ਜਲੰਧਰ, 09 ਸਤੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਕੁੱਝ ਹਥਿਆਰਬੰਦ ਬਦਮਾਸਾਂ ਵੱਲੋਂ ਹਮਲਾ ਕਰਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ, ਇਸ ਹਮਲੇ ਵਿੱਚ ਦੋ ਨੌਜਵਾਨਾਂ ਦੇ ਜਖ਼ਮੀ ਵੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਆਪਣੇ ਸਾਥੀਆਂ ਸਮੇਤ ਯੂਨੀਵਰਸਿਟੀ ਦੇ ਲੋਹ ਗੇਟ ਕੋਲ ਖੜ੍ਹਾ ਸੀ ਕਿ ਅਚਾਨਕ 30 ਦੇ ਕਰੀਬ ਹਥਿਆਰਬੰਦ ਬਦਮਾਸ਼ ਆਏ ਤੇ ਜਿੰਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਪਿਸਤੌਲ ਸਨ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਜਖ਼ਮੀ ਹੋਏ ਨੌਜਵਾਨ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਹ ਤੇ ਉਸਦਾ ਭਰਾ ਹਰਪ੍ਰੀਤ ਸਿੰਘ ਤੇ ਸੌਰਭ ਆਪਣੇ ਦੋਸਤ ਮਨੀਂ ਛੱਡਣ ਲਈ ਕਿਸੇ ਹੋਰ ਹੋਸਟਲ ਵਿੱਚ ਜਾ ਰਹੇ ਸਨ ਕਿ ਜਦੋਂ ਉਹ ਲੋਹਗੇਟ ਕੋਲ ਖੜ੍ਹੇ ਸਨ ਤਾਂ 30 ਦੇ ਕਰੀਬ ਨੌਜਵਾਨ ਬਾਈਕ ਤੇ ਸਵਾਰ ਹੋ ਕੇ ਆਏ, ਜਿੰਨ੍ਹਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਤੇ ਅਸਲਾ ਸੀ, ਜਿੰਨ੍ਹਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਜਖ਼ਮੀ ਅਰਜੁਨ ਨੇ ਦੱਸਿਆ ਕਿ ਉਸਦੇ ਭਰਾ ਦੇ ਸਿਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਖ਼ਮੀ ਹਰਪ੍ਰੀਤ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ। ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ 'ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿਚ ਹੀ ਚਲਾ ਗਿਆ ਸੀ।