ਨਵੀਂ ਦਿੱਲੀ, 6 ਨਵੰਬਰ : ਮਹਾਦੇਵ ਬੇਟਿੰਗ ਐਪ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਦੇ ਵਿਚਕਾਰ ਕੇਂਦਰ ਸਰਕਾਰ ਨੇ ਐਤਵਾਰ ਨੂੰ ਵੱਡੀ ਕਾਰਵਾਈ ਕੀਤੀ। ਆਈਟੀ ਮੰਤਰਾਲੇ ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਅਤੇ ਹੋਰ 21 ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਮਹਾਦੇਵ ਸੱਟੇਬਾਜ਼ੀ ਐਪ ਤੋਂ ਇਲਾਵਾ, ਕੇਂਦਰ ਸਰਕਾਰ ਨੇ ਜਿਨ੍ਹਾਂ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ, ਉਨ੍ਹਾਂ ਵਿੱਚ ReddyAnnaPristoPro ਵਰਗੇ ਮਸ਼ਹੂਰ ਪਲੇਟਫਾਰਮ ਸ਼ਾਮਲ ਹਨ। ਮਹਾਦੇਵ ਸੱਟੇਬਾਜ਼ੀ ਐਪ ਮਾਮਲੇ 'ਚ ਈਡੀ ਦੀ ਅਗਵਾਈ 'ਚ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਸਿੰਡੀਕੇਟ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ। ਰਿਪੋਰਟਾਂ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਨ੍ਹਾਂ ਆਨਲਾਈਨ ਸੱਟੇਬਾਜ਼ੀ ਐਪਸ ਨੂੰ ਬੈਨ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ਤੋਂ ਬਾਅਦ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 69ਏ ਤਹਿਤ ਹੁਕਮ ਜਾਰੀ ਕੀਤਾ ਗਿਆ ਸੀ।