ਦਿੱਲੀ, 16 ਫਰਵਰੀ : ਦਿੱਲੀ ਦੇ ਅਲੀਪੁਰ ਦੇ ਦਿਆਲ ਮਾਰਕਿਟ ਵਿੱਚ ਸਥਿਤ ਇੱਕ ਪੇਂਟ ਫੈਕਟਰੀ ਵਿੱਚ ਅੱਗ ਲੱਗ ਗਈ। ਦੇਰ ਰਾਤ ਤੱਕ ਹਾਦਸੇ ਵਿੱਚ 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ। ਸ਼ੁੱਕਰਵਾਰ ਸਵੇਰੇ 8 ਮ੍ਰਿਤਕਾਂ ਦੀ ਗਿਣਤੀ ਵਧ ਕੇ 11 ਹੋ ਗਈ ਇਸ ਦੇ ਨਾਲ ਹੀ 4 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਰਾਜਾ ਹਰੀਸ਼ਚੰਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸ਼ਾਮ ਕਰੀਬ 5:30 ਵਜੇ ਵਾਪਰੀ , ਕਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਰਾਤ 9 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਦੱਸਿਆ ਕਿ ਫੈਕਟਰੀ ‘ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਸ-ਪਾਸ ਦੇ ਕੁਝ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਧਮਾਕਾ ਫੈਕਟਰੀ ਵਿੱਚ ਰੱਖੇ ਕੈਮੀਕਲ ਕਾਰਨ ਹੋਇਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਘਟਨਾ ਵੀਰਵਾਰ ਸ਼ਾਮ ਕਰੀਬ 5.30 ਵਜੇ ਵਾਪਰੀ। ਧਮਾਕਾ ਹੁੰਦੇ ਹੀ ਲੋਕ ਬਾਹਰ ਇਕੱਠੇ ਹੋ ਗਏ। ਲੋਕਾਂ ਨੇ ਬਾਲਟੀ ਵਿੱਚ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਿਰ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਡੀਐਫਐਸ ਦੇ ਮੁਖੀ ਅਤੁਲ ਗਰਗ ਨੇ ਇੱਕ ਪੋਸਟ ਵਿੱਚ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਸ਼ਾਮ 5:30 ਵਜੇ ਮਿਲੀ ਤੇ 22 ਫਾਇਰ ਟੈਂਡਰ ਮੌਕੇ ਤੇ ਮੌਜ਼ੂਦ ਸਨ, ਪਰ ਧਮਾਕੇ ਕਾਰਨ ਇਮਰਾਤ ਢਹਿ ਗਈ ਅਤੇ , ਮਜ਼ਦੂਰ ਫੈਕਟਰੀ ਦੇ ਅੰਦਰ ਹੀ ਫਸ ਗਏ, ੳੇੁਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਬੇਹੱਦ ਮੰਦਭਾਗਾ ਦਿਨ ਸੀ, ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਧਮਾਕਾ ਗੋਦਾਮ ਵਿੱਚ ਸਟੋਰ ਕੀਤੇ ਰਸਾਇਣਾਂ ਕਾਰਨ ਹੋਇਆ ਹੈ। ਚਾਰ ਜਖ਼ਮੀਆਂ ਦੀ ਪਛਾਣ ਜੋਤੀ (42), ਦਿiੱਵਆ (20), ਮੋਹਿਤ ਸੋਲੰਕੀ (34) ਅਤੇ ਇੱਕ ਕਾਂਸਟੇਬਲ ਕਰਮਬੀਰ (35) ਵਜੋਂ ਹੋਈ ਹੈ।