ਰਾਸ਼ਟਰੀ

ਕੁਲਗਾਮ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ 3 ਜਵਾਨ ਸ਼ਹੀਦ, ਪੰਜ ਅੱਤਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ’ਚ ਫਸੇ 
ਕੁਲਗਾਮ, 5 ਅਗਸਤ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ 3 ਜਵਾਨ ਸ਼ਹੀਦ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਿਕ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਕਰੀਬ ਚਾਰ ਤੋਂ ਪੰਜ ਅੱਤਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ’ਚ ਫਸੇ ਹੋਏ ਸਨ। ਇਨ੍ਹਾਂ ’ਚੋਂ ਦੋ ਵਿਦੇਸ਼ੀ....
ਮਨੀਪੁਰ ’ਚ ਦੰਗਾਕਾਰੀਆਂ ਨੇ ਪਿਓ-ਪੁੱਤਰ ਸਮੇਤ 3 ਵਿਅਕਤੀਆਂ ਦੀ ਕੀਤੀ ਹੱਤਿਆ, ਰੋਸ਼ ਵਜੋਂ ਲੋਕਾਂ ਨੇ ਸਾੜੇ ਘਰ
ਇੰਫਾਲ, 5 ਅਗਸਤ : ਮਨੀਪੁਰ ’ਚ ਲਗਪਗ ਤਿੰਨ ਮਹੀਨੇ ਤੋਂ ਜਾਰੀ ਫ਼ਿਰਕੂ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ। ਬਿਸ਼ਣੂਤਪੁਰ ਜ਼ਿਲ੍ਹੇ ਵਿਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਦੰਗਾਕਾਰੀਆਂ ਨੇ ਹੱਤਿਆ ਕਰ ਦਿੱਤੀ। ਇਸ ਦੇ ਵਿਰੋਧ ’ਚ ਭੀੜ ਨੇ ਜ਼ਿਲ੍ਹੇ ਦੇ ਉਖਾ ਤੰਪਕ ’ਚ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਇਸ ਦੌਰਾਨ ਇੰਫਾਲ ਘਾਟੀ ’ਚ ਕਰਫਿਊ ’ਚ ਢਿੱਲ ਦੀ ਸਮਾਂ-ਹੱਦ ਘਟਾ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਬਿਸ਼ਣੂਪੁਰ ਦੇ ਕਵਾਕਟਾ ਇਲਾਕੇ ਵਿਚ ਤਿੰਨ ਲੋਕਾਂ ਨੂੰ ਸੁੱਤੇ ਸਮੇਂ ਗੋਲੀਆਂ ਮਾਰੀਆਂ ਗਈਆਂ....
ਪੰਜਾਬ ਸਮੇਤ 7 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ 
ਨਵੀਂ ਦਿੱਲੀ, 5 ਅਗਸਤ : ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਇਹ ਜਾਣਕਾਰੀ ਮੌਸਮ ਵਿਭਾਗ ਦੀ ਵਿਗਿਆਨੀ ਸੋਮਾ ਸੇਨ ਨੇ ਦਿੱਤੀ। ਮੌਸਮ ਵਿਭਾਗ ਦੀ ਵਿਗਿਆਨੀ ਸੋਮਾ ਸੇਨ ਨੇ ਕਿਹਾ ਕਿ, ਪੂਰਬੀ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਅਤੇ ਮੱਧ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।....
ਕੋਲਕਾਤਾ ਵਿੱਚ ਵਿਦਿਆਰਥੀ ਤੇ ਉਸਦੇ ਪਿਤਾ ਨੂੰ ਟਰੱਕ ਨੇ ਮਾਰੀ ਟੱਕਰ, ਦੋਵਾਂ ਦੀ ਮੌਤ, ਲੋਕਾਂ ਨੇ ਗੁੱਸੇ ਵਿੱਚ ਗੱਡੀਆਂ ਸਾੜੀਆਂ
ਕੋਲਕਾਤਾ, 04 ਅਗਸਤ : ਕੋਲਕਾਤਾ ਦੇ ਬੇਹਾਲਾ 'ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਸੌਰਨਿਲ ਸਰਕਾਰ ਅਤੇ ਪਿਤਾ ਦੀ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਦੀ ਗੱਡੀ ਨੂੰ ਅੱਗ ਲਗਾ ਦਿੱਤੀ, ਭੜਕੀ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਸੁੱਟਣੇ ਪਏ ਅਤੇ ਲਾਠੀਚਾਰਜ ਵੀ ਕਰਨਾ ਪਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਦੋਸ਼ੀ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਆਪਣੇ ਪੁੱਤਰ ਨੂੰ ਸਕੂਲ ਲੈ....
ਭਾਰੀ ਮੀਂਹ ਕਾਰਨ ਗੌਰੀਕੁੰਡ 'ਚ ਜ਼ਮੀਨ ਖਿਸਕੀ, 13 ਲਾਪਤਾ
ਰੁਦਰਪ੍ਰਯਾਗ, 4 ਅਗਸਤ : ਗੌਰੀਕੁੰਡ ਦਾਤ ਪੁਲੀਆ ਨੇੜੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦੋ ਦੁਕਾਨਾਂ ਅਤੇ ਇੱਕ ਖੋਖਾ ਵਹਿ ਜਾਣ ਦੀ ਸੂਚਨਾ ਹੈ। ਸੈਕਟਰ ਅਫਸਰ ਗੌਰੀਕੁੰਡ ਐਨਡੀਆਰਐਫ ਐਸਡੀਆਰਐਫ ਮੌਕੇ ’ਤੇ ਹਨ। ਸੈਕਟਰ ਅਫਸਰ ਗੌਰੀਕੁੰਡ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ 'ਚ ਕੁਝ ਬੰਦਿਆਂ ਦੀ ਮੌਜੂਦਗੀ ਦੀ ਸੂਚਨਾ ਹੈ। ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਾਰ ਅਤੇ ਡੀਡੀਆਰਐਫ ਟੀਮ ਹੈੱਡਕੁਆਰਟਰ ਸਾਜ਼ੋ-ਸਾਮਾਨ ਸਮੇਤ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ। ਇਸ ਦੇ ਨਾਲ ਹੀ ਲਗਾਤਾਰ ਹੋ ਰਹੀ....
ਸੁਪਰੀਮ ਕੋਰਟ ਤੋਂ ਰਾਹੁਲ ਗਾਂਧੀ ਨੂੰ ਵੱਡੀ ਰਾਹਤ, ਸਜਾ ਤੇ ਲਗਾਈ ਰੋਕ
ਨਵੀਂ ਦਿੱਲੀ, 4 ਅਗਸਤ : ਮੋਦੀ ਸਰਨੇਮ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਗੁਜਰਾਤ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯਗੋ ਹੈ ਕਿ ਹਾਈਕੋਰਟ ਨੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਰਾਹੁਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਰਾਹੁਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।....
ਵਿਅਕਤੀ ਨੇ ਪਤਨੀ ਸਮੇਤ ਤਿੰਨ ਬੇਟੀਆਂ ਨੂੰ ਤੇਜ਼ਧਾਰ ਹਥਿਆਰ ਨਾਲ ਵੱਢਿਆ, ਮੌਤ
ਜੰਜਗੀਰ, 03 ਅਗਸਤ : ਛੱਤੀਸ਼ਗੜ੍ਹ ਦੇ ਜਿਲ੍ਹਾ ਜੰਜਗੀਰ ਦੇ ਪਿੰਡ ਦੇਵਰੀ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ 3 ਬੇਟੀਆਂ ਦਾ ਕਤਲ ਕਰਕੇ ਭੱਜ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇਵਰੀ ਦੇ ਵਸਨੀਕ ਮੋਂਗੜਾ ਬਾਈ (40) ਪਤਨੀ ਦੇਸ਼ਰਾਜ ਕਸ਼ਯਪ, ਬੇਟੀ ਪੂਜਾ (16), ਭਾਗਿਆ ਲਕਸ਼ਮੀ (10) ਅਤੇ ਯਾਚਨਾ (6) ਦਾ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਣ ਲਈ ਗਈਆਂ, ਰਾਤ ਸਮੇਂ ਦੇਸ਼ਰਾਜ ਕਸ਼ਯਪ ਉੱਠਿਆ ਅਤੇ ਆਪਣੀ ਅਤੇ ਤਿੰਨੋ ਬੇਟੀਆਂ ਨੂੰ ਕਿਸੇ ਤੇਜ਼ਧਾਰ ਹਥਿਆਰ ਨਾਲ ਮਾਰ ਦਿੱਤਾ....
ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ, 1909 ਤਹਿਤ ਅਸਾਮ ਵਿਚ ਦਿਤੀ ਜਾਵੇਗੀ ਮਾਨਤਾ : ਮੁੱਖ ਮੰਤਰੀ 
ਗੁਹਾਟੀ, 03 ਅਗਸਤ : ਅਸਾਮ ਵਿਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ, 1909 ਤਹਿਤ ਮਾਨਤਾ ਦਿਤੀ ਜਾਵੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਇਕ ਬਿਆਨ ਵਿਚ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਅਸਾਮ ਦੇ ਸਿੱਖ ਭਾਈਚਾਰੇ ਦੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨੂੰ ਮਾਨਤਾ ਦੇ ਚਿੰਨ੍ਹ ਵਜੋਂ, ਕੈਬਨਿਟ ਨੇ ਅਸਾਮ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਬਣਾਉਣ ਦਾ ਫੈਸਲਾ ਕੀਤਾ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ....
ਬੰਗਲੇ ਦੇ ਨਵੀਨੀਕਰਨ 'ਚ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ 'ਆਪ' ਦਿੱਲੀ ਆਰਡੀਨੈਂਸ ਦਾ ਕਰ ਰਹੀ ਹੈ ਵਿਰੋਧ: ਅਮਿਤ ਸ਼ਾਹ
ਨਵੀਂ ਦਿੱਲੀ, 03 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਨੂੰ ਸੰਬੋਧਿਤ ਕੀਤਾ ਕਿਉਂਕਿ ਉਨ੍ਹਾਂ ਨੇ ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਲਈ ਆਰਡੀਨੈਂਸ ਨੂੰ ਬਦਲਣ ਲਈ ਇੱਕ ਬਿੱਲ ਨੂੰ ਸਦਨ ਵਿੱਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕੀਤਾ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨਿਸ਼ਾਨਾ ਬਣਾਇਆ ਜੋ ਬਿਲ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ, 2023 ਦੀ ਸਰਕਾਰ ਨੂੰ ਅੱਗੇ ਵਧਾਉਂਦੇ ਹੋਏ, ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਵਿੱਚ....
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਦੇ ਬਾਕੀ ਸੈਸ਼ਨ ਤੋਂ ਮੁਅੱਤਲ
ਨਵੀਂ ਦਿੱਲੀ, 3 ਅਗਸਤ : 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਦਿੱਲੀ ਸਰਵਿਸਿਜ਼ ਬਿੱਲ 'ਤੇ ਬਹਿਸ ਦੌਰਾਨ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 'ਆਪ' ਸੰਸਦ ਮੈਂਬਰ ਦੀ ਮੁਅੱਤਲੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਰਵਸੰਮਤੀ ਵੋਟ ਨਾਲ ਪਾਸ ਕਰ....
ਪ੍ਰਧਾਨ ਮੰਤਰੀ ਨੂੰ ਸ਼ਾਂਤੀ ਬਹਾਲ ਕਰਨ ਲਈ ਮਣੀਪੁਰ ਜਾਣਾ ਚਾਹੀਦਾ ਹੈ : ਪ੍ਰਧਾਨ ਖੜਗੇ 
ਭਾਰਤ ਗਠਜੋੜ ਦੇ ਨੇਤਾਵਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 2 ਅਗਸਤ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿੱਚ ਭਾਰਤ ਗਠਜੋੜ ਦੇ ਨੇਤਾਵਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਦਾ ਦੌਰਾ ਕਰਨ ਅਤੇ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਰਾਜ ਵਿੱਚ ਸ਼ਾਂਤੀ ਬਹਾਲ ਕਰਨ ਲਈ ਉਪਾਅ ਕਰਨ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ....
ਕੁਨੋ ਨੈਸ਼ਨਲ ਪਾਰਕ ਵਿਚ ਇਕ ਹੋਰ ਮਾਦਾ ਚੀਤਾ ਧਾਤਰੀ ਨੇ ਦਮ ਤੋੜਿਆ, ਹੁਣ ਤਕ 9 ਦੀ ਮੌਤ
ਸ਼ਿਓਪੁਰ, 02 ਅਗਸਤ : ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਸਵੇਰੇ ਇਥੇ ਇਕ ਹੋਰ ਚੀਤੇ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ 9 ਚੀਤਿਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ 6 ਚੀਤੇ ਤੇ ਕੁਨੋ ਵਿਚ ਜਨਮੇ ਤਿੰਨ ਸ਼ਾਵਕ ਹਨ। ਪ੍ਰਮੁੱਖ ਚੀਫ ਕੰਜ਼ਰਵੇਟਰ ਆਫ ਫਾਰੈਸਟ (ਵਾਈਲਡਲਾਈਫ) ਅਸੀਮ ਸ਼੍ਰੀਵਾਸਤਵ ਨੇ ਮਾਦਾ ਚੀਤਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮਾਦਾ ਚੀਤਾ ਦਾ ਨਾਂ ਧਤਰੀ ਸੀ। ਕੁਨੋ ਨੈਸ਼ਨਲ ਪਾਰਕ ਵੱਲੋਂ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਕਿ ਮਾਦਾ ਚੀਤਾ ਦੀ ਮੌਤ ਦੇ....
ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਲੋਕਾਂ ਦੀ ਮੌਤ
ਠਾਣੇ (ਮੁੰਬਈ) 1 ਅਗਸਤ : ਮਹਾਰਾਸ਼ਟਰ ਮੁੰਬਈ ਨੇੜੇ ਠਾਣੇ ਜ਼ਿਲ੍ਹੇ ‘ਚ ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। NDRF ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ....
ਗ੍ਰਹਿ ਮੰਤਰੀ ਸ਼ਾਹ ਨੇ ਲੋਕ ਸਭਾ ਵਿਚ ਵਿਵਾਦਤ 'ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਸੋਧ ਬਿੱਲ 2023' ਕੀਤਾ ਪੇਸ਼
ਸੰਵਿਧਾਨ ਨੇ ਸਦਨ ਨੂੰ ਦਿੱਲੀ ਰਾਜ ਲਈ ਕੋਈ ਵੀ ਕਾਨੂੰਨ ਲਿਆਉਣ ਦਾ ਪੂਰਾ ਅਧਿਕਾਰ ਦਿਤਾ ਹੈ : ਗ੍ਰਹਿ ਮੰਤਰੀ ਸ਼ਾਹ ਬਿੱਲ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਨੂੰ ਬਦਲਣ ਦੀ ਕੋਸ਼ਿਸ਼ ਹੈ : ਰੰਜਨ ਚੌਧਰੀ ਅਸਦੁਦੀਨ ਓਵੈਸੀ ਨੇ ਬਿੱਲ ਨੂੰ ਪੇਸ਼ ਕਰਨ ਦਾ ਕੀਤਾ ਵਿਰੋਧ ਆਮ ਆਦਮੀ ਪਾਰਟੀ ਨੇ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ ਨਵੀਂ ਦਿੱਲੀ, 1 ਅਗਸਤ : ਲੋਕ ਸਭਾ ਵਿਚ ਵਿਵਾਦਤ 'ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਸੋਧ ਬਿੱਲ 2023' ਪੇਸ਼ ਕੀਤਾ ਗਿਆ। ਇਹ ਬਿੱਲ ਦਿੱਲੀ 'ਚ ਗਰੁੱਪ....
ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਇਲਾਕਿਆਂ 'ਚ ਸਥਿਤੀ ਤਣਾਅਪੂਰਨ, ਹੁਣ ਤੱਕ 5 ਲੋਕਾਂ ਦੀ ਮੌਤ, 15 ਤੋਂ ਵੱਧ ਲੋਕ ਜ਼ਖ਼ਮੀ
ਨੂਹ, 1 ਅਗਸਤ : ਹਰਿਆਣਾ ਦੇ ਨੂਹ 'ਚ ਸ਼ੋਭਾ ਯਾਤਰਾ 'ਤੇ ਪਥਰਾਅ ਤੋਂ ਬਾਅਦ ਤਣਾਅ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਸੋਮਵਾਰ ਨੂੰ ਭੜਕੀ ਹਿੰਸਾ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ ਦੋ ਹੋਮਗਾਰਡ ਹਨ। ਕੱਲ੍ਹ ਤੋਂ ਪੂਰੇ ਇਲਾਕੇ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਮੰਗਲਵਾਰ ਨੂੰ ਗੁਰੂਗ੍ਰਾਮ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ 'ਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਨੂਹ ਵਿਚ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ....