ਪਟਿਆਲਾ : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਪਾਰਟੀ ਅੱਜ ਪਟਿਆਲਾ ਵਿਖੇ ਕੀਤੀ ਗਈ, ਇਸ ਪਾਰਟੀ ’ਚ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਕਤ ਕੀਤੀ ਉੱਥੇ ਪਾਰਟੀ ਦੇ ਹੋਰ ਕਈ ਵੱਡੇ ਆਗੂਆਂ ਨੇ ਵੀ ਵਿਆਹ ਦੀ ਪਾਰਟੀ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ, ਸੰਸਦ ਮੈਂਬਰ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਵੀਰ ਸਿੰਘ ਤੋਂ ਇਲਾਵਾ ਹੋਰਨਾਂ ਵਿਧਾਇਕ ਅਤੇ ਆਗੂਆਂ ਨੇ ਸਮੂਲੀਅਤ ਕੀਤੀ।ਜਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਵਾਸੀ ਲੱਖੇਵਾਲ 07 ਅਕਤੂਬਰ ਨੂੰ ਵਿਆਹ ਬੰਧਨ ਵਿੱਚ ਬੱਝੇ ਸਨ, ਦੋਵਾਂ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੁਰਮਰਿਆਦਾ ਅਨੁਸਾਰ ਹੋਈ ਸੀ। ਵਿਆਹ ਸਮਾਗਮ ਕਰੀਬੀ ਰਿਸ਼ਤੇਦਾਰਾਂ ਅਤੇ ਕਰੀਬੀ ਨੂੰ ਬੁਲਾ ਕੇ ਸਾਦੇ ਢੰਗ ਨਾਲ ਕੀਤਾ ਗਿਆ ਸੀ।