ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ, 22 ਕਰੋੜ ਦੀ ਸੰਪਤੀ ਜ਼ਬਤ

ਚੰਡੀਗੜ੍ਹ, 4 ਅਪ੍ਰੈਲ 2025 : ਈਡੀ ਦੇ ਵੱਲੋਂ ਪੰਜਾਬ ਦੇ ਵਿਧਾਇਕ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵੱਡੀ ਕਾਰਵਾਈ ਕਰਦਿਆਂ ਉਹਨਾਂ ਦੀ 22 ਕਰੋੜ ਦੀ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ ਜਲੰਧਰ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ, ਜਿਸ ‘ਤੇ ਵਿਦੇਸ਼ੀ ਮੁਦਰਾ ਭਾਰਤ ਤੋਂ ਬਾਹਰ ਰੱਖਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਘੀ ਏਜੰਸੀ ਨੇ Global Deposit Receipts (ਜੀਡੀਆਰ) ਜਾਰੀ ਕਰਨ ਅਤੇ ਆਪਣੇ ਅਸਲ ਉਦੇਸ਼ ਲਈ ਪੂਰੀ ਜੀਡੀਆਰ ਪ੍ਰਕਿਰਿਆ ਦੀ ਵਰਤੋਂ ਨਾ ਕਰਨ ਦੇ ਸਬੰਧ ਵਿੱਚ ਰਾਣਾ ਸ਼ੂਗਰਜ਼ ਲਿਮਟਿਡ ਦੇ ਪ੍ਰਮੋਟਰਾਂ, ਨਿਰਦੇਸ਼ਕਾਂ ਅਤੇ ਸ਼ੇਅਰਧਾਰਕਾਂ ਦੇ ਵਿਰੁੱਧ ਫੇਮਾ ਦੇ ਪ੍ਰਬੰਧਾਂ ਦੇ ਤਹਿਤ ਜਾਂਚ ਸ਼ੁਰੂ ਕੀਤੀ ਹੈ।