ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ 50,000/- ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ 'ਚ ਕੁਝ ਸੁਧਾਰ ਜ਼ਰੂਰ ਹੋਵੇਗਾ।