ਨਵੀਂ ਦਿੱਲੀ, 24 ਦਸੰਬਰ : ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ BF-7 ਨੇ ਪੂਰੀ ਦੁਨੀਆ ਵਿਚ ਫਿਰ ਤੋਂ ਹਾਹਾਕਾਰ ਮਚਾਈ ਹੈ। ਹੁਣ ਇਹ ਵੈਰੀਐਂਟ, ਚੀਨ, ਜਾਪਾਨ, ਅਮਰੀਕਾ ਸਣੇ ਕਈ ਦੇਸ਼ਾਂ ਵਿਚ ਕਹਿਰ ਢਾਹ ਰਿਹਾ ਹੈ। ਚੀਨ ਦੇ ਹਾਲਾਤ ਬੇਹੱਦ ਖਰਾ ਹਨ। ਦੁਨੀਆ ਦੇ ਨਵੀ ਦਿੱਲੀ, 24 ਦਸੰਬਰ : ਕਈ ਦੇਸ਼ਾਂ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਮਚੀ ਤਬਾਹੀ ਵਿਚ ਭਾਰਤ ਵਿਚ ਵੀ ਫਿਰ ਤੋਂ ਮਹਾਮਾਰੀ ਫੈਲਣ ਦੀ ਸ਼ੰਕਾ ਪ੍ਰਗਟਾਈ ਗਈ ਹੈ। ਕੋਰੋਨਾ ਦੇ ਸੰਭਾਵਿਤ ਖਤਰੇ ਨਾਲ ਨਿਪਟਣ ਲਈ ਭਾਰਤ ਸਰਕਾਰ ਅਲਰਟ ‘ਤੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਨਵੀਂ ਗਾਈਡਲਾਈਨ ਜਾਰੀ ਕਰਦੇ ਹੋਏ ਦੁਨੀਆ ਦੇ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਸਿਹਤ ਮੰਤਰੀ ਦੇ ਨਿਰਦੇਸ਼ ਦੇ ਬਾਅਦ ਏਅਰਪੋਰਟ ‘ਤੇ ਸਖਤੀ ਵਧਾ ਦਿੱਤੀ ਗਈ ਹੈ। ਭਾਰਤ ਦੇ ਸਾਰੇ ਹਵਾਈ ਅੱਡਿਆਂ ‘ਤੇ ਰੈਂਡਮ ਟੈਸਟਿੰਗ ਸ਼ੁਰੂ ਕਰ ਦਿੱਤੀ ਗਈ ਹੈ। RT-PCR ਟੈਸਟ ਲਾਜ਼ਮੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਦੇਸ਼ ਵਿਚ ਕੋਵਿਡ ਨਾ ਫੈਲੇ ਇਸ ਲਈ ਜਾਗਰੂਕ ਰਹਿਣਾ ਬਹੁਤ ਜ਼ਰੂੀ ਹੈ। ਚੀਨ, ਜਾਪਾਨ, ਹਾਂਗਕਾਂਗ, ਬੈਂਕਾਕ, ਦੱਖਣੀ ਕੋਰੀਆ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ ਆਰਟੀਪੀਸੀਆਰ ਟੈਸਟ ਲਾਜ਼ੀ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਜੇਕਰ ਪਾਜੀਟਿਵ ਮਿਲਣਗੇ ਤਾਂ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਕਿਸੇ ਵੀ ਦੇਸ਼ ਤੋਂ ਭਾਰਤ ਵਿਚ ਆਉਣ ਦੇ ਬਾਅਦ ਜੇਕਰ ਕਿਸੇ ਨੂੰ ਬੁਖਾਰ ਹੋਵੇਗਾ ਜਾਂ ਕੋਵਿਡ ਟੈਸਟ ਪਾਜੀਟਿਵ ਪਾਇਆ ਗਿਆ ਤਾਂ ਉਨ੍ਹਾਂ ਨੂੰ ਕੁਆਰੰਟਾਈਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਸਕੱਤਰ ਨੇ ਵੀ ਸਾਰੇ ਰਾਜਾਂ ਨੂੰ ਪੱਤਰ ਜਾਰੀ ਕਰਕੇ ਨਵੇਂ ਨਿਰਦੇਸ਼ ਦਿੱਤੇ। ਅੱਜ ਤੋਂ ਦੇਸ਼ ਦੇ ਸਾਰੇ ਏਅਰਪੋਰਟਾਂ ‘ਤੇ ਰੈਂਡਮ ਟੈਸਟਿੰਗ ਸ਼ੁਰੂ ਹੋ ਗਈ ਹੈ। ਜਹਾਜ਼ਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ‘ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਦੂਜੇ ਪਾਸੇ ਕੇਂਰਰ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਰਾਜਾਂ ਦੇ ਅਧਿਕਾਰੀਆਂ ਨਾਲ ਹੋਈ ਬੈਠਕ ਦੇ ਬਾਅਦ ਕੋਰੋਨਾ ਗਾਈਡਲਾਈਨ ਜਾਰੀ ਕਰਦੇ ਹੋਏ ਟੈਸਟ ਟ੍ਰੈਕ ਟ੍ਰੀਡ ਐਂਡ ਵੈਕਸੀਨੇਸ਼ਨ ‘ਤੇ ਧਿਆਨ ਦੇਣ।