ਸਿਮਲਾ, 07 ਮਾਰਚ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇ ਤੇ ਧਰਮਪੁਰ ਨੇੜੇ ਪਿੰਡ ਸੁੱਖੀ ਜੌਹਰੀ ਵਿਖੇ ਇੱਕ ਇਨੋਵਾ ਕਾਰ ਨੇ 10 ਲੋਕਾਂ ਨੂੰ ਕੁਚਲ ਦਿੱਤਾ ਅਤੇ 5 ਲੋਕਾਂ ਦੀ ਮੌਤ ਹੋ ਗਈ। ਜਖ਼ਮੀਆਂ ਨੂੰ ਸੋਲਨ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਹਿਮਾਚਲ ਪੁਲਿਸ ਨੇ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਇਨੋਵਾ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਇਹ ਲੋਕ ਕੰਮ 'ਤੇ ਜਾਣ ਲਈ ਪੈਦਲ ਸੜਕ ਤੋਂ ਲੰਘ ਰਹੇ ਸਨ, ਜਦੋਂ ਇਕ ਇਨੋਵਾ ਕਾਰ ਤੇਜ਼ ਰਫਤਾਰ ਨਾਲ ਆਈ ਅਤੇ ਇਨ੍ਹਾਂ ਲੋਕਾਂ ਨੂੰ ਕੁਚਲ ਕੇ ਓਵਰਟੇਕ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਸਥਾਨਕ ਮੀਡੀਆ ਮੁਤਾਬਕ ਇਨਵੋ ਕਾਰ ਟੈਕਸੀ ਸੀ, ਜੋ ਸੋਲਨ ਤੋਂ ਪਰਵਾਨੂ ਵੱਲ ਜਾ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਉਧਰ ਇਨਵੋ ਕਾਰ ਨੂੰ ਕੁਝ ਦੂਰੀ 'ਤੇ ਰੋਕ ਲਿਆ ਗਿਆ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਨੋਵਾ ਕਾਰ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਜਾਂ ਕਾਰ ਦੀ ਬ੍ਰੇਕ ਫੇਲ ਹੋ ਗਈ ਸੀ।