ਰਾਸ਼ਟਰੀ

15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ: ਨਿਤਿਨ ਗਡਕਰੀ
ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਵਿੱਚ ਬੱਸਾਂ, ਟਰੱਕਾਂ ਅਤੇ ਕਾਰਾਂ ਸਮੇਤ ਸਾਰੇ ਵਾਹਨ ਸ਼ਾਮਲ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਹਰ ਪੁਰਾਣੇ ਵਾਹਨ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ।....
ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ : ਰਾਜਨਾਥ ਸਿੰਘ
ਦਿੱਲੀ : ਅੱਜ ਦਿੱਲੀ ਵਿੱਚ ਇੰਡੋ-ਪੈਸੀਫਿਕ ਰੀਜਨਲ ਡਾਇਲਾਗ-2022 ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਹ ਸੰਸਾਰ ਸਭ ਲਈ ਸੁਰੱਖਿਅਤ ਅਤੇ ਨਿਰਪੱਖ ਹੋਵੇ। ਰਾਜਨਾਥ ਸਿੰਘ ਨੇ ਕਿਹਾ, ਭਾਰਤੀ ਦਾਰਸ਼ਨਿਕਾਂ ਨੇ ਹਮੇਸ਼ਾ ਹੀ ਮਨੁੱਖੀ ਭਾਈਚਾਰੇ ਨੂੰ ਸਿਆਸੀ ਸੀਮਾਵਾਂ ਤੋਂ ਪਾਰ ਸਮਝਿਆ ਹੈ। ਉਨ੍ਹਾਂ ਕਿਹਾ, ਮੇਰਾ ਮੰਨਣਾ ਹੈ ਕਿ ਜੇਕਰ ਇੱਕ ਸੁਰੱਖਿਅਤ ਸੰਸਾਰ ਇੱਕ ਸਮੂਹਿਕ ਯਤਨ ਬਣ ਜਾਂਦਾ ਹੈ, ਤਾਂ ਅਸੀਂ ਇੱਕ ਵਿਸ਼ਵਵਿਆਪੀ....
ਕੈਬਨਿਟ ਮੰਤਰੀ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ
ਨਵੀਂ ਦਿੱਲੀ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਆਇਆ ਸਾਹਮਣੇ 
ਗੁਜਰਾਤ : ਗੁਜਰਾਤ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ 'ਚ ਚੋਣ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਰਿਪੋਰਟ ਚੋਣਾਂ ਵਾਲੇ ਰਾਜ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕਰਮਚਾਰੀਆਂ ਦੁਆਰਾ ਕਥਿਤ ਤੌਰ 'ਤੇ ਇੱਕ ਅਣਅਧਿਕਾਰਤ ਡਰੋਨ ਨੂੰ ਡੇਗਣ ਤੋਂ ਬਾਅਦ ਆਈ ਹੈ। ਇਹ ਡਰੋਨ ਬਾਵਲਾ 'ਚ ਪ੍ਰਧਾਨ ਮੰਤਰੀ ਦੀ ਰੈਲੀ ਵਾਲੀ ਥਾਂ ਦੇ ਨੇੜੇ ਦੇਖਿਆ ਗਿਆ। ਸੂਤਰਾਂ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ....
ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ : ਪੀ ਚਿਦੰਬਰਮ
ਦਿੱਲੀ : ਨੋਟਬੰਦੀ ਨੂੰ 6 ਸਾਲ ਬੀਤ ਚੁੱਕੇ ਹਨ, ਪਰ ਰਾਜਨੀਤੀ ਅਜੇ ਵੀ ਜਾਰੀ ਹੈ। ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਅਦਾਲਤ 'ਚ ਵਕੀਲ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਨੋਟਬੰਦੀ ਦੇ ਮੁੱਦੇ 'ਤੇ ਜੰਮ ਕੇ ਭੜਾਸ ਕੱਢੀ। ਚਿਦੰਬਰਮ ਨੇ ਕਿਹਾ ਕਿ ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ। ਕੇਂਦਰ ਸਰਕਾਰ ਵੱਲੋਂ ਨੋਟਬੰਦੀ ਵਿੱਚ ਅਪਣਾਈ ਗਈ ਪ੍ਰਕਿਰਿਆ ਵਿੱਚ ਵੱਡੀ ਖਾਮੀ ਸੀ। ਚਿਦੰਬਰਮ ਨੇ ਇਸ ਫੈਸਲੇ ਨੂੰ ਸਿਰਫ ਪੀਐਮ ਮੋਦੀ ਦਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ....
ਕੋਚੀ ਹਵਾਈ ਅੱਡੇ ‘ਤੇ ਦੋ ਘਰੇਲੂ ਯਾਤਰੀਆਂ ਨੂੰ ਫਰਜ਼ੀ ਪਾਸਪੋਰਟਾਂ ਨਾਲ ਗ੍ਰਿਫਤਾਰ ਅਤੇ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ
ਕੋਚੀ : ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਵੀਰਵਾਰ ਨੂੰ ਕੋਚੀ ਹਵਾਈ ਅੱਡੇ ‘ਤੇ ਦੋ ਘਰੇਲੂ ਯਾਤਰੀਆਂ ਨੂੰ ਫਰਜ਼ੀ ਪਾਸਪੋਰਟਾਂ ਨਾਲ ਗ੍ਰਿਫਤਾਰ ਕੀਤਾ ਅਤੇ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ। ਕੋਚੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਿਨ੍ਹਾਂ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ, ਉਨ੍ਹਾਂ ਦੀ ਪਛਾਣ ਸਈਦ ਅਬੂਤਾਹਿਰ ਅਤੇ ਬਰਾਕਥੁੱਲਾ ਏ, ਦੋਵੇਂ ਤਾਮਿਲਨਾਡੂ ਦੇ ਰਾਮਨਾਥਪੁਰਮ ਦੇ ਰਹਿਣ ਵਾਲੇ ਹਨ। ਉਹ ਕ੍ਰਮਵਾਰ ਵਾਸੂਦੇਵਨ ਅਤੇ ਅਰੁਲ ਸੇਲਵਮ ਦੇ ਨਾਂ ਹੇਠ ਯਾਤਰਾ ਕਰ ਰਹੇ ਸਨ। ਕਸਟਮ....
ਆਸਟ੍ਰੇਲੀਆ ‘ਚ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ 
ਦਿੱਲੀ : 2018 ‘ਚ ਆਸਟ੍ਰੇਲੀਆ ‘ਚ 24 ਸਾਲਾ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਕ ਮਹੀਨਾ ਪਹਿਲਾਂ ਉਸ ‘ਤੇ 10 ਲੱਖ ਡਾਲਰ ਯਾਨੀ ਕਰੀਬ 8 ਕਰੋੜ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਮੁਲਜ਼ਮ ਕਤਲ ਤੋਂ ਦੋ ਦਿਨ ਬਾਅਦ ਹੀ ਭਾਰਤ ਆਇਆ ਸੀ। ਉਦੋਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਟੋਯਾਹ ਕੋਰਡਿੰਗਲੇ ਅਕਤੂਬਰ 2018 ਵਿੱਚ ਉੱਤਰੀ ਕੁਈਨਜ਼ਲੈਂਡ ਵਿੱਚ ਵੈਂਗੇਟੀ ਬੀਚ ਉੱਤੇ ਮ੍ਰਿਤਕ ਪਾਇਆ ਗਿਆ ਸੀ। ਕਤਲ ਦਾ ਦੋਸ਼ੀ ਰਾਜਵਿੰਦਰ ਸਿੰਘ....
ਇੱਕ ਦਿਨ ਲਈ ਸੀਬੀਆਈ-ਈਡੀ ਮੈਨੂੰ ਸੌਂਪ ਦਿੱਤੀ ਜਾਵੇ ਤਾਂ ਅੱਧੀ ਬੀਜੇਪੀ ਜੇਲ੍ਹ ਵਿੱਚ ਹੋਵੇਗੀ : ਕੇਜਰੀਵਾਲ 
ਦਿੱਲੀ : ਦਿੱਲੀ ਐਮਸੀਡੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸੱਤਵੇਂ ਆਸਮਾਨ ‘ਤੇ ਹੈ। ਚੋਣਾਂ ਵਿੱਚ ਜਿੱਤ ਦੇ ਲਈ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ। ਐਮਸੀਡੀ ਵਿੱਚ ਪਿਛਲੇ 15 ਸਾਲਾਂ ਤੋਂ ਭਾਜਪਾ ਸੱਤਾ ਵਿੱਚ ਹੈ ਤੇ ਇਸ ਵਾਰ ਵਾਪਸੀ ਦੇ ਲਈ ਜੱਦੋ-ਜਹਿਦ ਕਰ ਰਹੀਆਂ ਹਨ। ਭਾਜਪਾ ਨੂੰ ਆਮ ਆਦਮੀ ਪਾਰਟੀ ਤੋਂ ਸਖਤ ਚੁਣੌਤੀ ਮਿਲ ਰਹੀ ਹੈ, ਇਸ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਦਿਨ ਲਈ ਸੀਬੀਆਈ-ਈਡੀ ਮੈਨੂੰ ਸੌਂਪ....
ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਵਿੱਚ ਹਾਰ ਦੇ ਡਰੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ 
ਦਿੱਲੀ : MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇ ਗੁਜਰਾਤ ਅਤੇ MCD ਚੋਣਾਂ ਵਿੱਚ ਹਾਰ ਦੇ ਡਰੋਂ CM ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਇਸ ਵਿੱਚ ਸ਼ਾਮਿਲ ਹਨ। ਸਿਸੋਦੀਆ ਨੇ ਕਿਹਾ ਕਿ ਪਰ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀ ਰਾਜਨੀਤੀ ਤੋਂ ਨਹੀਂ ਡਰਦੀ। ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ....
ਜਾਮਾ ਮਸਜਿਦ 'ਚ ਲੜਕੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਮਾਮਲਾ, ਦਿੱਲੀ ਮਹਿਲਾ ਕਮਿਸ਼ਨ ਨੇ ਫ਼ੈਸਲੇ ਨੂੰ ਦੱਸਿਆ ਗ਼ਲਤ
ਜੇਐੱਨਐੱਨ, ਨਵੀਂ ਦਿੱਲੀ : ਜਾਮਾ ਮਸਜਿਦ 'ਚ ਲੜਕੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਗਰਮਾ ਗਿਆ ਹੈ। ਇਕ ਪਾਸੇ ਜਿੱਥੇ ਕੁਝ ਲੋਕ ਮਸਜਿਦ ਪ੍ਰਬੰਧਕਾਂ ਦੇ ਇਸ ਫੈਸਲੇ ਨੂੰ ਜਾਇਜ਼ ਠਹਿਰਾ ਰਹੇ ਹਨ, ਉਥੇ ਹੀ ਕੁਝ ਇਸ ਨੂੰ ਧਾਰਮਿਕ ਸਥਾਨ 'ਤੇ ਔਰਤਾਂ ਨਾਲ ਵਿਤਕਰੇ ਨਾਲ ਜੋੜ ਕੇ ਦੇਖ ਰਹੇ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਦਾ ਖੁਦ ਨੋਟਿਸ ਲੈ ਰਹੇ ਹਾਂ, ਇਹ ਗੰਭੀਰ ਮਾਮਲਾ ਹੈ।....
ਰਾਮ ਰਹੀਮ ਦੀ ਪੈਰੋਲ ਖਤਮ, ਮੁੜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ
ਬਾਗਪਤ : ਯੌਨ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਤਮ ਹੋ ਗਈ ਹੈ। ਪੈਰੋਲ ਖਤਮ ਹੋਣ ਕਾਰਨ ਡੇਰਾ ਮੁਖੀ ਅੱਜ ਮੁੜ ਸੁਨਾਰੀਆ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ। ਅਜਿਹੇ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਇੱਕ ਆਸ਼ਰਮ ਵਿੱਚ 40 ਦਿਨਾਂ ਦੀ ਪੈਰੋਲ ਕੱਟ ਰਿਹਾ ਹੈ। ਇਸ ਪੈਰੋਲ ਦੌਰਾਨ ਰਾਮ ਰਹੀਮ ਨੇ 30 ਦਿਨਾਂ ਵਿੱਚ 300 ਤੋਂ ਵੱਧ ਸਤਿਸੰਗ ਕੀਤੇ। 20 ਨਵੰਬਰ ਨੂੰ ਰਾਮ....
ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਲਾਂਚ, ਆਰਟੀਆਈ ਦੇ ਜਵਾਬ ਪੋਰਟਲ ਰਾਹੀਂ ਦਿੱਤੇ ਜਾਣਗੇ
ਨਿਊ ਦਿੱਲੀ : ਸੁਪਰੀਮ ਕੋਰਟ ਦਾ ‘ਆਰਟੀਆਈ ਪੋਰਟਲ’ ਵੀਰਵਾਰ ਨੂੰ ਲਾਂਚ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਸੁਪਰੀਮ ਕੋਰਟ ਨਾਲ ਜੁੜੀ ਜਾਣਕਾਰੀ ਮਿਲ ਸਕੇ। ਇਕ ਪਟੀਸ਼ਨ ‘ਤੇ ਸੁਣਵਾਈ ਦੀ ਸ਼ੁਰੂਆਤ ‘ਚ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਸੀ ਕਿ ‘ਪੋਰਟਲ’ ਜਲਦ ਸ਼ੁਰੂ ਹੋ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ, “ਮਾਮਲੇ ਦੀ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ, ਮੈਂ ਕਹਿਣਾ ਚਾਹਾਂਗਾ ਕਿ ਆਰਟੀਆਈ ਪੋਰਟਲ ਤਿਆਰ ਹੈ। ਇਹ 15 ਮਿੰਟਾਂ ਵਿੱਚ ਸ਼ੁਰੂ ਹੋ ਜਾਵੇਗਾ। ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਥੋੜਾ....
ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ : ਪੀਐਮ ਮੋਦੀ
ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਗਾਤਾਰ ਪੰਜਵੇਂ ਦਿਨ 24 ਨਵੰਬਰ ਨੂੰ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁਫਤ ਬਿਜਲੀ ਲੈਣ ਦੀ ਬਜਾਏ ਹੁਣ ਇਸ ਤੋਂ ਕਮਾਈ ਕਰਨ ਅਤੇ ਇਸ ਨੂੰ ਆਮਦਨ ਦਾ ਸਰੋਤ ਬਣਾਉਣ ਦਾ ਸਮਾਂ ਹੈ। ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮੁਫਤ ਬਿਜਲੀ ਦੇਣ ਦੇ ਉਸਦੇ ਵਾਅਦੇ ਦਾ ਮੁਕਾਬਲਾ ਕਰਨ ਲਈ ਵੀ ਇਹ ਇੱਕ ਜ਼ਰੂਰੀ ਕਦਮ ਹੈ। ਪ੍ਰਧਾਨ ਮੰਤਰੀ ਮੋਦੀ ਦੀ ਇਹ ਰੈਲੀ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ 'ਚ ਆਯੋਜਿਤ....
ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਖੰਡਵਾ ਪਹੁੰਚੀ
ਖੰਡਵਾ (ਜੇਐੱਨਐਨ) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਪ੍ਰਿਅੰਕਾ ਗਾਂਧੀ ਵੀ ਸ਼ਾਮਲ ਹੋ ਗਈ ਹੈ। ਪ੍ਰਿਅੰਕਾ ਗਾਂਧੀ ਆਪਣੇ ਭਰਾ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਮੱਧ ਪ੍ਰਦੇਸ਼ ਦੇ ਖੰਡਵਾ ਪਹੁੰਚੀ। ਇਸ ਦੌਰਾਨ ਉਹ ਰਾਹੁਲ ਗਾਂਧੀ ਨਾਲ ਤਾਲਮੇਲ ਰੱਖਦੀ ਰਹੀ। ਇਸ ਤੋਂ ਪਹਿਲਾਂ ਭਾਜਪਾ ਸਮੇਤ ਕਈ ਪਾਰਟੀਆਂ ਦੇ ਨੇਤਾ ਤਾਹਨੇ ਮਾਰਦੇ ਰਹੇ ਹਨ ਕਿ ਰਾਹੁਲ ਗਾਂਧੀ ਦੀ ਯਾਤਰਾ 'ਚ ਪ੍ਰਿਅੰਕਾ ਨਜ਼ਰ ਨਹੀਂ ਆ ਰਹੀ, ਕਾਂਗਰਸ ਨੇ ਭਾਰਤ ਜੋੜੋ ਮੁਹਿੰਮ ਕਿਵੇਂ ਸ਼ੁਰੂ ਕਰ ਦਿੱਤੀ ਹੈ। ਪ੍ਰਿਅੰਕਾ ਗਾਂਧੀ ਭਾਰਤ....
'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ : ਭਗਵੰਤ ਮਾਨ
ਨੰਦੋੜ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ ਲਿਆ ਹੈ। ਵੀਰਵਾਰ ਨੂੰ ਨੰਦੋੜ ਅਤੇ ਕਾਰਜਨ ਵਿਖੇ ਵਿਸ਼ਾਲ ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਗੁਜਰਾਤ....