਵੱਲੋਂ ਕੀਤੀ ਖ਼ਰੀਦ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ ਬੀਤੇ ਦਿਨ ਕੁਲ ਆਮਦ ਤੋਂ ਜਿਆਦਾ 16008 ਮੀਟ੍ਰਿਕ ਟਨ ਖਰੀਦੇ ਝੋਨੇ ਦੀ ਹੋਈ ਲਿਫ਼ਟਿੰਗ, ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਮਾਲੇਰਕੋਟਲਾ 11 ਨਵੰਬਰ 2024 : ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ....
ਜ਼ਿਲ੍ਹੇ ਵਿੱਚ ਸਥਿਤ ਮੈਰਿਜ ਪੈਲਿਸਾਂ ’ਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ
ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤ ਵਜਾਉਣ ਵਾਲੇ ਮੈਰਿਜ ਪੈਲਿਸ ਤੇ ਹੋਵੇਗੀ ਕਾਨੂੰਨੀ ਕਾਰਵਾਈ ਮਾਲੇਰਕੋਟਲਾ, 11 ਨਵੰਬਰ 2024 : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਨ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਜਨਤਕ ਇੱਕਠ, ਧਾਰਮਿਕ ਸਥਾਨਾਂ ਜਾਂ ਹੋਰ ਸਮਾਗਮਾਂ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ....
ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ‘ਚ 2 ਸਕੇ ਭਰਾਵਾਂ ਸਣੇ 3 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ, ਨਜਾਇਜ਼ ਹਥਿਆਰ ਵੀ ਕੀਤੇ ਬਰਾਮਦ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਲਈ ਸ਼ੂਟਰ ਨਵਜੋਤ ਦੇ ਭਰਾ ਨੂੰ ਵੀ ਕੀਤਾ ਗ੍ਰਿਫ਼ਤਾਰ: ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜਾਂਚ ਅਨੁਸਾਰ ਗ੍ਰਿਫਤਾਰ ਸ਼ੂਟਰਾਂ ਨੇ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਗਵਾਲੀਅਰ ‘ਚ ਜਸਵੰਤ ਗਿੱਲ ਦੇ ਕਤਲ ਨੂੰ ਵੀ ਦਿੱਤਾ ਸੀ ਅੰਜ਼ਾਮ ਚੰਡੀਗੜ੍ਹ/ਫਰੀਦਕੋਟ, 10 ਨਵੰਬਰ 2024 : ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ....
ਜਿਮਨੀ ਚੋਣਾਂ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ : ਚਰਨਜੀਤ ਚੰਨੀ
ਸਾਬਕਾ ਮੁੱਖ ਮੰਤਰੀ ਨੇ ਭਾਜਪਾ ਤੇ ਆਮ ਆਦਮੀ ਪਾਰਟੀ 'ਤੇ ਪੰਜਾਬ ਨੂੰ ਲੁੱਟਣ ਦਾ ਲਗਾਇਆ ਦੋਸ਼ ਬਰਨਾਲਾ, 10 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਪੰਜਾਬ ਸਰਕਾਰ ’ਤੇ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹਰ ਪਾਸੇ ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਡੇ ਕਾਫਲੇ ਤੇ ਸੁਰੱਖਿਆ....
ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਦਾ ਹੋ ਰਿਹਾ ਵਿਰੋਧ, ਰਾਜਾ ਵੜਿੰਗ ਨੇ ਕਿਹਾ ਮਨਪ੍ਰੀਤ ਸਭ ਤੋਂ ਵੱਡਾ ਗੱਪੀ
ਗਿੱਦੜਬਾਹਾ, 10 ਨਵੰਬਰ 2024 : ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਦਾ ਵਿਰੋਧ ਹੋ ਰਿਹਾ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਤੇ ਸਵਾਲ ਖੜ੍ਹੇ ਕਰ ਰਹੇ ਹਨ। ਮਨਪ੍ਰੀਤ ਬਾਦਲ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਬੰਦੇ ਨੂੰ ਸਭ ਤੋਂ ਵੱਡਾ ਗੱਪ ਬੋਲਣ ਵਾਲਾ ਕਿਹਾ ਜਾਂਦਾ ਹੈ, ਇਸ ਨੂੰ ਖਾਲੀ ਤੇ ਪੀਪਾ ਮੰਤਰੀ ਵੀ ਕਿਹਾ ਜਾਂਦਾ ਹੈ। ਉਹ 20 ਸਾਲ ਇੱਥੋਂ....
 ਬਿੱਟੂ ਪਹਿਲਾਂ ਭਾਜਪਾ ਦੇ ਖਿਲਾਫ਼ ਆਵਾਜ਼ ਬੁਲੰਦ ਕਰਦੇ ਸਨ, ਹੁਣ ਕਿਸਾਨਾਂ ਨੂੰ “ਤਾਲਿਬਾਨ” ਤੇ ਜਾਂਚ ਕਰਵਾਉਣਾ ਲਈ ਕਹਿ ਕੇ ਡਰਾ ਰਹੇ ਹਨ : ਰਾਜਾ ਵੜਿੰਗ
ਗਿੱਦੜਬਾਹਾ, 10 ਨਵੰਬਰ 2024 : ਬੀਤੇ ਦਿਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਨੂੰ ਤਾਲਿਬਾਨ ਕਹਿਣਾ ਤੇ ਉਨ੍ਹਾਂ ਦੀ ਜਾਂਚ ਕਰਵਾਉਣਾ ਲਈ ਕਹਿ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਰਵਨੀਤ ਬਿੱਟੂ ਨੇ ਆਪਣੀਆਂ ਰਾਜਨੀਤਕ ਵਫਾਦਾਰੀਆਂ ਬਦਲਣ ਤੋਂ ਬਾਅਦ ਜੋ ਰੁਖ ਅਪਣਾਇਆ ਹੈ, ਉਹ ਦੇਖ ਕੇ ਹੈਰਾਨੀ ਹੁੰਦੀ ਹੈ।....
ਦਿੜਬਾ ‘ਚ  ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ
ਦਿੜਬਾ, 8 ਨਵੰਬਰ 2024 : ਸੰਗਰੂਰ ਜਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (60 ਸਾਲ) ਅਤੇ ਮੋਹਨ ਦਾਸ (50 ਸਾਲ) ਨੂੰ ਥੋੜ੍ਹੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਪਿੰਡ ਕਣਕਵਾਲ ਭੰਗੂਆਂ ਵਾਸੀਆਂ ‘ਚ ਸੋਗ ਦਾ ਮਾਹੌਲ ਹੈ।
ਸੂਬੇ ‘ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ : ਡਾ. ਬਲਬੀਰ ਸਿੰਘ
ਸੂਬੇ ‘ਚ ਜਲਦ ਬਣਾਏ ਜਾਣਗੇ ਚਾਰ ਮੈਡੀਕਲ ਕਾਲਜ ਫ਼ਰੀਦਕੋਟ 08 ਨਵੰਬਰ, 2024 : ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ (Punjab Doctors) ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ । ਇਹ....
ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸਰਪੰਚ ਨਿਭਾਉਣ ਸਰਗਰਮ ਭੂਮਿਕਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ : ਅਰਵਿੰਦ ਕੇਜਰੀਵਾਲ
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ, ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਪੰਜਾਬ ਨੂੰ ਦਿੱਤੀ ਮੁਬਾਰਕਬਾਦ ਸਰਪੰਚਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ....
ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 907.15 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ
ਹੁਣ ਤੱਕ ਹੋਈ 447690 ਮੀਟਰਕ ਟਨ ਝੋਨੇ ਦੀ ਖਰੀਦ 202097 ਮੀਟਰਕ ਟਨ ਲਿਫਟਿੰਗ ਹੋਈ ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 447690 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ 907.15 ਕਰੋੜ ਰੁਪਏ ਦੀ ਅਦਾਇਗੀ ਵੀ....
ਵੋਟਰ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਤਹਿਤ 9 ਅਤੇ 10 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ
ਵੋਟ ਬਣਵਾਉਣ, ਕਟਵਾਉਣ ਜਾਂ ਹੋਰ ਕੋਈ ਸੋਧ ਕਰਵਾਉਣ ਲਈ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.01.2025 ਦੀ ਯੋਗਤਾ ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 29.10.2024 ਤੋਂ 28.11.2024 ਤੱਕ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਵੋਟਰ ਬਣਨ....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ
ਪਰਾਲੀ ਦੇ ਖੇਤਾਂ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਰਤੋਂ ਕਰਨ ਨਾਲ ਡੀ.ਏ.ਪੀ. ਖਾਦ ਤੋਂ ਇਲਾਵਾ ਹੋਰ ਜਰੂਰੀ ਤੱਤਾਂ ਦੀ ਕਮੀ ਨੂੰ ਕੀਤਾ ਜਾ ਸਕਦਾ ਹੈ ਪੂਰਾ ਸ੍ਰੀ ਮੁਕਤਸਰ ਸਾਹਿਬ, 09 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ. ਨੇ ਜਿ਼ਲ੍ਹੇ ਦੇ ਪਿੰਡ ਮਹਾਂਬੱਧਰ ਵਿਖੇ ਮੌਕੇ ਤੇ ਜਾ ਕੇ ਕਿਸਾਨਾਂ ਵਲੋਂ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ....
ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਕੀਤਾ ਪਿੰਡਾਂ ਦਾ ਦੌਰਾ
ਪੰਜਾਬ ਦੀ ਆਬੋ- ਹਵਾ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਦੀ ਲੋੜ- ਡਿਪਟੀ ਕਮਿਸ਼ਨਰ ਮੌਕੇ ਤੇ ਮਿਲੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ ਮਾਲੇਰਕੋਟਲਾ 08 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਅਮਲੀ ਰੂਪ ਦਿੰਦੇ ਹੋਏ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਕੀਤਾ ਜਾ ਸਕੇ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ....