- ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 29 ਨਵੰਬਰ 2024 : ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਜੋ ਕਿ ਅਤਿ ਨਿੰਦਣਯੋਗ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਖਿਆ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ 'ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉੰਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।