ਮੰਗਲੌਰ : ਸਟਾਰ ਕ੍ਰਿਕਟਰ ਰਿਸ਼ਭ ਪੰਤ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਸ਼ੁੱਕਰਵਾਰ ਤੜਕੇ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਲਗਜ਼ਰੀ ਕਾਰ ਨੂੰ ਅੱਗ ਲੱਗ ਗਈ। ਹਰਿਦੁਆਰ ਦੇ ਐੱਸਐੱਸਪੀ ਅਜੈ ਸਿੰਘ ਨੇ ਦੱਸਿਆ ਕਿ 25 ਸਾਲਾ ਪੰਤ ਦੇ ਸਿਰ, ਪਿੱਠ ਅਤੇ ਲੱਤਾਂ 'ਤੇ ਸੱਟਾਂ ਲੱਗੀਆਂ ਹਨ ਪਰ ਉਸ ਦੀ ਹਾਲਤ ਸਥਿਰ ਹੈ। ਐਸਐਸਪੀ ਨੇ ਦੱਸਿਆ ਕਿ ਪੰਤ ਨੂੰ ਨੀਂਦ ਆ ਗਈ ਸੀ ਅਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਸੀ। ਉੱਥੋਂ ਲੰਘ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਤੇ ਹੋਰ ਅਮਲੇ ਨੇ ਉਸ ਨੂੰ ਸੜੀ ਹੋਈ ਕਾਰ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਸਿੰਘ ਨੇ ਕਿਹਾ, “ਹਰਿਦੁਆਰ ਜ਼ਿਲੇ ਦੇ ਮੰਗਲੌਰ ਵਿਖੇ ਪੰਤ ਦੀ ਦੁਰਘਟਨਾ ਹੋਈ। ਸਵੇਰੇ 5:30 ਵਜੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਉਸ ਨੂੰ ਰੁੜਕੀ ਦੇ ਸਕਸ਼ਮ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।'' ਐਮਰਜੈਂਸੀ ਯੂਨਿਟ 'ਚ ਪੰਤ ਦਾ ਇਲਾਜ ਕਰਨ ਵਾਲੇ ਡਾਕਟਰ ਸੁਸ਼ੀਲ ਨਾਗਰ ਨੇ ਕਿਹਾ ਕਿ ਪੰਤ ਦੇ ਸਿਰ ਅਤੇ ਗੋਡੇ 'ਤੇ ਸੱਟ ਲੱਗੀ ਹੈ ਅਤੇ ਹੋਰ ਸੱਟਾਂ ਦੀ ਜਾਂਚ ਕਰਨੀ ਹੋਵੇਗੀ। ਡਾਕਟਰ ਨਾਗਰ ਨੇ ਦੱਸਿਆ ਕਿ ਪੰਤ ਦੇ ਸਿਰ ਅਤੇ ਗੋਡੇ 'ਤੇ ਸੱਟ ਲੱਗੀ ਹੈ ਅਤੇ ਇਸ ਦੀ ਹੋਰ ਜਾਂਚ ਕੀਤੀ ਜਾਵੇਗੀ। ਉਸ ਨੇ ਕਿਹਾ, “ਜਦੋਂ ਉਸ ਨੂੰ ਸਾਡੇ ਹਸਪਤਾਲ ਲਿਆਂਦਾ ਗਿਆ, ਉਹ ਪੂਰੀ ਤਰ੍ਹਾਂ ਹੋਸ਼ ਵਿਚ ਸੀ ਅਤੇ ਮੈਂ ਉਸ ਨਾਲ ਵੀ ਗੱਲ ਕੀਤੀ। ਡਾਕਟਰ ਨੇ ਕਿਹਾ, “ਉਸ ਦੇ ਸਿਰ ਵਿੱਚ ਸੱਟ ਲੱਗੀ ਹੈ ਪਰ ਮੈਂ ਟਾਂਕੇ ਨਹੀਂ ਲਗਾਏ। ਮੈਂ ਉਸਨੂੰ ਮੈਕਸ ਹਸਪਤਾਲ ਲਿਜਾਣ ਲਈ ਕਿਹਾ ਜਿੱਥੇ ਇੱਕ ਪਲਾਸਟਿਕ ਸਰਜਨ ਉਸਨੂੰ ਦੇਖ ਸਕਦਾ ਸੀ। ਐਕਸ-ਰੇ ਦਰਸਾਉਂਦਾ ਹੈ ਕਿ ਕੋਈ ਹੱਡੀ ਨਹੀਂ ਟੁੱਟੀ ਹੈ। ਸੱਜੇ ਗੋਡੇ 'ਤੇ ਸੱਟ ਲੱਗੀ ਹੈ ਅਤੇ ਇਸ ਦੀ ਗੰਭੀਰਤਾ ਦਾ ਪਤਾ ਐੱਮ.ਆਰ.ਆਈ ਜਾਂ ਅਗਲੇਰੇ ਟੈਸਟਾਂ ਰਾਹੀਂ ਹੋਵੇਗਾ।
ਪੀਐਮ ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਰਿਸ਼ਭ ਪੰਤ ਦੇ ਹਾਦਸੇ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਗਾਂਧੀ ਨੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ
ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ ਹੈ।