ਨਵੀਂ ਦਿੱਲੀ, 22 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੱਜ ਰਾਸ਼ਟਰਪਤੀ ਭਵਨ ਵਿੱਚ ਸਿਵਲ ਨਿਵੇਸ਼ ਸਮਾਗਮ ਵਿੱਚ ਸਾਲ 2023 ਲਈ ਪਦਮ ਪੁਰਸਕਾਰ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਪਦਮ ਪੁਰਸਕਾਰਾਂ ਵਿੱਚੋਂ ਛੇ ਪਦਮ ਵਿਭੂਸ਼ਣ, ਨੌਂ ਪਦਮ ਭੂਸ਼ਣ ਅਤੇ 91 ਪਦਮ ਸ੍ਰੀ ਹਨ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 19 ਔਰਤਾਂ ਸ਼ਾਮਲ ਹਨ। ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ। ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।