ਨਾਦੇੜ, 28 ਜਨਵਰੀ 2025 : ਤਖ਼ਤ ਸ੍ਰੀ ਅਬਿਚਲ ਨਗਰ ਸਾਹਿਬ ਵਿਖੇ ਦਸਮੇਸ਼ ਪਿਤਾ, ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਿੰਘਾਸਨ ਤਖ਼ਤ ਸਾਹਿਬ ਦੀ ਸੇਵਾ ਦੇ 25 ਸਾਲ ਪੂਰੇ ਹੋਣ ਤੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਵੀਰ ਸਿੰਘ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਬਾਬਾ ਕੁਲਵੰਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੱਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿ ਦੇ....
ਰਾਸ਼ਟਰੀ

ਬਾਗਪਤ, 28 ਜਨਵਰੀ 2025 : ਬਾਗਪਤ 'ਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਭੀੜ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਬਰੌਟ 'ਚ ਭਗਵਾਨ ਆਦਿਨਾਥ ਦੇ ਨਿਰਵਾਣ ਲੱਡੂ ਉਤਸਵ ਲਈ ਸਜਾਇਆ ਗਿਆ 65 ਫੁੱਟ ਉੱਚਾ ਸਟੇਜ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਢਹਿ ਗਿਆ। ਉਚਾਈ ਤੋਂ ਡਿੱਗਣ, ਮਲਬੇ ਹੇਠ ਦੱਬਣ ਅਤੇ ਭਗਦੜ ਮਚਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 75 ਤੋਂ ਵੱਧ ਜ਼ਖਮੀ ਹੋ ਗਏ। 20 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ....

ਬਰੇਲੀ, 28 ਜਨਵਰੀ 2025 : ਯੂਪੀ ਦੇ ਬਰੇਲੀ 'ਚ 11ਵੀਂ ਜਮਾਤ ਦੀ ਵਿਦਿਆਰਥਣ ਨੇ ਪ੍ਰੀਖਿਆ ਦੌਰਾਨ ਪੀਰੀਅਡ ਆਉਣ 'ਤੇ ਪ੍ਰਿੰਸੀਪਲ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ। ਵਿਦਿਆਰਥਣ ਦੀ ਮਦਦ ਕਰਨ ਦੀ ਬਜਾਏ ਉਸਨੂੰ ਇੱਕ ਘੰਟੇ ਲਈ ਪ੍ਰਿੰਸੀਪਲ ਨੇ ਕਲਾਸ ਦੇ ਬਾਹਰ ਖੜ੍ਹਾ ਕੀਤਾ ਗਿਆ। ਦੱਸ ਦੇਈਏ ਕਿ ਪੀੜਤ ਲੜਕੀ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਸਕੂਲ ਵਿੱਚ 25 ਜਨਵਰੀ ਨੂੰ ਇਮਤਿਹਾਨ ਸੀ ਅਤੇ ਇਸੇ ਦੌਰਾਨ ਵਿਦਿਆਰਥਣ ਦੇ ਪੀਰੀਅਡ ਸ਼ੁਰੂ ਹੋ ਗਏ। ਉਹ ਪ੍ਰੀਖਿਆ ਛੱਡ ਨਹੀਂ ਸਕਦੀ ਸੀ, ਇਸ ਲਈ....

ਫਤਿਹਾਬਾਦ, 27 ਜਨਵਰੀ 2027 : ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ 'ਚ ਸਵਾਰ ਲੋਕ ਮਹਾਕੁੰਭ ਤੋਂ ਦਿੱਲੀ ਪਰਤ ਰਹੇ ਸਨ। ਇਹ ਲੋਕ ਬੀਹਾ ਦੇ ਮੋਤੀਹਾਰੀ ਦੇ ਰਹਿਣ ਵਾਲੇ ਸਨ। ਇਸ ਦੌਰਾਨ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚ ਸਵਾਰ ਇੱਕੋ ਪਰਿਵਾਰ ਦੇ ਚਾਰ....

ਨਵੀਂ ਦਿੱਲੀ, 25 ਜਨਵਰੀ 2025 : ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣਾ ਤੀਜਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਹੈੱਡਕੁਆਰਟਰ 'ਤੇ ਸੰਕਲਪ ਪੱਤਰ ਦਾ ਭਾਗ-3 ਜਾਰੀ ਕਰਦੇ ਹੋਏ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਵਰਗਾ ਝੂਠ ਬੋਲਣ ਵਾਲਾ ਵਿਅਕਤੀ ਨਹੀਂ ਦੇਖਿਆ। ਇਸ ਤੋਂ ਪਹਿਲਾਂ ਸੰਕਲਪ ਪੱਤਰ ਦਾ ਪਹਿਲਾ ਹਿੱਸਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ 17....

ਰਾਸ਼ਟਰਪਤੀ ਮੁਰਮੂ ਨੇ 76ਵੇਂ ਗਣਤੰਤਰ ਦਿਵਸ ਮੌਕੇ 'ਤੇ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 25 ਜਨਵਰੀ 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਦੇਸ਼ ਨੂੰ ਵਧਾਈ ਦੇ ਕੇ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਇੱਕ ਜਿਉਂਦਾ ਜਾਗਦਾ ਦਸਤਾਵੇਜ਼ ਹੈ, ਜੋ ਸਾਡੀ ਸਮਾਜਿਕ ਪਛਾਣ ਦਾ ਮੂਲ ਆਧਾਰ ਹੈ।ਕਿਸੇ ਕੌਮ ਦੇ ਇਤਿਹਾਸ ਵਿੱਚ 75 ਸਾਲ ਦਾ ਇਤਿਹਾਸ ਅੱਖ ਝਪਕਣ ਵਾਂਗ ਹੁੰਦਾ ਹੈ....

ਨਵੀਂ ਦਿੱਲੀ, 25 ਜਨਵਰੀ 2025 : ਵਿੱਤੀ ਸਿਹਤ ਦੇ ਲਿਹਾਜ ਨਾਲ ਓਡੀਸ਼ਾ, ਛੱਤੀਸਗੜ੍ਹ, ਗੋਆ, ਗੁਜਰਾਤ ਵਰਗੇ ਸੂਬਿਆਂ ਦੀ ਸਥਿਤੀ ਮਜ਼ਬੂਤ ਨਜ਼ਰ ਆਉਂਦੀ ਹੈ ਜਦੋਂਕਿ ਪੰਜਾਬ, ਆਂਧਰਾ ਪ੍ਰਦੇਸ਼, ਬੰਗਾਲ, ਕੇਰਲ ਦੀ ਵਿੱਤੀ ਸਿਹਤ ਖਰਾਬ ਹੈ। ਇਨ੍ਹਾਂ ਸੂਬਿਆਂ ਦੀ ਸਰਕਾਰ ਨੂੰ ਵਿੱਤੀ ਸਿਹਤ ਸੁਧਾਰਨ ਲਈ ਕਾਫੀ ਯਤਨ ਕਰਨੇ ਪੈਣਗੇ। ਨੀਤੀ ਆਯੋਗ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 18 ਵੱਡੇ ਸੂਬਿਆਂ ਦਾ ਵਿੱਤੀ ਸਿਹਤ ਸੂਚਕ ਅੰਕ ਜਾਰੀ ਕੀਤਾ ਹੈ। ਇਹ ਸੂਚਕ ਅੰਕ ਵਿੱਤੀ ਸਾਲ 2022-23 'ਚ ਸੂਬਿਆਂ ਦੀ ਵਿੱਤੀ....

ਲਖਨਊ, 24 ਜਨਵਰੀ, 2025 : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਕਿਸਾਨ ਪਥ 'ਤੇ ਅਯੁੱਧਿਆ ਰੋਡ 'ਤੇ ਪਿੰਡ ਅਨੌਰਾ ਕੋਲ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਅਤੇ ਓਮਿਨੀ ਕਾਰ 'ਚ ਸਵਾਰ 13 ਵਿਅਕਤੀਆਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 9 ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਓਮਿਨੀ ਪੂਰੀ ਤਰ੍ਹਾਂ ਨਾਲ ਕੁਚਲ ਗਈ। ਮ੍ਰਿਤਕਾਂ 'ਚੋਂ ਤਿੰਨ ਲਖਨਊ ਅਤੇ ਇਕ ਮੁਜ਼ੱਫਰਨਗਰ....

ਭੰਡਾਰਾ, 24 ਜਨਵਰੀ, 2025 : ਮਹਾਰਾਸ਼ਟਰ ਦੇ ਭੰਡਾਰਾ ਵਿਚ ਅੱਜ ਸਵੇਰੇ ਆਰਡੀਨੈਂਸ ਫੈਕਟਰੀ ਵਿਚ ਕਈ ਧਮਾਕੇ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਸਵੇਰੇ ਤੜਕੇ ਵਾਪਰਿਆ। ਜਾਣਕਾਰੀ ਅਨੁਸਾਰ ਫੈਕਟਰੀ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ, ਜਿਸ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਸ ਵਿਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਇਲਾਕੇ ਦੇ ਲੋਕ ਹਿੱਲ ਗਏ। ਧਮਾਕੇ ਦੀ ਖਬਰ ਤੋਂ ਬਾਅਦ ਰਾਹਤ ਅਤੇ ਬਚਾਅ....

ਹਾਥਰਸ, 23 ਜਨਵਰੀ 2025 : ਆਗਰਾ ਰੋਡ 'ਤੇ ਸਥਿਤ ਆਸ਼ੀਰਵਾਦ ਧਾਮ ਕਾਲੋਨੀ 'ਚ ਰਿਸ਼ਤੇਦਾਰ ਦੇ ਭਤੀਜੇ ਨੇ ਆਪਣੇ ਦੋਸਤ ਨਾਲ ਮਿਲ ਕੇ ਅਧਿਆਪਕ ਚਾਚਾ ਦੇ ਪਰਿਵਾਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੋ ਧੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੌਲੇ-ਰੱਪੇ ਕਾਰਨ ਕਲੋਨੀ ਦੇ ਲੋਕ ਜਾਗ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭਤੀਜਾ ਅਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਜੋੜੇ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਇੱਥੋਂ ਉਸ ਨੂੰ ਗੰਭੀਰ....

ਹੈਦਰਾਬਾਦ, 23 ਜਨਵਰੀ 2025 : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਨਾਲ ਲੱਗਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਸੇਵਾਮੁਕਤ ਫੌਜੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਲਾਸ਼ਾਂ ਦੇ ਟੁਕੜੇ-ਟੁਕੜੇ ਕਰ ਕੇ ਪ੍ਰੈਸ਼ਰ ਕੁੱਕਰ 'ਚ ਉਬਾਲਿਆ ਅਤੇ ਫਿਰ ਝੀਲ 'ਚ ਲੈ ਕੇ ਸੁੱਟ ਦਿੱਤਾ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਸੇਵਾਮੁਕਤ ਸਿਪਾਹੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕਰ ਰਹੀ ਹੈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਰੰਗਰੇਡੀ ਜ਼ਿਲ੍ਹੇ ਦੇ ਮੀਰਪੇਟ....

ਦਿੱਲੀ, 23 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕਾਂ ਨੂੰ 'ਵਿਕਸਿਤ ਭਾਰਤ' ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ ਅਤੇ ਦੇਸ਼ ਨੂੰ ਕਮਜ਼ੋਰ ਕਰਨ ਅਤੇ ਇਸ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਚੇਤਾਵਨੀ ਦਿੱਤੀ। ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ਮਨਾਉਣ ਲਈ ਕਟਕ ਵਿੱਚ ਆਯੋਜਿਤ 'ਪਰਾਕ੍ਰਮ ਦਿਵਸ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੁਤੰਤਰਤਾ ਸੈਨਾਨੀ ਦਾ ਜੀਵਨ ਲੋਕਾਂ ਲਈ ਪ੍ਰੇਰਨਾ ਦਾ ਨਿਰੰਤਰ ਸਰੋਤ ਹੈ....

ਦਿੱਲੀ, 23 ਜਨਵਰੀ 2025 : ਕਾਂਗਰਸ ਨੇਤਾ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਹੁਣ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ‘ਅਸਲੀ ਵਿਕਾਸ ਮਾਡਲ’ ਦੀ ਲੋੜ ਹੈ ਨਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਅਰਵਿੰਦ ਕੇਜਰੀਵਾਲ ਦੇ ‘ਝੂਠੇ ਪ੍ਰਚਾਰ ਮਾਡਲ’ ਦੀ। ਰਾਹੁਲ ਗਾਂਧੀ ਨੇ ਫੇਸਬੁੱਕ 'ਤੇ ਮਹਿੰਗਾਈ, ਬੇਰੁਜ਼ਗਾਰੀ....

ਨਵੀ ਦਿੱਲੀ, 23 ਜਨਵਰੀ 2025 : ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਇੱਕ ਧਮਕੀ ਭਰਿਆ ਈਮੇਲ ਭੇਜਿਆ ਅਤੇ ਕਪਿਲ ਸ਼ਰਮਾ ਦੇ ਪੂਰੇ ਪਰਿਵਾਰ ਨੂੰ ਦਰਦਨਾਕ ਮੌਤ ਦੇਣ ਦੀ ਧਮਕੀ ਦਿੱਤੀ। ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਨੂੰ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਇੱਥੋਂ ਤੱਕ ਕਿ ਗੁਆਂਢੀਆਂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਹੈ। ਜਾਣਕਾਰੀ ਅਨੁਸਾਰ ਈਮੇਲ ਦਾ ਆਈਪੀ ਐਡਰੈੱਸ ਪਾਕਿਸਤਾਨ ਦਾ ਹੈ। ਮੁੰਬਈ ਪੁਲਿਸ ਨੇ ਮਾਮਲੇ....

ਨਵੀਂ ਦਿੱਲੀ, 22 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ। ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਦੇ ਰੋਡ ਸ਼ੋਅ 'ਚ ਹਰ ਥਾਂ 'ਤੇ ਲੋਕਾਂ ਦੀ ਭਾਰੀ ਭੀੜ ਸੀ। ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।....