ਭੁਜ 'ਚ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 9 ਲੋਕਾਂ ਦੀ ਮੌਤ

ਕੱਛ,  21 ਫਰਵਰੀ  2025 : ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿੱਚ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਹਾਦਸੇ 'ਚ 38 ਲੋਕ ਜ਼ਖਮੀ ਦੱਸੇ ਜਾ ਰਹੇ ਹਨ, 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉਡ ਗਏ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੱਛ ਜ਼ਿਲੇ ਦੇ ਕੇਰਾ ਅਤੇ ਮੁੰਦਰਾ ਵਿਚਕਾਰ ਹੋਇਆ। ਜਿੱਥੇ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 45 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਕੁਝ ਲੋਕਾਂ ਨੇ ਐਮਰਜੈਂਸੀ ਨੰਬਰ 'ਤੇ ਫੋਨ ਕਰਕੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜਦੋਂ ਤੱਕ ਲੋਕਾਂ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਨੌਂ ਲੋਕਾਂ ਦੀ ਮੌਤ ਹੋ ਚੁੱਕੀ ਸੀ। ਅਤੇ 38 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। 

ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕੀਤਾ ਦੁੱਖ ਪ੍ਰਗਟ 
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕੱਛ 'ਚ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਕੀਤੀ। ਜਿਸ 'ਚ ਉਨ੍ਹਾਂ ਨੇ ਲਿਖਿਆ, 'ਕੱਛ 'ਚ ਕੇਰਾ-ਮੁੰਦਰਾ ਰੋਡ 'ਤੇ ਹੋਏ ਵਾਹਨ ਹਾਦਸੇ ਦੀ ਦੁਖਦ ਖਬਰ ਤੋਂ ਦੁਖੀ ਹਾਂ। ਪ੍ਰਮਾਤਮਾ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।' ਮੈਂ ਪ੍ਰਮਾਤਮਾ ਅੱਗੇ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।