ਬੇਲਾਗਾਵੀ, 20 ਮਾਰਚ : ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਕਰਨਾਟਕ ਦੇ ਬੇਲਾਗਾਵੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ 'ਚ ਕਿਹਾ ਕਿ ਕੇਂਦਰ ਸਰਕਾਰ ਬੇਰੁਜ਼ਗਾਰੀ ਘਟਾਉਣ ਲਈ ਕੁਝ ਨਹੀਂ ਕਰ ਰਹੀ ਹੈ। ਇਸ ਲਈ ਕਾਂਗਰਸ ਪਾਰਟੀ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ 3,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਡਿਪਲੋਮਾ ਹੋਲਡਰਾਂ ਨੂੰ ਦੋ ਸਾਲਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਯੁਵਾ ਧਵਨੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ....
ਰਾਸ਼ਟਰੀ
ਨਵੀਂ ਦਿੱਲੀ, 20 ਮਾਰਚ : ਵਿਦੇਸ਼ ਮੰਤਰਾਲੇ ਨੇ ਐਤਵਾਰ ਦੇਰ ਰਾਤ ਭਾਰਤ ਵਿੱਚ ਬ੍ਰਿਟੇਨ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਕੁਝ ਖਾਲਿਸਤਾਨ ਪੱਖੀ ਸਮੂਹਾਂ ਦੁਆਰਾ ਕਥਿਤ ਤੌਰ 'ਤੇ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਤੋਂ ਤਿਰੰਗਾ ਉਤਾਰਨ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੰਤਰਾਲੇ ਦੇ ਇੱਕ ਬਿਆਨ ਦੇ ਨਾਲ ਟਵੀਟ ਕੀਤਾ ਕਿ ਭਾਰਤ ਨੇ ਯੂਕੇ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਕੁਝ ਖਾਲਿਸਤਾਨੀ ਸਮੂਹਾਂ ਨੇ ਆਪ-ਮੁਹਾਰੇ ਕੱਟੜਪੰਥੀ....
ਬਿਰਸੀ,19 ਮਾਰਚ : ਮੱਧ ਪ੍ਰਦੇਸ਼ ਦੇ ਬਾਲਾਘਾਟ ਵਿਚ ਵੱਡਾ ਹਾਦਸਾ ਵਾਪਰ ਗਿਆ। ਕਰਿਨਾਪੁਰ ਥਾਣਾ ਖੇਤਰ ਵਿਚ ਇਕ ਚਾਰਟਰਡ ਪਲੇਨ ਕ੍ਰੈਸ਼ ਹੋ ਗਿਆ। ਘਟਨਾ ਵਿਚ ਟ੍ਰੇਨੀ ਪਾਇਲਟ ਤੇ ਇੰਸਟ੍ਰਕਟਰ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਬਿਰਸੀ ਏਅਰਪੋਰਟ ਤੋਂ ਟ੍ਰੇਨੀ ਏਅਰਕ੍ਰਾਫਟ ਨੇ ਉਡਾਣ ਭਰੀ ਸੀ ਜਿਸ ਵਿਚ ਟ੍ਰੇਨੀ ਪਾਇਲਟ ਮੋਹਿਤ ਤੇ ਮਹਿਲਾ ਟ੍ਰੇਨੀ ਵਰਸੁਕਾ ਦੋਵੇਂ ਮੌਜੂਦ ਸਨ। ਉਡਾਣ ਭਰਨ ਦੇ ਲਗਭਗ 15 ਮਿੰਟ ਬਾਅਦ ਹੀ ਉਸ ਦੇ ਕ੍ਰੈਸ਼ ਹੋਣ ਦੀ ਜਾਣਕਾਰੀ....
ਵਿਦੇਸ਼ ਮੰਤਰੀ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਮੁੱਦੇ 'ਤੇ ਪੂਰਨ ਸਹਿਯੋਗ ਦਾ ਭਰੋਸਾ, ਸਾਹਨੀ ਨੇ ਪੀੜਤ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਨਵੀਂ ਦਿੱਲੀ, 19 ਮਾਰਚ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ਨੀਵਾਰ ਨੂੰ ਸ਼੍ਰੀ ਐੱਸ. ਜੈਸ਼ੰਕਰ ਨੂੰ ਇਕ ਮੰਗ ਪੱਤਰ ਸੌਂਪਿਆ ਅਤੇ ਕੈਨੇਡਾ ਨੂੰ 700 ਭਾਰਤੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਰੋਕਣ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਜਿਸ 'ਤੇ ਐੱਸ ਜੈਸ਼ੰਕਰ ਨੇ ਮਾਮਲੇ....
ਨਵੀਂ ਦਿੱਲੀ, 19 ਮਾਰਚ : ਵਿਦੇਸ਼ ਮੰਤਰਾਲੇ ਦੀ ਕਮੇਟੀ ਦੀ ਬੈਠਕ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬ੍ਰਿਟੇਨ 'ਚ ਦਿੱਤੇ ਬਿਆਨ 'ਤੇ ਸਫਾਈ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਬਿਆਨ ਕਿਸੇ ਦੇਸ਼ ਜਾਂ ਸਰਕਾਰ ਬਾਰੇ ਨਹੀਂ ਸੀ। ਰਾਹੁਲ ਨੇ ਕਿਹਾ- ਮੇਰਾ ਬਿਆਨ ਇੱਕ ਵਿਅਕਤੀ ਬਾਰੇ ਸੀ। ਮੈਂ ਭਾਰਤ ਦੇ ਲੋਕਤੰਤਰ ਦੀ ਗੱਲ ਕੀਤੀ। ਕਿਸੇ ਹੋਰ ਦੇਸ਼ ਨੂੰ ਇਸ ਮੁੱਦੇ 'ਤੇ ਦਖਲ ਦੇਣ ਲਈ ਨਹੀਂ ਕਿਹਾ ਗਿਆ ਹੈ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਭਾਰਤੀ ਲੋਕਤੰਤਰ 'ਤੇ ਹੀ ਸਵਾਲ ਖੜ੍ਹੇ ਕੀਤੇ....
ਗੁਜਰਾਤ, 19 ਮਾਰਚ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਗੁਜਰਾਤ ਦੇ ਜੂਨਾਗੜ੍ਹ ਵਿੱਚ ਹਨ। ਇਸ ਦੌਰਾਨ ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਜੈਵਿਕ ਉਤਪਾਦਾਂ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਮਨਜ਼ੂਰ ਰਾਸ਼ਟਰੀ ਪੱਧਰ ਦੀਆਂ ਬਹੁ-ਰਾਜੀ ਸਹਿਕਾਰੀ ਸਭਾਵਾਂ ਕਿਸਾਨਾਂ ਦੀ ਆਮਦਨ ਵਿੱਚ ਕਈ ਗੁਣਾ ਵਾਧਾ ਕਰਨ ਵਿੱਚ ਸਹਾਈ ਹੋਣਗੀਆਂ। ਅਮਿਤ ਸ਼ਾਹ ਇੱਥੇ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਕਮੇਟੀ (ਏ.ਪੀ.ਐੱਮ.ਸੀ.) ਦੇ 'ਕਿਸਾਨ ਭਵਨ' ਦਾ ਉਦਘਾਟਨ....
ਤਿਰੂਚਿਰਾਪੱਲੀ, 19 ਮਾਰਚ : ਤਿਰੂਚਿਰਾਪੱਲੀ ਜ਼ਿਲ੍ਹੇ 'ਚ ਐਤਵਾਰ ਤੜਕੇ ਇਕ ਮਿਨੀਵੈਨ ਦੇ ਇਕ ਲਾਰੀ ਨਾਲ ਟਕਰਾਉਣ ਕਾਰਨ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੇ ਸਮੇਂ ਗੱਡੀ ਵਿੱਚ ਕੁੱਲ ਨੌਂ ਲੋਕ ਸਵਾਰ ਸਨ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।ਪੁਲਿਸ ਨੇ ਦੱਸਿਆ ਕਿ ਬਾਕੀ ਮਰਨ ਵਾਲਿਆਂ ਵਿੱਚ ਚਾਰ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਤਿੰਨ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਰੇਵਾੜੀ, 19 ਮਾਰਚ : ਹਰਿਆਣਾ ਦੇ ਰੇਵਾੜੀ ਜ਼ਿਲੇ 'ਚ ਇਕ ਹੀ ਪਰਿਵਾਰ ਦੇ 3 ਮਾਸੂਮ ਬੱਚਿਆਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਜਦਕਿ ਉਨ੍ਹਾਂ ਦੇ ਮਾਤਾ-ਪਿਤਾ ਬੁਰੀ ਝੁਲਸ ਗਏ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਕਾਰਨ ਘਰ ਦੇ ਮੁਖੀ ਨੇ ਇਹ ਕਦਮ ਚੁੱਕਿਆ। ਜਦੋਂ ਗੁਆਂਢੀ ਉਨ੍ਹਾਂ ਨੂੰ ਬਚਾਉਣ ਲਈ ਪੁੱਜੇ ਤਾਂ ਪੰਜਾਂ ਦੀਆਂ ਲੱਤਾਂ ਰੱਸੀ ਨਾਲ ਬੰਨ੍ਹੀਆਂ ਹੋਈਆਂ ਸਨ। ਥਾਣਾ ਕਸੌਲਾ ਦੀ ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਜੋੜੇ ਨੂੰ ਰੋਹਤਕ ਪੀਜੀਆਈ ਵਿੱਚ ਭਰਤੀ....
ਦੇਹਰਾਦੂਨ, 19 ਮਾਰਚ : ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਨਾਲ ਲੱਗਦੀ ਹਿਮਾਚਲ ਸਰਹੱਦ 'ਤੇ ਦਰਦਨਾਕ ਹਾਦਸਾ ਵਾਪਰਿਆ। ਜਿਨ੍ਹਾਂ ਦੀ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਹਿਮਾਚਲ ਅਤੇ ਦੋ ਵਿਕਾਸਨਗਰ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਵਿਕਾਸ ਨਗਰ ਤੋਂ ਮੀਨਸ ਵੱਲ ਜਾ ਰਹੀ ਇਕ ਕਾਰ ਹਿਮਾਚਲ ਅਤੇ ਉੱਤਰਾਖੰਡ ਸੀਮਾ ਨੇੜੇ ਕਵਾਣੂ-ਮੀਨਾਸ ਰੋਡ 'ਤੇ ਬੇਕਾਬੂ ਹੋ ਕੇ ਇਕ ਖਾਈ 'ਚ ਜਾ ਡਿੱਗੀ ਅਤੇ ਸਿੱਧੀ ਟਨ ਨਦੀ 'ਚ ਜਾ ਵੜੀ। ਦੱਸਿਆ ਜਾ....
ਪੀਐੱਮ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ ਨਵੀਂ ਦਿੱਲੀ, ਜੇਐੱਨਐੱਨ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ 'ਗਵਰਨਰ ਆਫ ਦਿ ਈਅਰ' ਐਵਾਰਡ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅਜਿਹਾ ਸਨਮਾਨ ਮਿਲਣਾ ਦੇਸ਼ ਲਈ ਬੜੇ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 'ਗਵਰਨਰ ਆਫ ਦਿ ਈਅਰ' ਐਵਾਰਡ 2023 ਦਾ ਐਲਾਨ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਕੋਰੋਨਾ ਅਤੇ ਫਿਰ ਰੂਸ-ਯੂਕਰੇਨ ਯੁੱਧ ਦੇ ਦੋ....
ਨਵੀਂ ਦਿੱਲੀ, ਏਜੰਸੀ : ਸੰਸਦ ਦੇ ਬਜਟ ਸੈਸ਼ਨ ਦਾ ਦੂਸਰਾ ਪੜਾਅ ਵੀ ਪਹਿਲੇ ਵਾਂਗ ਹੈ। ਇਕ ਪਾਸੇ ਸੱਤਾਧਾਰੀ ਪਾਰਟੀ ਰਾਹੁਲ ਗਾਂਧੀ ਵੱਲੋਂ ਲੰਡਨ ’ਚ ਦਿੱਤੇ ਆਪਣੇ ਬਿਆਨ ਲਈ ਮਾਫ਼ੀ ਮੰਗਣ ਦੀ ਮੰਗ ’ਤੇ ਅੜੀ ਹੋਈ ਹੈ ਤਾਂ ਦੂਜੇ ਪਾਸੇ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਵਿਚ ਜੇਪੀਸੀ ਦੀ ਮੰਗ ਨੂੰ ਲੈ ਕੇ ਸੰਸਦ ਵਿਚ ਵੀ ਕਾਫੀ ਹੰਗਾਮਾ ਕੀਤਾ ਹੈ। ਸੰਸਦ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਇਸ ਧਰਨੇ ਵਿਚ ਸੋਨੀਆ, ਰਾਹੁਲ ਗਾਂਧੀ ਸਮੇਤ ਕਈ....
ਤੇਲੰਗਾਨਾ, 17 ਮਾਰਚ : ਤੇਲੰਗਾਨਾ ਦੇ ਸਿਕੰਦਰਾਬਾਦ 'ਚ ਸਵਪਨਾਲੋਕ ਕੰਪਲੈਕਸ 'ਚ ਅੱਗ ਲੱਗਣ ਕਾਰਨ 4 ਲੜਕੀਆਂ ਸਮੇਤ 6 ਦੀ ਮੌਤ ਹੋ ਗਈ। ਜਾਨ ਗਵਾਉਣ ਵਾਲੇ 6 ਲੋਕਾਂ ਵਿਚ 4 ਲੜਕੀਆਂ ਅਤੇ 2 ਲੜਕੇ ਹਨ। ਦੱਸ ਦੇਈਏ ਕਿ ਇਹ ਬਹੁਮੰਜ਼ਿਲਾ ਵਪਾਰਕ ਕੰਪਲੈਕਸ ਹੈ। ਹੈਦਰਾਬਾਦ ਉੱਤਰੀ ਜ਼ੋਨ ਦੀ ਡੀਸੀਪੀ ਚੰਦਨਾ ਦੀਪਤੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਲੱਗੇਗਾ, ਹਾਲਾਂਕਿ ਸੰਭਾਵਨਾ ਹੈ ਕਿ ਇਨ੍ਹਾਂ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੋ ਸਕਦੀ ਹੈ। “ਸਾਨੂੰ ਸੂਚਨਾ ਮਿਲੀ ਹੈ ਕਿ ਛੇ....
ਮੰਡਲਾ, 16 ਮਾਰਚ : ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੇੱਡੀ ਤੇ ਮੇਜਰ ਜਯੰਤ ਏ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਰੱਖਿਆ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ। ਇੰਡੀਅਨ ਆਰਮੀ ਨੇ ਇਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਰੁਣਾਚਲ ਪ੍ਰਦੇਸ਼ ਵਿੱਚ ਬੋਮਡਿਲਾ ਦੇ ਪੱਛਮ ਵਿੱਚ ਮਾਂਡਲਾ ਦੇ ਕੋਲ ਵੀਰਵਾਰਨੂੰ....
ਨਵੀਂ ਦਿੱਲੀ, 16 ਮਾਰਚ : ਲੰਡਨ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਭਾਸ਼ਣ ‘ਚ ਅਜਿਹਾ ਕੁਝ ਵੀ ਨਹੀਂ ਸੀ, ਜੋ ਮੈਂ ਪਬਲਿਕ ਰਿਕਾਰਡ ‘ਚੋਂ ਨਾ ਕੱਢਿਆ ਹੋਵੇ। ਇਹ ਸਾਰਾ ਮਾਮਲਾ ਡਿਸਟ੍ਰੈਕਟ ਕਰਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਮੁੱਦੇ ਤੋਂ ਡਰੇ ਹੋਏ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਅਡਾਨੀ ਨਾਲ ਕੀ ਸਬੰਧ ਹੈ। ਪ੍ਰੈਸ ਕਾਨਫਰੰਸ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਲੰਡਨ 'ਚ ਦਿੱਤੇ ਭਾਸ਼ਣ ਦੇ....
ਏਜੰਸੀ, ਨਵੀਂ ਦਿੱਲੀ : ਭਾਰਤ ਨੇ ਰੂਸ ਨੂੰ ਯੂਕਰੇਨ ਵਿੱਚ ਚੱਲ ਰਹੇ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਤੋਂ ਰੋਕਿਆ ਹੈ। ਭਾਰਤ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਨਾਰਵੇਈ ਨੋਬਲ ਕਮੇਟੀ ਦੇ ਉਪ ਨੇਤਾ ਆਸਲ ਟੋਜੇ ਨੇ ਵੀਰਵਾਰ ਨੂੰ ਕਿਹਾ ਕਿ ਵਿਸ਼ਵ ਨੂੰ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਅਜਿਹੇ ਹੋਰ ਦਖਲ ਦੀ ਲੋੜ ਹੈ। ਟੋਜੇ ਨੇ ਕਿਹਾ ਕਿ ਭਾਰਤ ਦਾ ਦਖ਼ਲ ਰੂਸ ਨੂੰ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੇ ਨਤੀਜਿਆਂ ਬਾਰੇ ਯਾਦ ਦਿਵਾਉਣ ਵਿਚ ਬਹੁਤ ਮਦਦਗਾਰ ਰਿਹਾ। ਉਨ੍ਹਾਂ ਕਿਹਾ ਕਿ ਭਾਰਤ ਉੱਚੀ....