ਸੂਰਤ, 28 ਅਕਤੂਬਰ : ਗੁਜਰਾਤ ਦੇ ਸੂਰਤ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ 7 ਮੈਂਬਰਾਂ ਘਰ ‘ਚੋ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮੱਚ ਗਿਆ। ਇਸ ਸਬੰਧੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਜਾਂਚ ਵਿੱਚ ਜੁੱਟ ਗਈ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਇਹ ਮਾਮਲਾ ਸਮੂਹਿਕ ਖੁਦਕੁਸ਼ੀ ਦਾ ਹੈ, ਪੁਲਿਸ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਸੁਸਾਇਡ ਨੋਟ ਅਨੁਸਾਰ ਵਪਾਰੀ ਦੇ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਇਹ ਖੌਫਨਾਕ ਕਦਮ ਚੁੱਕਿਆ ਅਤੇ ਆਪਣੀ ਜਾਨ ਦੇ ਦਿੱਤੀ। ਪਤਾ ਲੱਗਾ ਹੈ ਕਿ ਮੁਨੀਸ਼ ਸੋਲੰਕੀ ਫਰਨੀਚਰ ਕਾਰੋਬਾਰੀ ਦਾ ਕੰਮ ਕਰਦਾ ਸੀ, ਜਿਸ ਦੀ ਲਾਸ਼ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ ਹੈ। ਇਹ ਵੀ ਪਤਾ ਲੱਗਾ ਹੈ ਕਿ ਰੀਟਾ ਪਤਨੀ ਮਨੀਸ਼ ਸੋਲੰਕੀ, ਪਿਤਾ ਕਾਨੂੰ, ਮਾਂ ਸ਼ੋਭਾ ਅਤੇ ਤਿੰਨ ਛੋਟੇ ਬੱਚੇ ਦਿਸ਼ਾ, ਕਾਵਿਆ ਅਤੇ ਕੁਸ਼ਲ ਦੀ ਮੌਤ ਜ਼ਹਿਰ ਖਾਨ ਨਾਲ ਹੋਈ ਹੈ। ਇਸ ਘਟਨਾਂ ਸਬੰਧੀ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਰਾਕੇਸ਼ ਬਾਰੋਟ ਨੇ ਕਿਹਾ ਕਿ ਇੱਕ ਪਰਿਵਾਰ ਦੇ 7 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਉਸਨੇ ਇੱਕ ਸੁਸਾਈਡ ਨੋਟ ਲਿਖਿਆ ਹੈ ਅਤੇ ਅਸੀਂ ਕਾਰਨ ਦੀ ਪੁਸ਼ਟੀ ਕਰ ਰਹੇ ਹਾਂ। ਖ਼ੁਦਕੁਸ਼ੀ ਦੀਆਂ ਘਟਨਾਵਾਂ ਦਾ ਪਤਾ ਉਸ ਵੇਲੇ ਸਾਹਮਣੇ ਆਇਆ ਜਦੋਂ ਅੱਜ ਸਵੇਰੇ ਮਨੀਸ਼ ਸੋਲੰਕੀ ਨਾਲ ਸੰਪਰਕ ਨਾ ਹੋਣ ਕਾਰਨ ਸਥਾਨਕ ਵਾਸੀ ਚਿੰਤਤ ਹੋ ਗਏ। ਇਲਾਕਾ ਨਿਵਾਸੀਆਂ ਮੁਤਾਬਕ ਸੋਲੰਕੀ ਨੇ ਕਰੀਬ 35 ਤਰਖਾਣ ਅਤੇ ਮਜ਼ਦੂਰ ਰੱਖੇ ਹੋਏ ਸਨ। ਉਹ ਕਾਫੀ ਸਮੇਂ ਤੋਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਵਰਕਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਘਰ ਪਹੁੰਚ ਕੇ ਦਰਵਾਜ਼ਾ ਖੜਕਾਉਣ ‘ਤੇ ਵੀ ਕੋਈ ਜਵਾਬ ਨਹੀਂ ਆਇਆ। ਬਰੋਟ ਨੇ ਦੱਸਿਆ ਕਿ ਘਰ ‘ਚੋਂ ਬਰਾਮਦ ਹੋਏ ਸੁਸਾਈਡ ਨੋਟ ਮੁਤਾਬਕ ਪਰਿਵਾਰ ਨੇ ਕਿਸੇ ਨੂੰ ਪੈਸੇ ਉਧਾਰ ਦਿੱਤੇ ਸਨ ਅਤੇ ਰਕਮ ਵਾਪਸ ਨਾ ਮਿਲਣ ਕਾਰਨ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਸਨ, ਜਿਸ ਕਾਰਨ ਪਰਿਵਾਰ ਨੇ ਇਹ ਕਦਮ ਚੁੱਕਿਆ। ਇਸ ਦੌਰਾਨ ਚਿੰਤਤ ਗੁਆਂਢੀ ਘਰ ਦੀ ਪਿਛਲੀ ਖਿੜਕੀ ਤੋੜ ਕੇ ਅੰਦਰ ਵੜ ਗਏ। ਹਾਲਾਂਕਿ ਪੁਲਿਸ ਨੇ ਅਜੇ ਤੱਕ ਸੁਸਾਈਡ ਨੋਟ ਦੇ ਖਾਸ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਕਥਿਤ ਤੌਰ ‘ਤੇ ਪਰਿਵਾਰ ਦੇ ਵਿੱਤੀ ਸੰਕਟ ਨੂੰ ਨਿਰਾਸ਼ਾਜਨਕ ਕਦਮ ਲਈ ਯੋਗਦਾਨ ਪਾਉਣ ਵਾਲਾ ਕਾਰਕ ਦੱਸਿਆ ਗਿਆ ਹੈ। ਹਾਲਾਂਕਿ ਨੋਟ ‘ਚ ਕਿਸੇ ਖਾਸ ਵਿਅਕਤੀ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।