
ਨੰਗਲ, 21 ਜਨਵਰੀ 2025 : ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਅਤੇ ਅਰਟਿਗਾ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 6 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 5 ਗੰਭੀਰ ਜ਼ਖਮੀਆਂ ਨੂੰ ਪੁਲਸ ਅਤੇ ਐਂਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਗੰਭੀਰ ਜ਼ਖਮੀ 18 ਸਾਲਾ ਨੌਜਵਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ, ਬਾਕੀ ਗੰਭੀਰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਨੇੜੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਕੁੱਲ ਛੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰੋਡ ਸੇਫਟੀ ਫੋਰਸ (ਐੱਸ. ਐੱਸ. ਐੱਫ.) ਦੀ ਟੀਮ ਅਤੇ ਨੰਗਲ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ 18 ਸਾਲਾ ਨੌਜਵਾਨ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਬਾਕੀ ਚਾਰ ਵਿਅਕਤੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਏਐਨ ਹੋਲੀਡੇਜ਼ ਪ੍ਰਾਈਵੇਟ ਬੱਸ ਜੋ ਹਿਮਾਚਲ ਦੇ ਮੈਕਲੋਡਗੰਜ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ ਅਤੇ ਕਾਰ ਜੋ ਦਿੱਲੀ ਤੋਂ ਹਿਮਾਚਲ ਜਾ ਰਹੀ ਸੀ ਅਤੇ ਕਾਰ ਜੋ ਕਿ ਦਿੱਲੀ ਤੋਂ ਹਿਮਾਚਲ ਜਾ ਰਹੀ ਸੀ, ਹਾਲਾਂਕਿ ਬੱਸ ਵਿਚ ਸਵਾਰ ਸਾਰੀਆਂ ਸਵਾਰੀਆਂ ਠੀਕ ਦੱਸੀਆਂ ਜਾ ਰਹੀਆਂ ਹਨ, ਜਦਕਿ ਕੁੱਲ 6 ਸਵਾਰੀਆਂ ਜ਼ਖਮੀ ਹੋ ਗਈਆਂ, ਐਟਿਕਾ ਕਾਰ ਵਿਚ ਸਵਾਰ ਸਾਰੇ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਬੱਸ ਅਤੇ ਕਾਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਅਤੇ ਓਵਰਟੇਕ ਕਰਨ ਕਾਰਨ ਵਾਪਰਿਆ ਹੈ। ਬੱਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਦੂਜੀ ਬੱਸ ਵਿੱਚ ਬਿਠਾ ਕੇ ਦਿੱਲੀ ਵੱਲ ਭੇਜ ਦਿੱਤਾ ਗਿਆ।