ਨਵੀਂ ਦਿੱਲੀ, 05 ਮਈ : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 3,962 ਨਵੇਂ ਮਾਮਲੇ ਦਰਜ ਕੀਤੇ ਗਏ ਤੇ 22 ਲੋਕਾਂ ਦੀ ਮੌਤ ਹੋ ਗਈ। ਸਰਗਰਮ ਮਾਮਲਿਆਂ ਦੀ ਗਿਣਤੀ 40,177 ਤੋਂ ਘੱਟ ਕੇ 36,244 ਰਹਿ ਗਈ ਹੈ।ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਅੰਕੜੇ ਜਾਰੀ ਕਰ ਕੇ ਕਿਹਾ ਕਿ 22 ਪੀੜਤਾਂ ਦੀਆਂ ਮੌਤਾਂ ਦੇ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,31,606 ਹੋ ਗਈ ਹੈ। ਦੇਸ਼ ’ਚ ਹੁਣ ਤੱਕ 4,49,60,678 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ’ਚ 7873 ਲੋਕਾਂ ਦੇ ਠੀਕ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,43,92,828 ਹੋ ਗਈ ਹੈ। ਮੰਤਰਾਲੇ ਮੁਤਾਬਕ, ਦੇਸ਼ ’ਚ ਸਰਗਰਮ ਮਾਮਲਿਆਂ ਦੀ ਗਿਣਤੀ ਕੁੱਲ ਪੀੜਤਾਂ ਦੀ 0.08 ਫੀਸਦੀ ਹੈ, ਜਦਕਿ ਰਾਸ਼ਟਰੀ ਰਿਕਵਰੀ ਦਰ 98.73 ਫੀਸਦੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ’ਚ 1,82,294 ਲੋਕਾਂ ਦੀ ਕੋਵਿਡ ਜਾਂਚ ਦੇ ਨਾਲ ਹੁਣ ਤੱਕ ਦੇਸ਼ ’ਚ ਕੁੱਲ 92.72 ਕਰੋੜ ਲੋਕਾਂ ਦੀ ਜਾਂਚ ਹੋ ਚੁੱਕੀ ਹੈ ਜਦਕਿ ਰਾਸ਼ਟਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ’ਚ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।