
ਜਲੰਧਰ, 10 ਮਾਰਚ 2025 : ਜਲੰਧਰ ਦੇ ਨੇੜੇ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਜਾਣ ਕਾਰਨ 4 ਲੋਕਾਂ ਦੀ ਮੌਤ ਅਤੇ 11 ਲੋਕਾਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾ ਬੱਕਰਾ ਨਜ਼ਦੀਕ ਦਿੱਲੀ ਤੋਂ ਜੰਮੂ ਜਾ ਰਹੀ ਇੱਕ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 11 ਲੋਕ ਜਖ਼ਮੀ ਹਨ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ (ਜੰਮੂ), ਕੁਲਦੀਪ ਸਿੰਘ ਵਾਸੀ ਉੱਤਮ ਨਗਰ ਦਿੱਲੀ ਵਜੋਂ ਹੋਈ ਹੈ। ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਐਸਐਸਐਫ ਫੋਰਸ ਅਨੁਸਾਰ ਅਸ਼ੋਕ ਬੱਸ ਸਰਵਿਸ ਦੀ ਗੱਡੀ ਸੀ, ਜੋ ਯਾਤਰੀਆਂ ਨੂੰ ਲੈ ਕੇ ਜੰਮੂ ਜਾ ਰਹੀ ਸੀ।