ਮੁੰਬਈ, 31 ਜਨਵਰੀ : ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅੱਜ ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ....
ਰਾਸ਼ਟਰੀ
ਨਵੀਂ ਦਿੱਲੀ, 31 ਜਨਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਮਿਲਣ 'ਤੇ ਪੂਰੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਦਿੱਲੀ ਦੇ ਮੁੰਡਕਾ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਦਿੱਲੀ ਦੇ ਸੀਐਮ ਨੂੰ ਫੋਨ ’ਤੇ ਧਮਕੀ ਦਿੱਤੀ ਸੀ, ਜਿਸ ਕਾਰਨ ਮੁਲਜ਼ਮ ਦਾ ਪਤਾ ਲਾਇਆ ਜਾ ਸਕਿਆ।ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ....
ਨਵੀਂ ਦਿੱਲੀ (ਪੀਟੀਆਈ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਕਿਹਾ ਕਿ 15 ਸਾਲ ਪੁਰਾਣੇ 09 ਲੱਖ ਸਰਕਾਰੀ ਵਾਹਨਾਂ ਨੂੰ ਇਕ ਅਪ੍ਰੈਲ ਤੋਂ ਬਾਅਦ ਸੜਕ ’ਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਦੀ ਥਾਂ ਨਵੇਂ ਵਾਹਨ ਲਾਏ ਜਾਣਗੇ। ਇਹ ਵਾਹਨ ਕੇਂਦਰੀ ਤੇ ਰਾਜ ਸਰਕਾਰਾਂ, ਆਵਾਜਾਈ ਨਿਗਮਾਂ ਤੇ ਜਨਤਕ ਖੇਤਰ ਦੇ ਵਪਾਰਾਂ ’ਤੇ ਲੱਗੇ ਹੋਏ ਹਨ। ਵਪਾਰ ਮੰਡਲ ਫਿੱਕੀ ਨੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਗ਼ਡਕਰੀ ਨੇ ਕਿਹਾ ਕਿ ਸਰਕਾਰ ਈਥੇਨੌਲ, ਮੀਥੇਨੌਲ, ਬਾਇਓ ਸੀਐੱਨਜੀ ਤੇ....
ਚੰਡੀਗੜ੍ਹ, 30 ਜਨਵਰੀ : ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ਹੈ। ਅੱਜ ਰਾਜਘਾਟ ‘ਤੇ ਬਾਪੂ ਦੀ ਸਮਾਧ ‘ਤੇ ਸਰਬ ਧਰਮ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ‘ਤੇ ਬਾਪੂ ਨੂੰ ਸ਼ਰਧਾਂਜਲੀ । ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸਲਾਮ ਕੀਤਾ.। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦੇ ਹਨ। ਪੀ ਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਮੈਂ ਬਾਪੂ ਨੂੰ ਉਨ੍ਹਾਂ ਦੀ....
ਮੋਦੀ ਅਤੇ ਸ਼ਾਹ ਨੇ ਕਦੇ ਹਿੰਸਾ ਨਹੀਂ ਦੇਖੀ ਅਤੇ ਨਾ ਹੀ ਉਨ੍ਹਾਂ ਨੂੰ ਇਹ ਸਹਿਣਾ ਪਿਆ ਹੈ। ਭਾਜਪਾ ਦਾ ਕੋਈ ਨੇਤਾ ਇਸ ਤਰ੍ਹਾਂ ਦਾ ਸਫਰ ਨਹੀਂ ਕਰ ਸਕਦਾ। ਮੈਂ ਇਸ ਯਾਤਰਾ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਲੋਕਾਂ ਨੇ ਭਰਪੂਰ ਸਮਰਥਨ ਦਿੱਤਾ ਹੈ। ਸ੍ਰੀਨਗਰ, ਏਜੰਸੀ, 30 ਜਨਵਰੀ : ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅੱਜ ਖਤਮ ਹੋਣ ਜਾ ਰਹੀ ਹੈ। ਰਾਹੁਲ ਦੀ ਅਗਵਾਈ 'ਚ ਚੱਲ ਰਹੀ ਇਸ ਯਾਤਰਾ 'ਚ ਅੱਜ ਕਈ ਵਿਰੋਧੀ ਪਾਰਟੀਆਂ ਨੂੰ ਬੁਲਾਇਆ ਗਿਆ ਸੀ, ਜਿਨ੍ਹਾਂ 'ਚੋਂ ਕਈ ਪਾਰਟੀਆਂ....
ਨਵੀਂ ਦਿੱਲੀ, 29 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸਾਲ ਦੇ ਪਹਿਲੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪਦਮ ਪੁਰਸਕਾਰ ਜੇਤੂ ਪ੍ਰਤਿਭਾਵਾਂ, ਆਦਿਵਾਸੀ ਸਮਾਜ ਦੇ ਪ੍ਰਤਿਭਾਸ਼ਾਲੀ ਲੋਕਾਂ, ਰਵਾਇਤੀ ਸੰਗੀਤ ਯੰਤਰਾਂ, ਮੋਟੇ ਅਨਾਜ (ਬਾਜਰੇ) ਦੀ ਵਿਸ਼ੇਸ਼ਤਾ ਅਤੇ ਇਸ ਲਈ ਕੰਮ ਕਰਨ ਵਾਲੀਆਂ ਪ੍ਰਤਿਭਾਵਾਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਵਿੱਚ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਦੱਸਿਆ....
ਸ਼੍ਰੀਨਗਰ, 29 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸ਼੍ਰੀਨਗਰ ਦੇ ਪੰਥਾ ਚੌਕ ਤੋਂ ਆਪਣੀ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ ਲਾਲ ਚੌਕ ਲਈ ਰਵਾਨਾ ਹੋਈ। ਜਿੱਥੇ ਲਾਲ ਚੌਕ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਸ਼ਟਰੀ ਝੰਡਾ ਲਹਿਰਾਇਆ। ਭਾਰਤ ਜੋੜੋ ਯਾਤਰਾ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ਭਾਰਤ ਜੋੜੋ ਯਾਤਰਾ ਦੌਰਾਨ ਔਰਤਾਂ ਸਮੇਤ ਕਾਂਗਰਸੀ ਸਮਰਥਕਾਂ ਨੇ....
ਭੁਵਨੇਸ਼ਵਰ, 29 ਜਨਵਰੀ : ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ, ਜਿਸ ਨੂੰ ਐਤਵਾਰ ਨੂੰ ਰਾਜ ਦੇ ਝਾਰਸੁਗੁਡਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ, ਨੇ ਇੱਥੇ ਇੱਕ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਉੜੀਸਾ ਦੇ ਸਿਹਤ ਮੰਤਰੀ ਨੂੰ ਏਐਸਆਈ ਨੇ ਮਾਰੀ ਗੋਲੀ ਉੜੀਸਾ ਦੇ ਸਿਹਤ ਮੰਤਰੀ ਨੂੰ ਗੋਲੀ ਮਾਰੀ ਗਈ ਹੈ। ਉੜੀਸਾ ਦੇ ਝਾਰਸੁਗੁੜਾ ਜ਼ਿਲ੍ਹੇ ਦੇ ਬ੍ਰਜਰਾਜ ਨਗਰ ਦੇ....
ਭਾਰਤ ਦਾ ਸਮਾਂ ਆ ਗਿਆ ਹੈ, ਨੌਜਵਾਨ ਸ਼ਕਤੀ ਹੈ ਦੇਸ਼ ਦੀ ਵਿਕਾਸ ਯਾਤਰਾ ਦੀ ਹਮਸਫਰ : ਪੀਐਮ ਮੋਦੀ ਪੀਐਮ ਮੋਦੀ ਨੇ ਐਨਸੀਸੀ ਦੇ 75 ਸਫਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇ ਕਵਰ ਦੇ ਨਾਲ 75 ਰੁਪਏ ਦਾ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। ਨਵੀਂ ਦਿੱਲੀ 28 ਜਨਵਰੀ : ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਦਾ ਸਮਾਂ ਆ ਗਿਆ ਹੈ। ਅੱਜ ਪੂਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ ਅਤੇ ਇਸ ਦਾ ਸਭ ਤੋਂ ਵੱਡਾ ਕਾਰਨ ਭਾਰਤ ਦਾ ਨੌਜਵਾਨ ਹੈ। 'ਯੁਵਾ....
ਨਵੀਂ ਦਿੱਲੀ, 28 ਜਨਵਰੀ : ਇਨ੍ਹੀਂ ਦਿਨੀਂ ਉੱਤਰੀ ਭਾਰਤ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦਾ ਦੌਰ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ 29 ਜਨਵਰੀ ਐਤਵਾਰ ਨੂੰ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ (27 ਜਨਵਰੀ) ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਰਿਹਾ, ਜੋ ਇਸ ਮਹੀਨੇ ਦਾ ਸਭ....
ਏਜੰਸੀ, ਹੁਬਲੀ : ਕਰਨਾਟਕ ਦੌਰੇ 'ਤੇ ਹੁਬਲੀ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਦੀ ਖੂਬ ਤਾਰੀਫ ਕੀਤੀ ਹੈ। ਬੀਵੀਬੀ ਇੰਜਨੀਅਰਿੰਗ ਕਾਲਜ ਦੇ 'ਅੰਮ੍ਰਿਤ ਮਹੋਤਸਵ' ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਹਰ ਕਿਸੇ ਨੂੰ ਆਪਣਾ ਜੀਵਨ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀਦਾ ਹੈ ਅਤੇ ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ। ਜਨ ਸਭਾ ਨੂੰ ਵੀ ਸੰਬੋਧਨ ਕਰਨਗੇ ਮੰਨਿਆ ਜਾ ਰਿਹਾ ਹੈ ਕਿ ਸ਼ਾਹ....
ਨਵੀਂ ਦਿੱਲੀ, 28 ਜਨਵਰੀ : ਭਾਰਤ ਦੇ ਵਿਚ ਜਹਾਜ਼ਾਂ ਤੇ ਸ਼ਨੀਵਾਰ ਭਾਰੀ ਪਿਆ ਹੈ। ਦਰਅਸਲ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਤਿੰਨ ਜਹਾਜ਼ਾਂ ਦੇ ਕਰੈਸ਼ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ, ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਇਕ ਸੁਖੋਈ 30 ਅਤੇ ਮਿਰਾਜ 2000 ਜਹਾਜ਼ ਕ੍ਰੈਸ਼ ਹੋ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੀ ਡੀ ਐਸ ਜਨਰਲ ਅਨਿਲ ਚੌਹਾਨ ਅਤੇ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਵੀ ਆਰ ਚੌਧਰੀ ਨਾਲ ਰਾਬਤਾ ਕਾਇਮ ਕਰਕੇ ਹੋਰ ਵੇਰਵੇ ਲਏ ਜਾ ਰਹੇ ਹਨ। ਭਾਰਤੀ ਹਵਾਈ....
ਪੁਲਵਾਮਾ, 28 ਜਨਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 2019 ਦੇ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਬਲ ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੀ ' ਭਾਰਤ ਜੋੜੋ ਯਾਤਰਾ' ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਘਾਟੀ ਪਹੁੰਚੇ ਰਾਹੁਲ ਗਾਂਧੀ ਨੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਉਸ ਸਥਾਨ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਿੱਥੇ ਜੈਸ਼-ਏ-ਮੁਹੰਮਦ ਦੇ ਆਤਮਘਾਤੀ ਹਮਲਾਵਰ ਨੇ ਸੀਆਰਪੀਐਫ ਦੇ ਕਾਫਲੇ ਨੂੰ ਲੈ ਕੇ ਜਾ ਰਹੀ ਬੱਸ....
ਰਾਂਚੀ, 28 ਜਨਵਰੀ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਦੇ ਹਾਜ਼ਰਾ ਹਸਪਤਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਹਸਪਤਾਲ ਵਿਚ ਦਾਖਲ ਕੁਝ ਮਰੀਜ਼ ਅੱਗ ਦੀ ਲਪੇਟ ਵਿਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਇਸ ਹਾਦਸੇ ਵਿੱਚ ਹੁਣ ਤੱਕ ਹਸਪਤਾਲ ਦੇ ਡਾਕਟਰ ਵਿਕਾਸ ਹਾਜ਼ਰਾ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਘਟਨਾ ਰਾਤ 2 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ਅਤੇ ਬਚਾਅ ਕਾਰਜ ਕਰਨ 'ਚ....
ਨਵੀਂ ਦਿੱਲੀ, 27 ਜਨਵਰੀ : ਭਾਰਤ ਸਰਕਾਰ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਦੇ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ ਦੀਆਂ ਗਲਤ ਕਾਰਵਾਈਆਂ ਨੇ ਸਿੰਧੂ ਜਲ ਸੰਧੀ ਦੀਆਂ ਵਿਵਸਥਾਵਾਂ ਅਤੇ ਉਨ੍ਹਾਂ ਦੇ ਲਾਗੂ ਕਰਨ ‘ਤੇ ਬੁਰਾ ਪ੍ਰਭਾਵ ਪਾਇਆ ਹੈ ਅਤੇ ਭਾਰਤ ਨੂੰ IWT ਦੇ ਸੋਧ ਦੇ ਲਈ ਨੋਟਿਸ ਜਾਰੀ ਕਰਨ ਕਰਨ ਦੇ ਲਈ ਮਜ਼ਬੂਰ ਕੀਤਾ ਹੈ। ਭਾਰਤ ਸਰਕਾਰ ਨੇ ਕਿਹਾ ਕਿ ਸਹਿਮਤ ਤਰੀਕੇ ਨਾਲ ਅੱਗੇ ਵਧਣ ਲਈ ਭਾਰਤ ਵੱਲੋਂ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ....