
- ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਲਿਖਿਆ ਪੱਤਰ
ਪਟਿਆਲਾ, 22 ਜਨਵਰੀ 2025 : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 58 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰਾਜਿੰਦਰਾ ਹਸਪਤਾਲ ਪਟਿਆਲਾ ਵੱਲੋਂ ਕੀਤਾ ਜਾ ਰਿਹਾ ਸੀ, ਪਰ ਅੱਜ ਡਾਕਟਰਾਂ ਵੱਲੋਂ ਆਪਣੇ ਉੱਚ ਅਫਸਰਾਂ ਨੂੰ ਇੱਕ ਲਿਖਤੀ ਪੱਤਰ ਲਿਖ ਕੇ ਕਿਸਾਨ ਆਗੂ ਡੱਲੇਵਾਲ ਦਾ ਇਲਾਜ ਕਰਨ ਤੋਂ ਮਨਾ ਕਰ ਦਿੱਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਕਿਸਾਨਾਂ ਵੱਲੋਂ ਉਨ੍ਹਾਂ ਨਾਲ ਬੁਰਾ ਵਤੀਰਾ ਕੀਤਾ ਜਾਂਦਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਡਾਕਟਰਾਂ ਨੇ ਕਿਸਾਨਾਂ ’ਤੇ ਬੁਰਾ ਵਤੀਰਾ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਪੱਤਰ ਲਿਖਿਆ ਹੈ। ਉੱਥੇ ਹੀ ਦੂਜੇ ਪਾਸੇ ਡਾਕਟਰ ਸਵੈਮਾਨ ਸਿੰਘ ਕਾਰਡੀਉਲੋਜਿਸਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਹੀ ਦੇਖਭਾਲ ਪ੍ਰਦਾਨ ਕਰਨ ਵਿੱਚ ਅਸਮਰੱਥ ਹੈ, ਤਾਂ ਮੈਂ ਕਿਸਾਨਾਂ ਦੀ ਸਹਾਇਤਾ ਲਈ ਖੁਦ ਭਾਰਤ ਜਾਣ ਲਈ ਤਿਆਰ ਹਾਂ। ਆਪਣੀਆਂ ਜ਼ਿੰਮੇਵਾਰੀਆਂ ਨੂੰ ਅਣਗੌਲਿਆ ਕਰਨਾ ਅਸਵੀਕਾਰਨਯੋਗ ਹੈ। ਇਹ ਪੱਤਰ ਡਾਕਟਰੀ ਨੈਤਿਕਤਾ ਦੀ ਸਪੱਸ਼ਟ ਉਲੰਘਣਾ ਹੈ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਇੱਕ ਹੋਰ ਸਾਧਨ ਹੈ।