ਚੰਡੀਗੜ੍ਹ, 7 ਮਈ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਸੌਂਪੀ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀ ਜੀ ਪੀ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਨ ਵਾਸਤੇ ਕਿਹਾ ਸੀ। ਚੰਡੀਗੜ੍ਹ ਪੁਲਿਸ ਨੇ ਜੋ ਫੋਰੈਂਸਿਕ ਰਿਪੋਰਟ ਸੌਂਪੀ ਹੈ, ਉਸ ਮੁਤਾਬਕ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਤੇ ਵੀਡੀਓ ਅਸਲੀ ਹੈ। ਪਿਛਲੇ ਦਿਨੀਂ ਓਹ ਕਥਿਤ ਪੀੜਿਤ ਲੜਕਾ ਸਾਹਮਣੇ ਆਇਆ ਉਸਦੀ ਵੀਡੀਉ ਵੈਰਾਲ ਹੋਈ ਜਿਸ ਵਿਚ ਦੱਸਿਆ ਸੀ ਕਿ ਉਕਤ ਲੜਕਾ ਪੀੜਤ ਹੈ ਜਿਸਦਾ ਜਿਣਸੀ ਸੋਸ਼ਣ ਕੀਤਾ ਗਿਆ। ਲੜਕੇ ਨੇ ਇਸ ਮਾਮਲੇ ਦੀ ਸ਼ਿਕਾਇਤ ਕੌਮੀ ਐਸ ਸੀ ਕਮਿਸ਼ਨ ਨੂੰ ਕੀਤੀ ਹੈ। ਐਸ ਸੀ ਕਮਿਸ਼ਨ ਨੇ ਪੰਜਾਬ ਦੇ ਡੀ ਜੀ ਪੀ ਨੂੰ ਨੋਟਿਸ ਜਾਰੀ ਕਰ ਕੇ ਲੜਕੇ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਮਾਮਲੇ ਵਿਚ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।