
ਅਜਨਾਲਾ, 27 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2 ਕਿਲੋਗ੍ਰਾਮ ਹੈਰੋਇਨ, 1.4 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਦੋ-ਪਹੀਆ ਵਾਹਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸੰਬਧੀ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਥਾਣਾ ਅਜਨਾਲਾ ਦੀ ਪੁਲਸ ਨੇ 2 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮਹਿਤਾ ਥਾਣਾ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਸ ਦਾ ਪੁਲਿਸ ਨੇ ਪਤਾ ਲਗਾ ਕੇ ਉਸਨੂੰ ਕਾਬੂ ਕੀਤਾ ਹੈ ਨਾਕਾਬੰਦੀ ਕਰਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਇਹ ਹੈਰੋਇਨ ਕਿੱਥੇ ਲੈ ਕੇ ਜਾ ਰਿਹਾ ਸੀ। ਥਾਣਾ ਮਹਿਤਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣ ਵਾਲਾ ਸੀ।