ਜੰਮੂ, 12 ਫਰਵਰੀ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਰਾਮਸੂ ਇਲਾਕੇ ‘ਚ ਐਤਵਾਰ ਦੇਰ ਰਾਤ ਇਕ ਘਰ ਨੂੰ ਅੱਗ ਲੱਗਣ ਕਾਰਨ 3 ਭੈਣਾਂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਪੁਲਿਸ ਸੂਤਰਾਂ ਅਨੁਸਾਰ ਉਖੇਰਾਲ ਦੇ ਰਾਮਸੂ ਇਲਾਕੇ ‘ਚ ਬੀਤੀ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਉੱਥੇ ਸੌਂ ਰਹੀਆਂ ਤਿੰਨ ਲੜਕੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਸੂਚਨਾ ਮਿਲਦੇ ਹੀ ਪੁਲਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕਾਂ ਦੀ ਪਛਾਣ ਤਾਜਨਿਹਾਲ ਦੇ ਅਬਦੁਲ ਲਤੀਫ ਲੋਨ ਦੀਆਂ ਬੇਟੀਆਂ ਸਾਨਿਆ ਲਤੀਫ (9), ਸਾਈਕਾ ਬਾਨੋ (15) ਅਤੇ ਬਿਸਮਾ ਬਾਨੋ (18) ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੈਮੋਕ੍ਰੇਟਿਕ ਆਜ਼ਾਦ ਪ੍ਰੋਗਰੈਸਿਵ ਪਾਰਟੀ ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਸਰਕਾਰ ਤੋਂ ਦੁਖੀ ਪਰਿਵਾਰ ਨੂੰ ਮੁਆਵਜ਼ਾ ਅਤੇ ਸਹਾਇਤਾ ਦੇਣ ਦੀ ਮੰਗ ਕੀਤੀ ਹੈ।