ਸ਼ਿਮਲਾ, 18 ਜੁਲਾਈ : ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਲੈਂਡ ਸਲਾਈਡ ਨਾਲ ਨੁਕਸਾਨੀ ਨਨਖੜੀ-ਪੰਡਾਧਰ ਰੋਡ ‘ਤੇ ਸ਼ਰਨ ਢਾਂਗ ‘ਤੇ ਸੋਮਵਾਰ ਰਾਤ ਨੂੰ ਇਕ ਕਾਰ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਗੱਡੀ ‘ਚ ਸਵਾਰ ਤਿੰਨ ਲੋਕਾਂ ਦੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਪੰਡਧਾਰ ‘ਚ ਸ਼ਿਵ ਮੰਦਰ ਨੇੜੇ ਲੈਂਡ ਸਲਾਈਡ ਕਾਰਨ ਕਰੀਬ 50 ਮੀਟਰ ਸੜਕ ਗਾਇਬ ਹੋ ਗਈ ਹੈ। ਸੋਮਵਾਰ ਰਾਤ ਇੱਕ ਕਾਰ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗੀ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੀ ਪਛਾਣ ਵੀਰ ਸਿੰਘ ਠਾਕੁਰ ਪੁੱਤਰ ਪ੍ਰਤਾਪ ਸਿੰਘ ਪਿੰਡ ਵਨੋਲਾ ਨੰਨਖੜੀ, ਹਿੰਮਤ ਸਿੰਘ ਪੁੱਤਰ ਸਾਵੀਰ ਦਾਸ ਅਤੇ ਰਤਨ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਸ਼ਿਮਲਾ ਜ਼ਿਲ੍ਹੇ ਦੀ ਨਨਖੜੀ ਤਹਿਸੀਲ ਦੇ ਸ਼ਰਨ ਢਾਂਕ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਹਨ।