ਨਵੀਂ ਦਿੱਲੀ, 14 ਮਾਰਚ : ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਜੈੱਡ ਪਲੱਸ ਸੁਰੱਖਿਆ ਨਾ ਦੇਣ ਦਾ ਕੇਂਦਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਬਾਰੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੇ ਇਕ ਨਿੱਜੀ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਹਨਾਂ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਹੈੱਡਕੁਆਰਟਰ ਤੋਂ ਸੂਚਨਾ ਮਿਲੀ ਹੈ ਕਿ ਮੇਰੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ।
ਮੈਨੂੰ ਸਿਰਫ਼ ਇੱਕ PSO ਦਿੱਤਾ ਗਿਆ ਹੈ, ਉਹ ਵੀ ਪਿਛਲੇ ਤਿੰਨ ਦਿਨਾਂ ਤੋਂ ਨਹੀਂ ਆ ਰਿਹਾ। ਅਜਿਹੇ 'ਚ ਜੇਕਰ ਮੈਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਰਾਜਪਾਲ ਸੀ ਤਾਂ ਮੈਂ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਭੰਗ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੇਰੇ ਕਾਰਜਕਾਲ ਦੌਰਾਨ ਧਾਰਾ 370 ਨੂੰ ਵੀ ਹਟਾ ਦਿੱਤਾ ਗਿਆ ਸੀ।