ਊਧਮ ਸਿੰਘ ਨਗਰ, 28 ਮਾਰਚ : ਊਧਮ ਸਿੰਘ ਨਗਰ ਵਿਚ ਗੁਰਦੁਆਰਾ ਨਾਨਕਮੱਤਾ ਵਿਚ ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਤਰਸੇਮ ਸਿੰਘ ਸਵੇਰ ਵੇਲੇ ਸੈਰ ਕਰ ਰਹੇ ਸਨ ਜਦੋਂ ਮੋਟਰ ਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ ਤੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ। ਉੱਤਰਾਖੰਡ ਦੇ ਡੀ ਜੀ ਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਕਤਲ ਸਵੇਰੇ 6.15 ਵਜੇ ਕੀਤਾ ਗਿਆ ਹੈ। ਕਾਰ ਸੇਵਾ ਡੇਰਾ ਮੁਖੀ ਨਾਨਕਮਤਾ ਬਾਬਾ ਤਰਸੇਮ ਸਿੰਘ ਦੀ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮਤਾ ਕਸਬੇ ਵਿੱਚ ਮੋਟਰਸਾਈਕਲ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ 'ਤੇ ਉਸ ਨੂੰ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ (60) ਨੂੰ ਮੋਟਰਸਾਈਕਲ 'ਤੇ ਆਏ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਹਾਦਸੇ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਗੰਭੀਰ ਜ਼ਖਮੀ ਤਰਸੇਮ ਸਿੰਘ ਨੂੰ ਇਲਾਜ ਲਈ ਖਟੀਮਾ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਵਿੱਚ ਤਰਸੇਮ ਸਿੰਘ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਹੈੱਡ ਕੁਆਟਰ ਦਾ ਕਹਿਣਾ ਹੈ ਕਿ ਹਮਲਾਵਰਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਹਮਲਾਵਰਾਂ ਦੀ ਪਛਾਣ ਦਾ ਪਤਾ ਲਗਾਉਣ ਲਈ ਐਸਟੀਐਫ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਇਸ ਘਟਨਾ ਦੀ ਜਾਂਚ ਲਈ ਐਸ.ਆਈ.ਟੀ ਬਣ ਦਿੱਤੀ ਗਈ ਹੈ।