
ਚੰਡੀਗੜ੍ਹ, 17 ਜਨਵਰੀ 2025 : ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਘੋਸ਼ਿਤ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਇਸ ਸੀਟ ਤੋਂ ਵਿਧਾਇਕ ਸਨ, ਜਿਨ੍ਹਾਂ ਦਾ 10 ਜਨਵਰੀ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਛੇ ਮਹੀਨੇ ਦੇ ਅੰਦਰ ਚੋਣਾਂ ਹੋਣਗੀਆਂ। ਇਹ ਚੋਣ ਚੋਣ ਕਮਿਸ਼ਨ ਵੱਲੋਂ ਛੇਤੀ ਹੀ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ਛੇਵੀਂ ਸੀਟ ਲਈ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਾਰਟੀ ਨੇ ਜਲੰਧਰ ਸੀਟ ਜਿੱਤੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਗਿੱਦੜਬਾਹਾ, ਹੁਸ਼ਿਆਰਪੁਰ ਅਤੇ ਡੇਰਾ ਬਾਬਾ ਨਾਨਕ ਸੀਟਾਂ ਜਿੱਤਣ ‘ਚ ਸਫਲ ਰਹੇ ਸਨ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਿਛਲੇ ਸ਼ੁੱਕਰਵਾਰ ਨੂੰ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ ਸੀ। ਦੱਸਿਆ ਗਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਹੇ ਸਨ। ਇਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਕਰਯੋਗ ਹੈ ਕਿ ਗੋਗੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਰਾਇਆ ਸੀ। ਵਿਧਾਇਕ ਬਣਨ ਤੋਂ ਪਹਿਲਾਂ ਗੁਰਪ੍ਰੀਤ ਗੋਗੀ ਦੋ ਵਾਰ ਨਗਰ ਨਿਗਮ ‘ਚ ਕੌਂਸਲਰ ਵੀ ਰਹੇ। ਉਹ ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਹ ਆਪਣੀ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ।