ਨਵੀਂ ਦਿੱਲੀ, 18 ਜਨਵਰੀ : ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਤ੍ਰਿਪੁਰਾ 'ਚ 16 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਦੀ ਇਕ ਦਿਲਚਸਪ ਗੱਲ ਇਹ ਹੈ ਕਿ ਤਿੰਨੋਂ ਰਾਜਾਂ ਵਿਚ ਬਹੁਮਤ ਦਾ ਅੰਕੜਾ 31 ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਤਿੰਨੋਂ ਰਾਜਾਂ ਵਿੱਚ ਮਹਿਲਾ ਵੋਟਰਾਂ ਦੀ ਭਾਗੀਦਾਰੀ ਜ਼ਿਆਦਾ ਹੈ ਅਤੇ ਇੱਥੇ ਬਹੁਤ ਜ਼ਿਆਦਾ ਚੋਣ ਹਿੰਸਾ ਨਹੀਂ ਹੈ। ਅਸੀਂ ਇੱਥੇ ਨਿਰਪੱਖ ਚੋਣਾਂ ਲਈ ਵਚਨਬੱਧ ਹਾਂ।