ਗੁਹਾਟੀ, 03 ਅਗਸਤ : ਅਸਾਮ ਵਿਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ, 1909 ਤਹਿਤ ਮਾਨਤਾ ਦਿਤੀ ਜਾਵੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਇਕ ਬਿਆਨ ਵਿਚ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਅਸਾਮ ਦੇ ਸਿੱਖ ਭਾਈਚਾਰੇ ਦੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨੂੰ ਮਾਨਤਾ ਦੇ ਚਿੰਨ੍ਹ ਵਜੋਂ, ਕੈਬਨਿਟ ਨੇ ਅਸਾਮ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਬਣਾਉਣ ਦਾ ਫੈਸਲਾ ਕੀਤਾ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਹੁਣ ਤੋਂ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਦੇ ਤਹਿਤ ਆਪਣੇ ਵਿਆਹਾਂ ਨੂੰ ਰਜਿਸਟਰ ਕਰਵਾ ਸਕਦੇ ਹਨ। ਅਸਾਮ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ 'ਇਤਿਹਾਸਕ' ਹੈ ਜੋ "ਅਸਾਮ ਵਿੱਚ 20,000 ਤੋਂ ਵੱਧ ਸਿੱਖ ਭਾਈਚਾਰੇ ਦੀਆਂ ਵਿਲੱਖਣ ਪਰੰਪਰਾਵਾਂ ਦਾ ਸਨਮਾਨ ਕਰਦਾ ਹੈ"।