ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ ਬਰਾੜ ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ....
ਪੰਜਾਬ

ਸਰਕਾਰ ਨੇ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕੀਤੀ : ਬਾਦਲ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਕਦਮ ਹੈ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 01 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕਰਕੇ ਲਿਖਿਆ ਕਿ ਆਮ ਆਦਮੀ ਪਾਰਟੀ....

ਇਤਿਹਾਸ ਵਿੱਚ ਪਹਿਲੀ ਵਾਰ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 40,000 ਕਰੋੜ ਰੁਪਏ ਤੋਂ ਵੱਧ ਸਲਾਨਾ ਮਾਲੀਆ ਪ੍ਰਾਪਤ ਕਰਨ ਦਾ ਮੀਲ ਪੱਥਰ ਕੀਤਾ ਸਥਾਪਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਕਰਦਾਤਾ ਪੱਖੀ ਪਹਿਲਕਦਮੀਆਂ ਸਿਰ ਬੰਨ੍ਹਿਆਂ ਵਧੇ ਹੋਏ ਮਾਲੀਏ ਦਾ ਸਿਹਰਾ ਕਿਹਾ, ਵਧੇ ਹੋਏ ਕਰ ਮਾਲੀਆ ਸਦਕਾ ਹੀ 'ਬਦਲਦਾ ਪੰਜਾਬ' ਬਜ਼ਟ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਦੇਵੇਗਾ ਰਫਤਾਰ ਪ੍ਰਣ ਕੀਤਾ ਕਿ ਨਾਗਰਿਕਾਂ 'ਤੇ ਕਿਸੇ ਵਾਧੂ ਕਰ ਦਾ....

ਚੰਡੀਗੜ੍ਹ, 1 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ 'ਆਪ' ਸਰਕਾਰ ਦੀ ਖ਼ਤਰਨਾਕ ਸਾਜ਼ਿਸ਼ ਕਰਾਰ ਦਿੱਤਾ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਿਕਰਮ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ....

ਚੰਡੀਗੜ੍ਹ, 1 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਈਟੀਟੀ ਅਧਿਆਪਕਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਸਭ ਪਤਾ ਹੈ, 2-3 ਘੰਟੇ ਦੀ ਫਰਲੋ ਚੱਲਦੀ ਹੈ, ਪਰ ਇਹ ਉਨ੍ਹਾਂ ਸਮਾਂ ਹੈ, ਜਿੰਨੀ ਦੇਰ ਤੱਕ ਕੋਈ ਚੈਕਿੰਗ ਨਹੀਂ ਕਰਦਾ। ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਅਧਿਆਪਕਾਂ ਨੂੰ ਕਿਹਾ ਕਿ ਛੁੱਟੀਆਂ ਲੈ ਲਓ, ਪਰ ਫਰਲੋ ਨਹੀਂ। ਮੈਂ ਕਿਸੇ ਵੀ ਸਕੂਲ ਦੀ, ਕਿਸੇ ਵੀ ਸਮੇਂ ਚੈਕਿੰਗ ਕਰ ਸਕਦਾ।....

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਨਸ਼ਿਆਂ ਦੀ ਸਮੱਸਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਤੋਂ ਮਹਿਰੂਮ ਰੱਖਿਆ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੰਕਲਪ ਦੁਹਰਾਇਆ ਚੰਡੀਗੜ੍ਹ, 1 ਅਪ੍ਰੈਲ 2025 : ਮੁੱਖ ਮੰਤਰੀ....

ਹੁਣ ਤੱਕ 2400 ਕਿਲੋ ਹੈਰੋਇਨ ਅਤੇ ਅਫੀਮ ਸਮੇਤ ਨਸ਼ੀਲੇ ਪਦਾਰਥ ਬਰਾਮਦ 5.87 ਕਰੋੜ ਦੀ ਨਕਦੀ ਵੀ ਬਰਾਮਦ, ਐਨਡੀਪੀਐਸ ਤਹਿਤ 2721 ਐਫਆਈਆਰ ਦਰਜ ਅਤੇ 4592 ਨਸ਼ਾ ਤਸਕਰ ਗ੍ਰਿਫਤਾਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਪੂਰੀ ਤਰ੍ਹਾਂ ਖਤਮ ਹੋ ਗਈ ਹੈ : ਅਮਨ ਅਰੋੜਾ ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ, ਤਾਂ ਹੀ ਅਸੀਂ ਮਿਲ ਕੇ ਨਸ਼ੇ....

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਦਿੱਤੀ ਵਧਾਈ ਮਾਲੇਰਕੋਟਲਾ, 31 ਮਾਰਚ 2025 : ਅੱਜ ਈਦ ਦੇ ਪਵਿੱਤਰ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਦੀ ਈਦਗਾਹ ਵਿਖੇ ਪੁੱਜ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਬ ਸਾਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਤਿਓਹਾਰ ਹੈ। ਉਨ੍ਹਾਂ ਕਿਹਾ ਕਿ ਈਦ ਦਾ ਤਿਓਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ, 31 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....

ਚੰਡੀਗੜ੍ਹ, 31 ਮਾਰਚ 2025 : ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜਦੋਂ ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਮੁੱਖ ਮੰਤਰੀ ਮਾਨ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪੰਜਾਬ ਦੇ 17 ਜ਼ਿਲ੍ਹਿਆਂ....

ਮੋਹਾਲੀ, 31 ਮਾਰਚ, 2025 : ਮੋਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਸਾਰੇ ਅਰਟਿਗਾ ਕਾਰ ਵਿੱਚ ਸਵਾਰ ਸਨ। ਇਹ ਹਾਦਸਾ ਕੁਰਾਲੀ-ਸਿਸਵਾਂ ਰੋਡ 'ਤੇ ਵਾਪਰਿਆ। ਇਸ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਫੋਰੈਂਸਿਕ ਸਾਇੰਸ ਵਿੱਚ ਪੀਐਚਡੀ ਕਰ ਰਹੇ ਸ਼ੁਭਮ ਜਾਟਵਾਲ ਬੁਆਏ ਹੋਸਟਲ-3, ਰੁਬੀਨਾ ਅਤੇ ਸੌਰਭ ਪਾਂਡੇ ਦੀ ਮੌਤ ਹੋ ਗਈ। ਰੁਬੀਨਾ ਸੁਤੰਤਰ ਤੌਰ 'ਤੇ ਕੰਮ ਕਰ ਰਹੀ ਸੀ ਅਤੇ ਸੌਰਭ ਪਾਂਡੇ....

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਫਰੰਟਲਾਈਨ ਸਿਹਤ ਕਰਮਚਾਰੀਆਂ ਨੂੰ ਦਿੱਤਾ ਚੰਡੀਗੜ੍ਹ, 30 ਮਾਰਚ 2025 : ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ "ਟੀ.ਬੀ. ਮੁਕਤ ਭਾਰਤ ਅਭਿਆਨ" ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ....

ਫਿਰੋਜ਼ਪੁਰ, 30 ਮਾਰਚ 2025 : ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਦਿਆਂ 8 ਕਿਲੋ 163 ਗ੍ਰਾਤਮ ਹੈਰੋਇਨ, 15,700 ਰੁਪਏ ਡਰੱਗ ਮਨੀ, 2 ਹਥਿਆਰ, 9 ਕਾਰਤੂਸ, ਕਾਰ, ਮੋਬਾਇਲ, ਦੋ ਮੋਟਸਾਈਕਲ ਸਮੇਤ 11 ਲੋਕਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ....

ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਐਡਵੋਕੇਟ ਜਨਰਲ ਵੱਲੋਂ ਜਾਂ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪਰ, ਮੀਡੀਆ ਰਿਪੋਰਟਾਂ ਅਨੁਸਾਰ ਏਜੀ ਗੁਰਮਿੰਦਰ ਸਿੰਘ ਗੈਰੀ ਨੇ ਆਪਣਾ ਅਸਤੀਫ਼ਾ ਸਰਕਾਰ ਨੂੰ ਸੌਂਪ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਵਾਂ ਏਜੀ ਲਾਉਣ ਲਈ ਸੀਨੀਅਰ ਵਕੀਲਾਂ ਦੇ ਨਾਵਾਂ....

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ....