ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 18.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।