ਅਹਿਮਦਾਬਾਦ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਹਿਮਦਾਬਾਦ ਵਿੱਚ ਟੈਂਡਰਾਂ ਅਤੇ ਠੇਕਿਆ ’ਤੇ ਕੰਮ ਕਰ ਰਹੇ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪਾਰਟੀ ਦੇ ਦੋਵੇਂ ਆਗੂ ਸੂਬੇ ਦੇ ਨੌਜਵਾਨਾਂ ਨਾਲ ਮੀਟਿੰਗ ਵੀ ਕਰਨਗੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਇਸ ਸਾਲ ਦਸੰਬਰ ਵਿੱਚ ਹੋਣੀਆਂ ਹਨ। ’ਆਪ’ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਆਪਣੇ ਆਪ ਨੂੰ ਇੱਕ ਵੱਡੀ ਵਿਰੋਧੀ ਪਾਰਟੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਜਰੀਵਾਲ ਸਮੇਤ ਪਾਰਟੀ ਦੇ ਕਈ ਨੇਤਾ ਵੱਖ ਵੱਖ ਲਾਹੇਵੰਦ ਵਾਅਦਿਆਂ ਰਾਹੀਂ ਵੋਟਰਾਂ ਦਾ ਭਰੋਸਾ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ। ਕੇਜਰੀਵਾਲ ਅਤੇ ਮਾਨ ਐਤਵਾਰ ਨੂੰ ਅਹਿਮਦਾਬਾਦ ਵਿੱਚ ਇੱਕ ਟਾਊਨਹਾਲ ਮੀਟਿੰਗ ਵਿੱਚ ਨੌਜਵਾਨਾਂ ਨਾਲ ਗੱਲਬਾਤ ਕਰਨਗੇ।