ਰਾਸ਼ਟਰੀ

ਮਾਪਿਆਂ ਨੂੰ ਬੱਚਿਆਂ ਤੋਂ ਉਮੀਦਾਂ ਰੱਖਣੀਆਂ ਸੁਭਾਵਿਕ, ਸਿਰਫ਼ ਸਮਾਜਿਕ ਰੁਤਬਾ ਲਈ ਰੱਖਣਾ ਖ਼ਤਨਾਕ : ਪ੍ਰਧਾਨ ਮੰਤਰੀ
ਨਵੀਂ ਦਿੱਲੀ , 27 ਜਨਵਰੀ : ਪ੍ਰਧਾਨ ਮੰਤਰੀ ਮੋਦੀ ਦੀ ਵਿਸ਼ੇਸ਼ ਪਹਿਲਕਦਮੀ ਯਾਨੀ 'ਪਰੀਕਸ਼ਾ ਪੇ ਚਰਚਾ-2023-ਪਰੀਕਸ਼ਾ ਪੇ ਚਰਚਾ' ਅੱਜ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਹੈ। ਪਰੀਕਸ਼ਾ ਪੇ ਚਰਚਾ ਦਾ ਇਹ 6ਵਾਂ ਸੰਸਕਰਨ ਹੈ। ਇਸ ਲਈ ਰਜਿਸਟ੍ਰੇਸ਼ਨ 25 ਨਵੰਬਰ ਤੋਂ 30 ਦਸੰਬਰ ਤੱਕ ਕੀਤੀ ਗਈ ਸੀ। ਕੌਣ ਲੈ ਰਿਹਾ ਹੈ ਮੋਦੀ ਦਾ ਇਮਤਿਹਾਨ, ਪ੍ਰਧਾਨ ਮੰਤਰੀ ਨੇ ਖੁਦ ਦੱਸਿਆ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਮੋਦੀ ਨੇ ਕਿਹਾ-....
ਰਾਹੁਲ ਗਾਂਧੀ ਦੀ ਕਸ਼ਮੀਰ ’ਚ ਅਚਾਨਕ ਹਟਾਈ ਸੁਰੱਖਿਆ, ‘ਭਾਰਤ ਜੋੜੋ ਯਾਤਰਾ’ ਮੁਲਤਵੀ
ਏਜੰਸੀ, ਕਾਜ਼ੀਗੁੰਡ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਕਾਰਨਾਂ ਕਰਕੇ ਕਾਂਗਰਸ ਸੰਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਤੇ ਰੋਕ ਲਗਾ ਦਿੱਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਨੂੰ ਨਾਕਾਫੀ ਦੱਸਦੇ ਹੋਏ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੁਲਸ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਕਰਮਚਾਰੀ ਕਿਧਰੇ ਨਜ਼ਰ ਨਹੀਂ ਆ ਰਹੇ। ਮੇਰੇ ਸੁਰੱਖਿਆ ਕਰਮਚਾਰੀ ਮੇਰੇ ਤੁਰਨ ਤੋਂ ਅਸਹਿਜ ਸਨ। ਇਸ ਕਾਰਨ ਮੈਂ ਯਾਤਰਾ ਰੱਦ....
ਮੱਧ ਪ੍ਰਦੇਸ਼ ‘ਚ ਬੰਦ ਪਈ ਕੋਲਾ ਖਾਨ 'ਚ ਦਮ ਘੁਟਣ ਕਾਰਨ ਚਾਰ ਨੌਜਵਾਨਾਂ ਦੀ ਮੌਤ
ਭੋਪਾਲ, 27 ਜਨਵਰੀ : ਮੱਧ ਪ੍ਰਦੇਸ਼ ‘ਚ ਸ਼ਾਹਡੋਲ ਜ਼ਿਲੇ ਦੇ ਸੋਹਾਗਪੁਰ ਈਸਟਰਨ ਕੋਲਡ ਫੀਲਡ ਲਿਮਟਿਡ (ਐੱਸ.ਈ.ਸੀ.ਐੱਲ.) ਖੇਤਰ ਦੇ ਅਧੀਨ ਬੰਦ ਧਨਪੁਰੀ ਭੂਮੀਗਤ ਖਾਨ (ਧਨਪੁਰੀ ਯੂਜੀ ਮਾਈਨਜ਼) ਦੇ ਅੰਦਰ ਕੋਲਾ ਅਤੇ ਕਬਾੜ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ ਚਾਰ ਨੌਜਵਾਨਾਂ ਦੀ ਖਾਨ ਦੇ ਅੰਦਰ ਹੀ ਮੌਤ ਹੋ ਗਈ। ਇਹ ਹਾਦਸਾ ਸ਼ਾਇਦ ਖਾਨ ਦੀ ਜ਼ਹਿਰੀਲੀ ਗੈਸ ਕਾਰਨ ਅੰਦਰ ਗਏ ਨੌਜਵਾਨਾਂ ਦਾ ਦਮ ਘੁੱਟਣ ਕਾਰਨ ਵਾਪਰਿਆ ਹੈ।ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ....
ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਕੀਤਾਪਰਦਾਫਾਸ਼
ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਡਾਟਾ ਐਂਟਰੀ ਆਪਰੇਟਰ ਸੁਮਿਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੁਮਿਤ 'ਤੇ ਵਿੱਤ ਮੰਤਰਾਲੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦਾ ਦੋਸ਼ ਹੈ। ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਮਾਮਲਾ ਦਰਜ ਮਾਮਲੇ ਬਾਰੇ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਇੱਕ ਮੋਬਾਈਲ....
ਚੀਨ ਨੂੰ ਪਛਾੜ ਕੇ ਭਾਰਤ ਬਣ ਸਕਦਾ ਦੁਨੀਆਂ ਦੀ ਸਭ ਤੋਂ ਆਬਾਦੀ ਵਾਲਾ ਦੇਸ਼
ਨਵੀਂ ਦਿੱਲੀ, 18 ਜਨਵਰੀ : ਚੀਨ ਦੀ ਆਬਾਦੀ ਵਿਚ ਪਿਛਲੇ 60 ਸਾਲ ਦੌਰਾਨ ਇਸ ਵਾਰ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਅਬਾਦੀ 1961 ਤੋਂ ਬਾਅਦ ਪਹਿਲੀ ਵਾਰ ਘਟੀ ਹੈ। ਆਬਾਦੀ ਵਿੱਚ ਇਹ ਕਮੀ ਜਨਮ ਦਰ ਵਿੱਚ ਗਿਰਾਵਟ ਕਾਰਨ ਆਈ ਹੈ ਅਤੇ ਜਨਸੰਖਿਆ ਸੰਕਟ 2022 ਵਿੱਚ ਹੋਰ ਡੂੰਘਾ ਹੋ ਗਿਆ। ਦੇਸ਼ ਦੇ ਅੰਕੜਾ ਦਫਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਚੀਨ ਦੀ ਘਟੀ ਅਬਾਦੀ ਨਾਲ ਹੁਣ ਇਹ ਦੁਨੀਆ ਵਿਚ ਵੱਧ ਅਬਾਦੀ ਵਾਲੇ ਦੇਸ਼ਾਂ ਵਿਚੋਂ ਦੂਜੇ ਸਥਾਨ ਵਲ ਖਿਸਕ ਰਿਹਾ ਹੈ ਉਥੇ ਹੀ ਭਾਰਤ ਦੁਨੀਆ ਦਾ....
ਦੇਸ਼ ਵਿੱਚ ਨਫਰਤ ਅਤੇ ਹਿੰਸਾ ਦਾ ਮਾਹੌਲ ਹੈ : ਰਾਹੁਲ ਗਾਂਧੀ
ਕਾਂਗੜਾ, 18 ਜਨਵਰੀ : ਸਾਬਕਾ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਨੇ ਫਿਰ ਭਾਜਪਾ ਅਤੇ ਆਰ.ਐਸ.ਐਸ ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਨਫਰਤ ਅਤੇ ਹਿੰਸਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਜਦੋਂ ਜਨਤਾ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉੱਥੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਫਰਤ, ਮਹਿੰਗਾਈ, ਬੇਰੋਜ਼ਗਾਰੀ ਦੇ ਖਿਲਾਫ ਖੜ੍ਹਾ ਹੋਣਾ ਚਾਹੁੰਦੇ ਹਾਂ ਤਾਂ....
ਤਿੰਨ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ
ਨਵੀਂ ਦਿੱਲੀ, 18 ਜਨਵਰੀ : ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਤ੍ਰਿਪੁਰਾ 'ਚ 16 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਦੀ ਇਕ ਦਿਲਚਸਪ ਗੱਲ ਇਹ ਹੈ ਕਿ ਤਿੰਨੋਂ ਰਾਜਾਂ ਵਿਚ ਬਹੁਮਤ ਦਾ ਅੰਕੜਾ 31 ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਤਿੰਨੋਂ....
ਸਾਨੂੰ ਸਖ਼ਤ ਮਿਹਨਤ ਵਿੱਚ ਪਿੱਛੇ ਹਟਣ ਦੀ ਲੋੜ ਨਹੀਂ ਹੈ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 17 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕੀਤਾ। ਪੀਐੱਮ ਨੇ ਭਾਜਪਾ ਨੇਤਾਵਾਂ ਨੂੰ ਨਸੀਹਤ ਦਿੱਤੀ ਤੇ ਕਿਹਾ ਕਿ ਮੁਸਲਿਮ ਸਮਾਜ ਬਾਰੇ ਗਲਤ ਬਿਆਨਬਾਜ਼ੀ ਨਾ ਕਰੋ। ਉਨ੍ਹਾਂ ਕਿਹਾ ਕਿ ਪਸਮਾਂਦਾ ਤੇ ਬੋਰਾ ਸਮਾਜ ਨੂੰ ਮਿਲਣਾ ਚਾਹੀਦਾ ਹੈ। ਵਰਕਰਾਂ ਨਾਲ ਸੰਵਾਦ ਬਣਾ ਕੇ ਰੱਖਣਾ ਹੋਵੇਗਾ। ਸਮਾਜ ਦੇ ਸਾਰੇ ਵਰਗਾਂ ਨਾਲ ਮੁਲਾਕਾਤ ਕਰੋ। ਭਾਵੇਂ ਵੋਟ ਦੇਣ ਜਾਂ ਨਾ ਦੇਣ ਪਰ ਮੁਲਾਕਾਤ ਕਰੋ। ਪ੍ਰਧਾਨ ਮੰਤਰੀ ਮੋਦੀ....
ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ
ਚੰਡੀਗੜ੍ਹ 17 ਜਨਵਰੀ : ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋਵੇਂ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ ਦੋ ਸਥਾਨਕ ਲੋਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਐਸਐਸਪੀ ਦਫ਼ਤਰ ਨੇੜੇ ਚੱਲ ਰਿਹਾ ਸੀ। ਮੰਗਲਵਾਰ ਸਵੇਰੇ, ਸੁਰੱਖਿਆ ਬਲਾਂ ਨੇ ਐਸਐਸਪੀ....
ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ
ਨਵੀਂ ਦਿੱਲੀ,17 ਜਨਵਰੀ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਅੱਜ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਹੈ। ਰਾਜਨਾਥ ਸਿੰਘ ਵਲੋਂ ਇਹ ਪ੍ਰਸਤਾਵ ਰੱਖਿਆ ਗਿਆ ਸੀ। ਜਿਸਦੇ ਚੱਲਦੇ ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ ਜਾ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਗਤ ਪ੍ਰਕਾਸ਼ ਨੱਡਾ ਜੂਨ 2024 ਤੱਕ ਭਾਜਪਾ ਪ੍ਰਧਾਨ ਵਜੋਂ ਸੇਵਾ ਕਰਦੇ ਰਹਿਣਗੇ। ਅਮਿਤ ਸ਼ਾਹ ਨੇ....
ਅੰਬਾਲਾ ਨਜ਼ਦੀਕ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ
ਤੇਪਲਾ, 16 ਜਨਵਰੀ : ਅੰਬਾਲਾ ਦੇ ਸਾਹਾ ਸਥਿਤ ਤੇਪਲਾ ਵਿਚ ਜਗਾਧਰੀ ਰੋਡ ‘ਤੇ ਅੱਜ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਲੁਧਿਆਣਾ ਦੇ ਮਾਛੀਵਾੜਾ ਵਿਚ ਭਾਣਜੀ ਦੇ ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਆਰਟਿਗਾ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਵਿਚ ਵੜ ਗਈ। ਇਸ ਹਾਦਸੇ ਵਿਚ ਯਮੁਨਾਨਗਰ ਦੇ ਲਾਲਦੁਆਰਾ ਵਾਸੀ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਜਦੋਂ ਕਿ 3 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸੋਮਵਾਰ ਸਵੇਰੇ ਛਾਉਣੀ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਗੰਭੀਰ ਜ਼ਖਮੀਆਂ ਨੂੰ ਚੰਡੀਗੜ੍ਹ ਰੈਫਰ ਕਰ....
ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ
ਮੰਡੀ ਕਾਲਾਂਵਾਲੀ,16 ਜਨਵਰੀ : ਹਰਿਆਣਾ ਸੂਬੇ ਦੇ ਜ਼ਿਲ੍ਹਾ ਸਿਰਸਾ ਅਧੀਨ ਮੰਡੀ ਕਾਲਾਂਵਾਲੀ ਵਿਚ ਦੇਸੂ ਰੋਡ ’ਤੇ ਆਪਸੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਖ਼ਬਰ ਹੈ | ਜਦਕਿ ਦੋ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਦੂਜੇ ਧਿਰ ਦੀ ਗੱਡੀ ਨੂੰ ਰੋਕ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਕੁੱਤੇ ਦੇ ਹਮਲੇ ਤੋਂ ਬਚਣ ਲਈ ਸਵੀਗੀ ਡਿਲਿਵਰੀ ਬੁਆਏ ਨੇ ਤੀਜੀ ਮੰਜ਼ਿਲ ਤੋਂ ਮਾਰੀ ਸੀ ਛਾਲ, ਹਸਪਤਾਲ ‘ਚ ਮੌਤ
ਤੇਲੰਗਾਨਾ,16 ਜਨਵਰੀ : ਤੇਲੰਗਾਨਾ ਦੇ ਹੈਦਰਾਬਾਦ ਵਿਚ ਇਕ ਸਵੀਗੀ ਡਿਲਵਿਰੀ ਬੁਆਏ ਦੀ ਕੁੱਤੇ ਦੇ ਹਮਲੇ ਵਿਚ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਹੈਦਰਾਬਾਦ ਦੇ ਬੰਜਾਰਾ ਹਿਲਸ ਥਾਣਾ ਖੇਤਰ ਵਿਚ ਸਵੀਗੀ ਡਿਲਵਰੀ ਬੁਆਏ ਰਿਜਵਾਨ ‘ਤੇ ਪਾਲਤੂ ਕੁੱਤੇ ਨੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਰਿਜਵਾਨ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਸਵੀਗੀ ਡਿਲਵਰੀ ਬੁਆਏ ਰਿਜਵਾਨ ਨੂੰ ਬੰਜਾਰਾ ਹਿਲਸ ਥਾਣਾ ਖੇਤਰ ਵਿਚ ਸਥਿਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ....
ਹਥਿਆਰਬੰਦ ਬਲਾਂ ਦੇ ਆਧੁਨਿਕੀਕਰਨ ਦੇ ਨਾਲ ਆਤਮਨਿਰਭਰ ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ,16 ਜਨਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਿੰਨਾਂ ਸੇਵਾਵਾਂ ਦੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ, ਜਿਨ੍ਹਾਂ ਨੇ ਆਪਣੀ ਬੁਨਿਆਦੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਅਗਨੀਪਥ ਯੋਜਨਾ ਦੇ ਅਗਰਦੂਤ ਬਣਨ 'ਤੇ ਅਗਨੀਵੀਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਇਹ ਪਰਿਵਰਤਨਕਾਰੀ ਨੀਤੀ ਸਾਡੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ....
ਸੀਐਮ ਅਰਵਿੰਦ ਕੇਜਰੀਵਾਲ ਤੇ ਆਪ ਪਾਰਟੀ ਦੇ ਵਿਧਾਇਕਾਂ ਨੇ LG ਦੀ ਰਿਹਾਇਸ਼ ਵੱਲ ਕੀਤਾ ਮਾਰਚ
ਨਵੀਂ ਦਿੱਲੀ, 16 ਜਨਵਰੀ : ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਪਹਿਲਾਂ LG ਵੀਕੇ ਸਕਸੈਨਾ 'ਤੇ ਹਮਲਾ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਸੀਐਮ ਅਰਵਿੰਦ ਕੇਜਰੀਵਾਲ ਵੀ ਸੜਕ 'ਤੇ ਆ ਗਏ ਅਤੇ LG 'ਤੇ ਕਈ ਦੋਸ਼ ਲਗਾਏ। ਇਸ ਮੌਕੇ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਮੰਦਭਾਗਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਵਿਧਾਇਕਾਂ ਨੂੰ ਉਪ ਰਾਜਪਾਲ ਦਫ਼ਤਰ ਤੱਕ ਮਾਰਚ ਕਰਨਾ ਪੈ ਰਿਹਾ ਹੈ। ਮੈਨੂੰ ਉਮੀਦ ਹੈ ਕਿ ਉਪ....