ਅਸੀਂ ਬਹਾਦਰ ਸ਼ਹੀਦਾਂ ਦੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸੰਸਦ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ: ਮੁਰਮੂ

ਨਵੀਂ ਦਿੱਲੀ, 13 ਦਸੰਬਰ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ 2001 ਵਿੱਚ ਅੱਜ ਦੇ ਦਿਨ ਸੰਸਦ ਦੀ ਰੱਖਿਆ ਕਰਦੇ ਹੋਏ ਸਰਵਉੱਚ ਕੁਰਬਾਨੀ ਦਿੱਤੀ ਅਤੇ ਕਿਹਾ ਕਿ ਰਾਸ਼ਟਰ ਉਨ੍ਹਾਂ ਦਾ ਬਹੁਤ ਧੰਨਵਾਦੀ ਹੈ। ਅਤਿਵਾਦ ਨਾਲ ਲੜਨ ਲਈ ਭਾਰਤ ਦੇ ਅਟੱਲ ਸੰਕਲਪ ਨੂੰ ਦੁਹਰਾਉਂਦੇ ਹੋਏ, ਮੁਰਮੂ ਨੇ ਕਿਹਾ ਕਿ ਦੇਸ਼ ਅਤਿਵਾਦ ਤਾਕਤਾਂ ਦੇ ਖ਼ਿਲਾਫ਼ ਇਕਜੁੱਟ ਹੈ। ਪਾਕਿਸਤਾਨ ਦੇ ਅਤਿਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨੇ 2001 'ਚ ਅੱਜ ਦੇ ਹੀ ਦਿਨ ਸੰਸਦ ਕੰਪਲੈਕਸ 'ਤੇ ਹਮਲਾ ਕੀਤਾ ਸੀ, ਜਿਸ 'ਚ 9 ਲੋਕ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਸਾਰੇ ਪੰਜ ਅਤਿਵਾਦੀਆਂ ਨੂੰ ਵੀ ਮਾਰ ਦਿੱਤਾ ਸੀ। 'ਐਕਸ' 'ਤੇ ਇੱਕ ਪੋਸਟ ਵਿੱਚ, ਰਾਸ਼ਟਰਪਤੀ ਨੇ ਕਿਹਾ, "ਮੈਂ ਉਨ੍ਹਾਂ ਨਾਇਕਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਂਟ ਕਰਦੀ ਹਾਂ ਜਿਨ੍ਹਾਂ ਨੇ 2001 ਵਿੱਚ ਅੱਜ ਦੇ ਦਿਨ ਸਾਡੀ ਸੰਸਦ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।" ਉਨ੍ਹਾਂ ਦੀ ਹਿੰਮਤ ਅਤੇ ਨਿਰਸਵਾਰਥ ਸੇਵਾ ਸਾਨੂੰ ਪ੍ਰੇਰਨਾ ਦਿੰਦੀ ਰਹੇਗੀ। ਰਾਸ਼ਟਰ ਉਨ੍ਹਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਦਾ ਤਹਿ ਦਿਲੋਂ ਧੰਨਵਾਦੀ ਹੈ।” ਉਨ੍ਹਾਂ ਕਿਹਾ, “ਇਸ ਦਿਨ ਮੈਂ ਅਤਿਵਾਦ ਨਾਲ ਲੜਨ ਲਈ ਭਾਰਤ ਦੇ ਅਟੁੱਟ ਸੰਕਲਪ ਨੂੰ ਦੁਹਰਾਉਂਦੀ ਹਾਂ। ਸਾਡਾ ਦੇਸ਼ ਅਤਿਵਾਦੀ ਤਾਕਤਾਂ ਵਿਰੁੱਧ ਇਕਜੁੱਟ ਹੈ।