ਅਹਿਮਦਾਬਾਦ (ਪੀਟੀਆਈ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਖੇੜਾ ਜ਼ਿਲੇ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 1995 ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵੱਖ-ਵੱਖ ਭਾਈਚਾਰਿਆਂ ਅਤੇ ਜਾਤਾਂ ਦੇ ਲੋਕਾਂ ਨੂੰ ਆਪਸ 'ਚ ਲੜਾਉਣ ਲਈ ਉਕਸਾਉਂਦੀ ਹੈ।
ਭਾਜਪਾ ਨੇ ਸਥਾਈ ਸ਼ਾਂਤੀ ਪ੍ਰਣਾਲੀ ਸਥਾਪਿਤ ਕੀਤੀ
ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਕਾਂਗਰਸ ਦੀ ਹਮਾਇਤ ਨਾਲ ਪਹਿਲਾਂ ਗੁਜਰਾਤ ਵਿੱਚ ਸਮਾਜ ਵਿਰੋਧੀ ਅਨਸਰ ਹਿੰਸਾ ਕਰਦੇ ਸਨ। ਉਨ੍ਹਾਂ ਕਿਹਾ ਕਿ ਸਾਲ 2002 'ਚ ਅਪਰਾਧੀਆਂ ਨੂੰ ਸਬਕ ਸਿਖਾਉਣ ਤੋਂ ਬਾਅਦ ਸੂਬੇ 'ਚ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਗਾ ਦਿੱਤੀ ਸੀ | ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਗੁਜਰਾਤ ਵਿੱਚ ਸਥਾਈ ਸ਼ਾਂਤੀ ਪ੍ਰਣਾਲੀ ਸਥਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਫਰਵਰੀ 2002 'ਚ ਗੋਧਰਾ ਰੇਲਵੇ ਸਟੇਸ਼ਨ 'ਤੇ ਟਰੇਨ ਸਾੜਨ ਦੀ ਘਟਨਾ ਤੋਂ ਬਾਅਦ ਗੁਜਰਾਤ ਦੇ ਕਈ ਹਿੱਸਿਆਂ 'ਚ ਵੱਡੇ ਪੱਧਰ 'ਤੇ ਹਿੰਸਾ ਹੋਈ ਸੀ।
ਕਾਂਗਰਸ ਦੇ ਰਾਜ ਦੌਰਾਨ ਫਿਰਕੂ ਦੰਗੇ
ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਖੇੜਾ ਜ਼ਿਲ੍ਹੇ ਦੇ ਮਹੂਧਾ ਕਸਬੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ, ਉਸਨੇ ਦੋਸ਼ ਲਾਇਆ, “1995 ਤੋਂ ਪਹਿਲਾਂ ਕਾਂਗਰਸ ਦੇ ਰਾਜ ਦੌਰਾਨ ਗੁਜਰਾਤ ਵਿੱਚ ਫਿਰਕੂ ਦੰਗੇ ਵੱਡੇ ਪੱਧਰ 'ਤੇ ਹੁੰਦੇ ਸਨ। ਕਾਂਗਰਸ ਸੂਬੇ ਵਿੱਚ ਵੱਖ-ਵੱਖ ਫਿਰਕਿਆਂ ਅਤੇ ਜਾਤਾਂ ਦੇ ਲੋਕਾਂ ਨੂੰ ਆਪਸ ਵਿੱਚ ਲੜਨ ਲਈ ਉਕਸਾਉਂਦੀ ਸੀ।
ਕਾਂਗਰਸ ਨੇ ਦੰਗਿਆਂ ਨਾਲ ਆਪਣਾ ਵੋਟ ਬੈਂਕ ਮਜ਼ਬੂਤ ਕੀਤਾ
ਸ਼ਾਹ ਨੇ ਕਿਹਾ ਕਿ ਗੁਜਰਾਤ ਵਿੱਚ ਅਜਿਹੇ ਦੰਗਿਆਂ ਰਾਹੀਂ ਕਾਂਗਰਸ ਨੇ ਆਪਣਾ ਵੋਟ ਬੈਂਕ ਮਜ਼ਬੂਤ ਕੀਤਾ, ਜਿਸ ਨਾਲ ਇੱਕ ਵੱਡੇ ਵਰਗ ਨਾਲ ਬੇਇਨਸਾਫ਼ੀ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਤ ਵਿੱਚ 2002 ਦੇ ਦੰਗੇ ਇਸ ਲਈ ਹੋਏ ਸਨ ਕਿਉਂਕਿ ਕਾਂਗਰਸ ਦੀ ਲੰਬੇ ਸਮੇਂ ਤੋਂ ਹਮਾਇਤ ਕਾਰਨ ਅਪਰਾਧੀ ਹਿੰਸਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਕਿਹਾ, 'ਸਾਲ 2022 'ਚ ਉਨ੍ਹਾਂ ਨੂੰ ਸਬਕ ਸਿਖਾਉਣ ਤੋਂ ਬਾਅਦ ਸਮਾਜ ਵਿਰੋਧੀ ਅਨਸਰਾਂ ਨੇ ਹਿੰਸਾ ਛੱਡ ਦਿੱਤੀ। ਭਾਜਪਾ ਨੇ ਫਿਰਕੂ ਹਿੰਸਾ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਗੁਜਰਾਤ ਵਿੱਚ ਸਥਾਈ ਸ਼ਾਂਤੀ ਕਾਇਮ ਕੀਤੀ ਹੈ।