ਪਟਿਆਲਾ, 27 ਫਰਵਰੀ : ਪੰਜਾਬ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਗਰੁੱਪਾਂ ਵਿੱਚਕਾਰ ਹੋਈ ਖੂਨੀ ਝੜਪ ਵਿੱਚ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਆਪਸ ਵਿੱਚ ਲੜ ਪਏ। ਇਹ ਲੜਾਈ ਖੂਨੀ ਜੰਗ ਬਣ ਗਈ, ਇਕ ਵਿਦਿਆਰਥੀ ਦੀ ਜਾਣ ਚਲੀ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ 20 ਸਾਲਾ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਨਵਜੋਤ ਸਿੰਘ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦਾ ਵਿਦਿਆਰਥੀ ਸੀ। ਇਸ ਝਗੜੇ ਦੌਰਾਨ ਕੁਝ ਵਿਦਿਆਰਥੀਆਂ ਨੇ ਨਵਜੋਤ ਸਿੰਘ ਦੇ ਕਿਰਚ ਨਾਲ ਵਾਰ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਉਸਨੂੰ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਘਟਨਾ ਵਿੱਚ ਦੋ ਹੋਰ ਵਿਦਿਆਰਥੀ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਦਾ ਪਤਾ ਚਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।